30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਦੋ ਦਿਨਾਂ ਤੋਂ ਬਿਜਲੀ-ਪਾਣੀ ਦੀ ਕਿਲਤ ਕਾਰਨ ਭੜਕੇ ਟੋਹਾਣਾ ਵਾਸੀ- ਚੰਡੀਗੜ੍ਹ ਰੋਡ ਜਾਮ ਕਰਕੇ ਕੀਤਾ ਪ੍ਰਦਰਸ਼ਨ <br/>

Ad Position 21
No active advertisement
ਟੋਹਾਣਾ ਦੇ ਰਾਜਨਗਰ ਵਾਸੀਆਂ ਵਲੋਂ ਚੰਡੀਗੜ੍ਹ ਰੋਡ 'ਤੇ ਰੇਲਵੇ ਪੁਲ ਨਜ਼ਦੀਕ ਬਿਜਲੀ-ਪਾਣੀ ਸਪਲਾਈ ਨੂੰ ਲੈ ਕੇ ਲਗਾਇਆ ਜਾਮ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 15-06-2026

ਟੋਹਾਣਾ, 14 ਜੂਨ (ਮਨਜੀਤ ਸਿੰਘ) - ਟੋਹਾਣਾ ਵਿੱਚ ਪਿਛਲੇ ਦੋ ਦਿਨਾਂ ਤੋਂ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਅਤੇ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਲੋਕਾਂ ਦਾ ਗੁੱਸਾ ਸੜਕਾਂ 'ਤੇ ਫੁੱਟ ਪਿਆ | ਪ੍ਰੇਸ਼ਾਨ ਰਾਜਨਗਰ ਵਾਸੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਰੇਲਵੇ ਪੁਲ ਨੇੜੇ ਚੰਡੀਗੜ੍ਹ ਰੋਡ 'ਤੇ ਜਾਮ ਲਗਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਅÏਰਤਾਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਅੱਤ ਦੀ ਗਰਮੀ ਵਿੱਚ ਨਾ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਪੀਣ ਲਈ ਪਾਣੀ, ਜਿਸ ਕਾਰਨ ਘਰਾਂ ਵਿੱਚ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੋਸ਼ ਲਾਇਆ ਕਿ ਉਹ ਕਈ ਵਾਰ ਸਬੰਧਤ ਵਿਭਾਗ ਨੂੰ ਆਪਣੀ ਸਮੱਸਿਆ ਤੋਂ ਜਾਣੂ ਕਰਵਾ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਅਤੇ ਪਾਣੀ ਦੀ ਸਪਲਾਈ ਜਲਦ ਬਹਾਲ ਨਾ ਕੀਤੀ ਗਈ ਤਾਂ ਉਹ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦੇ ਨਾਲ-ਨਾਲ ਵੱਡੇ ਪੱਧਰ 'ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਰੋਡ ਜਾਮ ਕਾਰਨ ਚੰਡੀਗੜ੍ਹ ਰੋਡ 'ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ | ਆਵਾਜਾਈ ਪ੍ਰਭਾਵਿਤ ਹੋਣ ਕਰਕੇ ਸਥਿਤੀ ਨੂੰ ਸੰਭਾਲਣ ਲਈ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚਣਾ ਪਿਆ | ਲੋਕਾਂ ਦਾ ਕਹਿਣਾ ਕਿ ਜੇਕਰ ਪ੍ਰਸ਼ਾਸਨ ਸਮੇਂ ਸਿਰ ਬਿਜਲੀ ਅਤੇ ਪਾਣੀ ਵਰਗੀਆਂ ਮੁਢਲੀਆਂ ਜ਼ਰੂਰਤਾਂ ਯਕੀਨੀ ਨਹੀਂ ਬਣਾ ਸਕਦਾ ਤਾਂ ਆਮ ਲੋਕਾਂ ਦਾ ਜਿਉਣਾ ਦੁੱਭਰ ਹੋ ਜਾਂਦਾ ਹੈ | ਉਨ੍ਹਾਂ ਮੰਗ ਕੀਤੀ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਤੋਂ ਬਚਣ ਲਈ ਪੱਕੇ ਅਤੇ ਸਥਾਈ ਪ੍ਰਬੰਧ ਕੀਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਜਾਂਡਲੀ ਖੁਰਦ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲ ਬਣਾਉਣ 'ਤੇ ਪਿੰਡ ਵਾਸੀਆਂ ਨੇ ਸੁਭਾਸ਼ ਬਰਾਲਾ ਦਾ ਧੰਨਵਾਦ ਕੀਤਾ <br/... ਅਗਲੀ ਖ਼ਬਰ ਉਮੀਦ ਚੈਰੀਟੇਬਲ ਟਰੱਸਟ ਨੇ ਖੂਨਦਾਨ ਕੈਂਪ ਲਗਾ ਕੇ ਮਨਾਇਆ ਸਥਾਪਨਾ ਦਿਵਸ <br/>
Ad Position 24