10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸ਼੍ਰੋਮਣੀ ਅਕਾਲੀ ਦਲ ਹਰਿਆਣਾ ਨੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ 'ਤੇ ਜਾਣ ਤੋਂ ਰੋਕਣ ਦੇ ਵਿਰੋਧ 'ਚ ਐਸ. ਡੀ. ਐਮ. ਨੂੰ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 13-06-2026
ਯਮੁਨਾਨਗਰ, 12 ਜੂਨ (ਗੁਰਦਿਆਲ ਸਿੰਘ ਨਿਮਰ)-ਅੱਜ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹਾ ਵਫ਼ਦ ਨੇ ਐਸ. ਡੀ. ਐਮ. ਰਾਹੀਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ 'ਚ ਪ੍ਰਬੰਧਕੀ ਲਾਪਰਵਾਹੀ ਦਾ ਵਿਰੋਧ ਕੀਤਾ ਦੱਸਿਆ ਗਿਆ, ਜਿਸ ਕਾਰਨ ਹਰਿਆਣਾ ਦੇ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਨ ਤੋਂ ਰੋਕਿਆ ਗਿਆ | ਵਫ਼ਦ ਨੇ ਕਿਹਾ ਕਿ ਪਾਕਿਸਤਾਨ ਦੇ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਲਈ ਸਾਰੀਆਂ ਜ਼ਰੂਰੀ ਰਸਮਾਂ ਪੂਰੀਆਂ ਕਰਨ ਵਾਲੇ ਸਿੱਖ ਸ਼ਰਧਾਲੂਆਂ ਨੂੰ ਪ੍ਰਸ਼ਾਸਨਿਕ ਲਾਪਰਵਾਹੀ ਅਤੇ ਸੰਬੰਧਿਤ ਅਧਿਕਾਰੀਆਂ ਦੀ ਉਦਾਸੀਨਤਾ ਕਾਰਨ ਯਾਤਰਾ ਤੋਂ ਇਨਕਾਰ ਕਰ ਦਿੱਤਾ ਗਿਆ | ਇਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ | ਸ਼੍ਰੋਮਣੀ ਅਕਾਲੀ ਦਲ ਹਰਿਆਣਾ ਨੇ ਮੰਗ ਕੀਤੀ ਕਿ ਇਸ ਮਾਮਲੇ 'ਚ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਜਵਾਬਦੇਹ ਠਹਿਰਾਇਆ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਤੇ ਵਿਭਾਗੀ ਕਾਰਵਾਈ ਕੀਤੀ ਜਾਵੇ | ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਭਵਿੱਖ 'ਚ ਕਿਸੇ ਵੀ ਸਿੱਖ ਸ਼ਰਧਾਲੂ ਨੂੰ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਧਾਰਮਿਕ ਯਾਤਰਾਵਾਂ ਨਾਲ ਸੰਬੰਧਿਤ ਸਾਰੀਆਂ ਪ੍ਰਕਿਰਿਆਵਾਂ ਸਮੇਂ ਸਿਰ ਤੇ ਪਾਰਦਰਸ਼ੀ ਢੰਗ ਨਾਲ ਪੂਰੀਆਂ ਹੋਣ | ਵਫ਼ਦ ਨੇ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਮੁੜ ਵਾਪਰਦੀਆਂ ਹਨ ਅਤੇ ਸਿੱਖ ਸ਼ਰਧਾਲੂਆਂ ਦੇ ਧਾਰਮਿਕ ਅਧਿਕਾਰਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਜ਼ਿਲ੍ਹਾ ਪੱਧਰ ਤੋਂ ਲੈ ਕੇ ਚੰਡੀਗੜ੍ਹ ਤੱਕ ਇਕ ਵਿਸ਼ਾਲ ਅੰਦੋਲਨ ਅਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਵੇਗਾ | ਉਕਤ ਵਫਦ 'ਚ ਬਲਦੇਵ ਸਿੰਘ ਕੈਂਪਰ, ਜਸਪ੍ਰੀਤ ਸਿੰਘ ਬਲੋਲੀ, ਬਲਜੀਤ ਸਿੰਘ ਕਾਲਾ, ਗੁਰਪ੍ਰੀਤ ਬਾਜਵਾ, ਛਬੀਲ ਸਿੰਘ, ਜਸਪਾਲ ਸਿੰਘ, ਗੁਰਜਿੰਦਰ ਸਿੰਘ, ਮਲਕੀਤ ਸਿੰਘ, ਨਾਇਬ ਸਿੰਘ, ਜ਼ਿਲ੍ਹਾ ਤੇ ਸਥਾਨਕ ਪਾਰਟੀ ਅਧਿਕਾਰੀ ਅਤੇ ਸਿੱਖ ਭਾਈਚਾਰੇ ਦੇ ਮੈਂਬਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਖਸਤਾ ਹਾਲ ਵਿਚ ਹੈ ਔਢਾਂ ਡਾਕਘਰ ਦੀ ਇਮਾਰਤ ਅਗਲੀ ਖ਼ਬਰ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਕਾਂਗਰਸ ਦੇ ਸਹਿ-ਪ੍ਰਭਾਰੀ ਸੂਰਜ ਠਾਕੁਰ ਨੇ ਅਮਨਦੀਪ ਜੈਂਤੀਪੁਰ ਦੇ...
Ad Position 24