05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਬਿਜਲੀ ਨਾ ਹੋਣ ਕਾਰਨ ਟੋਹਾਣਾ ਦੀ ਪੰਜਾਬੀ ਬਸਤੀ ਦੇ ਲੋਕ ਦੋ ਦਿਨਾਂ ਤੋਂ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 14-06-2026
ਟੋਹਾਣਾ, 13 ਜੂਨ (ਮਨਜੀਤ ਸਿੰਘ) - ਟੋਹਾਣਾ ਦੀ ਪੰਜਾਬੀ ਬਸਤੀ ਵਿੱਚ ਪਿਛਲੇ ਦੋ ਦਿਨਾਂ ਤੋਂ ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਤੇਜ਼ ਤੂਫ਼ਾਨ ਕਾਰਨ ਬਿਜਲੀ ਦੀ ਮੋਟੀ ਕੇਬਲ ਟੁੱਟ ਕੇ ਜ਼ਮੀਨ 'ਤੇ ਡਿੱਗ ਗਈ, ਜਿਸ ਕਾਰਨ ਪੂਰੇ ਇਲਾਕੇ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋ ਗਈ ਹੈ | ਜਿਸ ਦੀ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਬਹੁਤ ਵਾਰ ਸ਼ਿਕਾਇਤ ਕੀਤੀ ਪਰ ਕੋਈ ਸੁਣਵਾਈ ਨਹੀਂ ਹੋਈ | ਬਿਜਲੀ ਦੀ ਸਮੱਸਿਆ ਤੋਂ ਤੰਗ ਆ ਕੇ ਪੰਜਾਬੀ ਬਸਤੀ ਦੇ ਵਾਸੀਆਂ ਨੇ ਇਕੱਠੇ ਹੋਏ ਅਤੇ ਬਿਜਲੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਬਸਤੀ ਵਾਸੀਆਂ ਨੇ ਦੋਸ਼ ਲਗਾਇਆ ਕਿ ਦੋ ਦਿਨ ਬੀਤ ਜਾਣ ਦੇ ਬਾਵਜੂਦ ਬਿਜਲੀ ਵਿਭਾਗ ਦਾ ਕੋਈ ਵੀ ਕਰਮਚਾਰੀ ਮੌਕੇ 'ਤੇ ਨਹੀਂ ਪਹੁੰਚਿਆ ਜਦੋਂਕਿ ਉਨ੍ਹਾਂ ਦੇ ਘਰਾਂ ਵਿੱਚ ਲੱਗੇ ਇਨਵਰਟਰ ਵੀ ਜਵਾਬ ਦੇ ਚੁੱਕੇ ਹਨ ਅਤੇ ਨਾ ਹੀ ਵਿਭਾਗ ਵੱਲੋਂ ਸਮੱਸਿਆ ਦੇ ਹੱਲ ਲਈ ਕੋਈ ਢੁੱਕਵੀਂ ਕਾਰਵਾਈ ਕੀਤੀ ਗਈ ਹੈ | ਪੰਜਾਬੀ ਬਸਤੀ ਦੇ ਵਾਸੀਆਂ ਨੇ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਤੁਰੰਤ ਟੁੱਟੀ ਹੋਈ ਕੇਬਲ ਦੀ ਮੁਰੰਮਤ ਕਰ ਕੇ ਬਿਜਲੀ ਸਪਲਾਈ ਬਹਾਲ ਕੀਤੀ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਸੜਕ 'ਤੇ ਉਤਰ ਕੇ ਜਾਮ ਲਗਾਉਣ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਵਿਭਾਗ ਅਤੇ ਪ੍ਰਸ਼ਾਸਨ ਦੀ ਹੋਵੇਗੀ | ਖ਼ਬਰ ਲਿਖੇ ਜਾਣ ਤੱਕ ਬਿਜਲੀ ਬੋਰਡ ਦਾ ਕੋਈ ਵੀ ਕਰਮਚਾਰੀ ਪੰਜਾਬੀ ਬਸਤੀ ਦੇ ਲੋਕਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆ ਸੀ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੰਦ ਹੋਣ ਕਾਰਨ ਪਾਣੀ ਸਪਲਾਈ ਠੱਪ, ਪਿੰਡ ਸਮੈਣ ਦੇ ਵਾਸੀਆਂ ਨੇ ਜਾਮ ਲਗਾਉਣ ਦੀ ਦਿੱਤੀ ਚੇਤਾਵਨੀ <br/> ਅਗਲੀ ਖ਼ਬਰ ਸ਼ਾਹਾਬਾਦ ਪੀ.ਡਬਲਯੂ.ਡੀ. ਰੈਸਟ ਹਾਊਸ ਵਿਖੇ 16 ਤੋਂ 18 ਜੂਨ ਤੱਕ ਲੋਕ ਭਲਾਈ ਕੈਂਪ ਲਗਾਇਆ ਜਾਵੇਗਾ : ਸ਼ੰਭੂ ਰਾਠੀ
Ad Position 24
No active advertisement