30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

2019 ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਅੱਕਾਂਵਾਲੀ ਦੀ ਪਲਾਂਟ ਬਸਤੀ ਦੇ ਵਸਨੀਕ ਅÏਰਤਾਂ ਨੇ ਦਿੱਤੀ ਰੋਡ ਜਾਮ ਦੀ ਚਿਤਾਵਨੀ <br/>

Ad Position 21
No active advertisement
ਪਿੰਡ ਅੱਕਾਂਵਾਲੀ ਦੀ ਪਲਾਂਟ ਬਸਤੀ ਵਿਚ ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਕਾਰਨ ਅÏਰਤਾਂ ਰੋਸ ਜ਼ਾਹਿਰ ਕਰਦੀਆਂ ਹੋਈਆਂ | ਤਸਵੀਰਾਂ : ਮਨਜੀਤ ਸਿੰਘ ਟੋਹਾਣਾ <br/> 15-06-2026
ਟੋਹਾਣਾ, 14 ਜੂਨ (ਮਨਜੀਤ ਸਿੰਘ) - ਨੇੜਲੇ ਪਿੰਡ ਅੱਕਾਂਵਾਲੀ ਦੀ ਪਲਾਂਟ ਬਸਤੀ ਵਿਚ ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਕਾਰਨ ਲੋਕ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਹਾਲਾਤ ਇਹ ਹਨ ਕਿ ਬਸਤੀ ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਜਿਸ ਕਾਰਨ ਅÏਰਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਾਣੀ ਦੀ ਸਮੱਸਿਆ ਤੋਂ ਤੰਗ ਆ ਕੇ ਅÏਰਤਾਂ ਦਾ ਗ਼ੁੱਸਾ ਫੁੱਟ ਪਿਆ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਗਿਆ ਤਾਂ ਉਹ ਸੜਕ ਜਾਮ ਕਰਨ ਲਈ ਮਜਬੂਰ ਹੋਣਗੀਆਂ | ਇਸ ਦੌਰਾਨ ਪਿੰਡ ਦੇ ਵਸਨੀਕ ਜਰਨੈਲ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਮਹਿਲਾਵਾਂ ਨੂੰ ਸਮਝਾ-ਬੁਝਾ ਕੇ ਸ਼ਾਂਤ ਕੀਤਾ ਅਤੇ ਪ੍ਰਸ਼ਾਸਨ ਕੋਲ ਉਨ੍ਹਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਉਠਾਉਣ ਦਾ ਭਰੋਸਾ ਦਿੱਤਾ | ਪਿੰਡ ਵਾਸੀਆਂ ਨੇ ਦੱਸਿਆ ਕਿ ਪਲਾਂਟ ਬਸਤੀ ਅੱਕਾਂਵਾਲੀ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਅੱਜ ਦੀ ਨਹੀਂ, ਸਗੋਂ ਸਾਲ 2019 ਤੋਂ ਚੱਲੀ ਆ ਰਹੀ ਹੈ | ਕਈ ਵਾਰ ਸਬੰਧਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਕਾਰਨ ਲੋਕਾਂ ਦਾ ਗ਼ੁੱਸਾ ਵਧਦਾ ਜਾ ਰਿਹਾ ਹੈ | ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਲਾਂਟ ਬਸਤੀ ਵਿਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਲਾਂ ਪੁਰਾਣੀ ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਗੰਦਾ ਪਾਣੀ ਪੀਣ ਲਈ ਮਜਬੂਰ ਨਾ ਹੋਣਾ ਪਵੇ |

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਬਾਕਸਿੰਗ ਮੁਕਾਬਲੇ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਡਾ. ਰਾਕੇਸ਼ ਮਿਸ਼ਰਾ ਦਾ ਟੋਹਾਣਾ ਰੇਲਵੇ ਸਟੇਸ਼ਨ 'ਤੇ ਭਰਵਾ... ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਦਰਬਾਰ ਤਾਮਸਪੁਰਾ ਵਿਖੇ 7 ਰੋਜ਼ਾ ਗੁਰਮਤਿ ਤੇ ਦਸਤਾਰ ਸਿਖਲਾਈ ਕੈਂਪ <br/>
Ad Position 24