30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਗੁਰਦੁਆਰਾ ਗੁਰੂ ਨਾਨਕ ਦਰਬਾਰ ਤਾਮਸਪੁਰਾ ਵਿਖੇ 7 ਰੋਜ਼ਾ ਗੁਰਮਤਿ ਤੇ ਦਸਤਾਰ ਸਿਖਲਾਈ ਕੈਂਪ <br/>

Ad Position 21
No active advertisement
ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ 'ਚ ਸ਼ਾਮਿਲ ਬੱਚਿਆਂ ਅਤੇ ਪ੍ਰਤੀਨਿਧੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ : ਬੇਅੰਤ ਕੌਰ ਮੰਡੇਰ <br/> 15-06-2026
ਰਤੀਆ, 14 ਜੂਨ (ਬੇਅੰਤ ਕੌਰ ਮੰਡੇਰ)- ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਦਸਤਾਰ ਨਾਲ ਜੋੜਨ ਲਈ ਤਾਮਸਪੁਰਾ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ 7 ਰੋਜ਼ਾ ਗੁਰਮਤਿ ਤੇ ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ ਕੀਤੀ ਗਈ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਖੋਖਰ, ਗੁਰਮੇਲ ਸਿੰਘ ਸਹਿਨਾਲ ਅਤੇ ਮੈਨੇਜਰ ਰਜਿੰਦਰ ਸਿੰਘ ਵੀ ਸ਼ਾਮਲ ਹੋਏ | ਸਮਾਜ ਸੇਵਕ ਹੈਪੀ ਸਿੰਘ ਸੇਠੀ ਨੇ ਬੱਚਿਆਂ ਤੋਂ ਕੈਂਪ ਦੌਰਾਨ ਸਿੱਖੀਆਂ ਗਈਆਂ ਗਤੀਵਿਧੀਆਂ ਬਾਰੇ ਪੁੱਛ-ਗਿੱਛ ਕੀਤੀ | ਇਸ ਉਪਰੰਤ ਬੱਚਿਆਂ ਨੇ ਸਿੱਖ ਇਤਿਹਾਸ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ | ਦਸਤਾਰ ਸਿਖਲਾਈ ਪ੍ਰਮੋਟਰ ਕੁਲਦੀਪ ਸਿੰਘ, ਗੁਰਮਤਿ ਸਿਖਲਾਈ ਇੰਸਟਰਕਟਰ ਹਰਪ੍ਰੀਤ ਕੌਰ ਅਤੇ ਅਮਰਜੀਤ ਕੌਰ ਨੇ ਕੈਂਪ 'ਚ ਆਪਣੀਆਂ ਸੇਵਾਵਾਂ ਨਿਭਾਈਆਂ | ਕੈਂਪ ਦੇ ਅੰਤ 'ਚ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਹੰਸ ਦਾਸ, ਸੰਦੀਪ ਸਿੰਘ, ਪ੍ਰੇਮ ਸਿੰਘ, ਬਲਵੰਤ ਸਿੰਘ, ਛੱਜੂ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 2019 ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਅੱਕਾਂਵਾਲੀ ਦੀ ਪਲਾਂਟ ਬਸਤੀ ਦੇ ਵਸਨੀਕ ਅÏਰਤਾਂ ਨੇ ਦਿੱਤੀ ਰ... ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24