05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਹਰਿਆਣਾ ਦੇ ਮੁੱਖ ਮੰਤਰੀ ਦੇ ਐਲਾਨ ਦਾ ਟੋਹਾਣਾ ਅਤੇ ਜਾਖ਼ਲ ਦੀਆਂ ਸਿੱਖ ਸੰਸਥਾਵਾਂ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 14-06-2026
ਟੋਹਾਣਾ, 13 ਜੂਨ (ਮਨਜੀਤ ਸਿੰਘ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵਲੋਂ ਦਿੱਤੇ ਗਏ ਇਸ ਬਿਆਨ ਕਿ ਹੁਣ ਹਰਿਆਣਾ ਦੇ ਸਕੂਲੀ ਬੱਚੇ ਸਿੱਖ ਗੁਰੂਆਂ ਦਾ ਇਤਿਹਾਸ ਪੜ੍ਹਨਗੇ, ਦਾ ਟੋਹਾਣਾ ਦੀਆਂ ਵੱਖ-ਵੱਖ ਸਿੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੇ ਭਰਪੂਰ ਸਵਾਗਤ ਕੀਤਾ ਹੈ | ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਐਲਾਨ ਕੀਤਾ ਸੀ ਕਿ ਸਿੱਖ ਇਤਿਹਾਸ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਇਆ ਜਾਵੇਗਾ, ਜਿਸ ਨੂੰ ਹੁਣ ਹਰਿਆਣਾ ਸਰਕਾਰ ਅਮਲੀ ਰੂਪ ਦੇਣ ਜਾ ਰਹੀ ਹੈ | ਇਸ ਤਹਿਤ ਅੱਠਵੀਂ ਜਮਾਤ ਦੇ ਇਤਿਹਾਸ ਪਾਠਕ੍ਰਮ ਵਿੱਚ ਸਿੱਖ ਗੁਰੂ ਸਾਹਿਬਾਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀਆਂ ਨੂੰ ਸ਼ਾਮਲ ਕੀਤਾ ਜਾਵੇਗਾ | ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਸਿੱਖ ਗੁਰੂਆਂ ਨੇ ਮਨੁੱਖਤਾ, ਸਮਾਨਤਾ, ਸੇਵਾ, ਦਇਆ, ਸਮਾਜਿਕ ਨਿਆਂ ਅਤੇ ਕੁਰਬਾਨੀ ਦੀ ਭਾਵਨਾ ਦਾ ਸੰਦੇਸ਼ ਦਿੱਤਾ ਹੈ | ਸਿੱਖ ਇਤਿਹਾਸ ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੇ ਵਿਲੱਖਣ ਇਤਿਹਾਸ ਤੋਂ ਭਾਰਤ ਦੇ ਸਾਰੇ ਸੂਬਿਆਂ ਦੇ ਲੋਕਾਂ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ | ਨਵੀਂ ਪੀੜ੍ਹੀ ਨੂੰ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਬਾਰੇ ਜਾਣਕਾਰੀ ਮਿਲਣਾ ਸਮੇਂ ਦੀ ਲੋੜ ਸੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣਾ ਵਾਅਦਾ ਨਿਭਾਉਂਦਿਆਂ ਸਿੱਖ ਸਮਾਜ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਵਨਾਤਮਕ ਮੰਗ ਨੂੰ ਪੂਰਾ ਕੀਤਾ ਹੈ | ਇਸ ਫ਼ੈਸਲੇ ਨਾਲ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਦੇਸ਼ ਭਗਤੀ, ਸੇਵਾ ਭਾਵਨਾ ਅਤੇ ਉੱਚੇ ਨੈਤਿਕ ਮੁੱਲਾਂ ਬਾਰੇ ਜਾਣਨ ਦਾ ਮੌਕਾ ਮਿਲੇਗਾ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਟੋਹਾਣਾ ਦੇ ਪ੍ਰਧਾਨ ਸ. ਜਸਕੰਵਰ ਸਿੰਘ, ਗਿਆਨੀ ਆਗਿਆਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਰਾਮਨਗਰ, ਗੁਰਪ੍ਰੀਤ ਸਿੰਘ ਸ਼ੰਟੀ, ਗਿਆਨੀ ਨਰਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਧਰਮਸਾਲ ਹਿਸਾਰ ਬਾਈਪਾਸ ਟੋਹਾਣਾ, ਜਸਵੰਤ ਸਿੰਘ ਮੈਨੇਜਰ ਗੁਰਦੁਆਰਾ ਸਿੰਘ ਸਭਾ ਟੋਹਾਣਾ, ਸ. ਗੁਰਬਖਸ਼ ਸਿੰਘ, ਸ. ਪ੍ਰਕਾਸ਼ ਸਿੰਘ ਭੱਟੀ, ਸ. ਗੁਰਜੀਤ ਸਿੰਘ, ਡਾ. ਮਨਦੀਪ ਸਿੰਘ ਗਰੋਵਰ, ਡਾ. ਅਮਰੀਕ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗੁਪਤਾ ਕਾਲੋਨੀ ਟੋਹਾਣਾ, ਮਾਸਟਰ ਇੰਦਰਜੀਤ ਸਿੰਘ ਭੱਟੀ, ਗਿਆਨੀ ਅਜੈਬ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਗੁਪਤਾ ਕਾਲੋਨੀ, ਫ਼ੌਜੀ ਜੋਗਿੰਦਰ ਸਿੰਘ ਗਿੱਲ ਲਲੋਦਾ, ਫੌਜੀ ਤਰਸੇਮ ਸਿੰਘ, ਸ: ਬਲਵਿੰਦਰ ਸਿੰਘ ਦਬੁਰਜੀ ਢਾਣੀ ਲਲੋਦਾ, ਡਾ. ਕਸ਼ਮੀਰ ਸਿੰਘ, ਡਾ. ਬਲਵਿੰਦਰ ਸਿੰਘ ਕੁਦਨੀ, ਉਂਕਾਰ ਸਿੰਘ (ਉਂਕਾਰ ਗੈਸ ਸਰਵਿਸ), ਨਰਿੰਦਰਪਾਲ ਸਿੰਘ, ਸਿੱਖ ਸੰਗਤ ਸੰਸਥਾ ਜਾਖ਼ਲ ਦੇ ਪ੍ਰਧਾਨ ਸ਼ੇਰ ਸਿੰਘ ਜਾਖ਼ਲ, ਦਲੇਰ ਸਿੰਘ, ਦਲਜੀਤ ਸਿੰਘ, ਬਲਵਿੰਦਰ ਸਿੰਘ ਲਖਨਪਾਲ, ਡਾ. ਮਨਜੀਤ ਸਿੰਘ ਟੋਹਾਣਾ, ਨੌਜਵਾਨ ਸਭਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਗੁਪਤਾ ਕਾਲੋਨੀ ਟੋਹਾਣਾ ਦੇ ਪ੍ਰਧਾਨ ਗੁਰਜੰਟ ਸਿੰਘ, ਸੁਰਿੰਦਰ ਸਿੰਘ, ਰਮਨਦੀਪ ਸਿੰਘ ਰੰਮੀ, ਗੁਰਪ੍ਰੀਤ ਸਿੰਘ ਲੱਕੀ, ਦਿਲਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ ਹੈਪੀ ਅਤੇ ਹਰਦੀਪ ਸਿੰਘ ਨੇ ਸਾਂਝੇ ਤੌਰ 'ਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਹਰਿਆਣਾ ਸਰਕਾਰ ਦੀ ਦੂਰ-ਅੰਦੇਸ਼ੀ ਸੋਚ ਅਤੇ ਸਾਰੇ ਵਰਗਾਂ ਪ੍ਰਤੀ ਸੰਵੇਦਨਸ਼ੀਲਤਾ ਦਾ ਪ੍ਰਤੀਕ ਹੈ |
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਨੇ ਐਸ.ਆਈ.ਆਰ. ਮੁਹਿੰਮ ਦੀ ਰੂਪ-ਰੇਖਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਗਲੀ ਖ਼ਬਰ ਪੁਲਿਸ ਥਾਣਾ ਸਦਰ ਟੋਹਾਣਾ ਨੇ ਜ਼ਮੀਨੀ ਵਿਵਾਦ 'ਚ ਫਾਇਰਿੰਗ ਮਾਮਲੇ ਦੇ ਦੋਵਾਂ ਧਿਰਾਂ 'ਤੇ ਕੀਤੀ ਕਾਰਵਾਈ
Ad Position 24
No active advertisement