05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੁਲਿਸ ਥਾਣਾ ਸਦਰ ਟੋਹਾਣਾ ਨੇ ਜ਼ਮੀਨੀ ਵਿਵਾਦ 'ਚ ਫਾਇਰਿੰਗ ਮਾਮਲੇ ਦੇ ਦੋਵਾਂ ਧਿਰਾਂ 'ਤੇ ਕੀਤੀ ਕਾਰਵਾਈ

Ad Position 21
No active advertisement
ਅਜੀਤ ਡੈਸਕ 14-06-2026
ਟੋਹਾਣਾ, 13 ਜੂਨ (ਮਨਜੀਤ ਸਿੰਘ) - ਪੁਲਿਸ ਥਾਣਾ ਸਦਰ ਟੋਹਾਣਾ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਫਾਇਰਿੰਗ ਅਤੇ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਦੋਵੇਂ ਧਿਰਾਂ ਖਿਲਾਫ਼ ਕਾਰਵਾਈ ਕਰਦਿਆਂ ਕੁੱਲ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਦੋ ਵੱਖ-ਵੱਖ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਬੂ ਕੀਤੇ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ | ਥਾਣਾ ਸਦਰ ਟੋਹਾਣਾ ਦੇ ਇੰਚਾਰਜ ਇੰਸਪੈਕਟਰ ਵੀਰ ਸਿੰਘ ਨੇ ਦੱਸਿਆ ਕਿ ਪਿੰਡ ਜਮਾਲਪੁਰ ਸ਼ੇਖ਼ਾਂ ਦੇ ਰਹਿਣ ਵਾਲੇ ਸਰਦੂਲ ਸਿੰਘ ਪੁੱਤਰ ਮਨਸਾ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਇਕ ਹੋਰ ਧਿਰ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ | 11 ਜੂਨ ਨੂੰ ਦੂਜੀ ਧਿਰ ਦੇ ਲੋਕ ਚਿੱਟੇ ਰੰਗ ਦੀ ਕ੍ਰੇਟਾ ਕਾਰ ਵਿਚ ਸਵਾਰ ਹੋ ਕੇ ਵਿਵਾਦਤ ਜ਼ਮੀਨ 'ਤੇ ਪਹੁੰਚੇ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਨਾਲ-ਨਾਲ ਫਾਇਰਿੰਗ ਕਰ ਕੇ ਜਾਨਲੇਵਾ ਹਮਲਾ ਕੀਤਾ | ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਖੜਵਾਲ ਵਾਸੀ ਮੋਨੂ, ਧਮਤਾਨ ਸਾਹਿਬ ਵਾਸੀ ਸੰਦੀਪ ਪੁੱਤਰ ਪਾਲਾ ਰਾਮ ਅਤੇ ਚੰਦੜ ਕਲਾਂ ਵਾਸੀ ਸਤਨਾਮ ਪੁੱਤਰ ਮਦਨ ਲਾਲ ਦੀ ਸ਼ਮੂਲੀਅਤ ਸਾਹਮਣੇ ਆਉਣ 'ਤੇ ਤਿੰਨਾਂ ਨੂੰ ਕਾਬੂ ਕਰ ਲਿਆ | ਇਸ ਸਬੰਧੀ ਪੁਲਿਸ ਥਾਣਾ ਸਦਰ ਟੋਹਾਣਾ ਵਿੱਚ ਐਫ.ਆਈ.ਆਰ. ਨੰਬਰ 100 ਮਿਤੀ 11.06.2026 ਤਹਿਤ ਧਾਰਾ 109, 351(2), 3(5) ਬੀ.ਐਨ.ਐੱਸ. ਅਤੇ 25/54/59 ਆਰਮਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਘਟਨਾ ਦੇ ਦੂਜੇ ਪੱਖ ਵਿੱਚ ਜੀੰਦ ਦੇ ਖੜਵਾਲ ਵਾਸੀ ਸੋਨੂ ਉਰਫ਼ ਮੋਨੂ ਪੁੱਤਰ ਰਾਮ ਪ੍ਰਤਾਪ ਨੇ ਸ਼ਿਕਾਇਤ ਦਿੱਤੀ ਕਿ ਉਸ ਨੇ ਇੱਕ ਸਾਲ ਪਹਿਲਾਂ ਜਮਾਲਪੁਰ ਸ਼ੇਖ਼ਾਂ ਵਿੱਚ ਇੱਕ ਕਨਾਲ ਜ਼ਮੀਨ ਖਰੀਦੀ ਸੀ, ਜਿਸ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ | 11 ਜੂਨ ਨੂੰ ਜਦੋਂ ਉਹ ਆਪਣੇ ਸਾਥੀਆਂ ਨਾਲ ਜ਼ਮੀਨ ਵਾਲੇ ਸਥਾਨ 'ਤੇ ਗਿਆ ਤਾਂ ਦੂਜੀ ਧਿਰ ਦੇ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਫਾਇਰਿੰਗ ਕੀਤੀ, ਜਿਸ ਦੌਰਾਨ ਉਸ ਨੂੰ ਸੱਟਾਂ ਵੀ ਲੱਗੀਆਂ | ਜਾਂਚ ਦੌਰਾਨ ਪੁਲਿਸ ਨੇ ਜਮਾਲਪੁਰ ਸ਼ੇਖਾਂ ਵਾਸੀ ਸਰਦੂਲ ਸਿੰਘ ਪੁੱਤਰ ਮਨਸਾ ਸਿੰਘ ਅਤੇ ਉਸ ਦੇ ਪੁੱਤਰ ਵਿਕਰਮ ਦੀ ਸ਼ਮੂਲੀਅਤ ਸਾਹਮਣੇ ਆਉਣ 'ਤੇ ਦੋਵਾਂ ਨੂੰ ਕਾਬੂ ਕਰ ਲਿਆ | ਇਸ ਸਬੰਧੀ ਥਾਣਾ ਸਦਰ ਟੋਹਾਣਾ ਵਿੱਚ ਐਫ.ਆਈ.ਆਰ. ਨੰਬਰ 101 ਮਿਤੀ 11.06.2026 ਤਹਿਤ ਧਾਰਾ 115(2), 109, 3(5), 324(5) ਬੀ.ਐਨ.ਐਸ. ਅਤੇ 25/54/59 ਆਰਮਜ਼ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵੱਲੋਂ ਦੋਵੇਂ ਮਾਮਲਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਬੂ ਕੀਤੇ ਗਏ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਦੇ ਐਲਾਨ ਦਾ ਟੋਹਾਣਾ ਅਤੇ ਜਾਖ਼ਲ ਦੀਆਂ ਸਿੱਖ ਸੰਸਥਾਵਾਂ ਵਲੋਂ ਸਵਾਗਤ ਅਗਲੀ ਖ਼ਬਰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਵਲੋਂ ਪੌਦਾ ਲਗਾ ਕੇ ਵਾਤਾਵਰਨ ਸੰਭਾਲਣ ਦਾ ਸੰਦੇਸ਼
Ad Position 24
No active advertisement