30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਰਾਸ਼ਟਰੀ ਬਾਕਸਿੰਗ ਮੁਕਾਬਲੇ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਡਾ. ਰਾਕੇਸ਼ ਮਿਸ਼ਰਾ ਦਾ ਟੋਹਾਣਾ ਰੇਲਵੇ ਸਟੇਸ਼ਨ 'ਤੇ ਭਰਵਾਂ ਸਵਾਗਤ <br/>

Ad Position 21
No active advertisement
ਰਾਸ਼ਟਰੀ ਬਾਕਸਿੰਗ ਮੁਕਾਬਲੇ ਵਿੱਚ ਸ਼ਿਰਕਤ ਲਈ ਪਹੁੰਚੇ ਡਾ. ਰਾਕੇਸ਼ ਮਿਸ਼ਰਾ ਦਾ ਟੋਹਾਣਾ ਰੇਲਵੇ ਸਟੇਸ਼ਨ 'ਤੇ ਭਾਜਪਾ ਓ.ਬੀ.ਸੀ. ਮੋਰਚਾ ਫ਼ਤਿਹਾਬਾਦ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸੈਣੀ ਅਤੇ ਜ਼ਿਲ੍ਹਾ ਸਕੱਤਰ ਸੰਕੇਤ ਗਰਗ ਸਵਾਗਤ ਕਰਦੇ ਹੋਏ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 15-06-2026
ਟੋਹਾਣਾ, 14 ਜੂਨ (ਮਨਜੀਤ ਸਿੰਘ) - ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਸਾਬਕਾ ਨਿੱਜੀ ਸਕੱਤਰ ਅਤੇ ਇੰਡੀਅਨ ਐਮੇਚਿਊਰ ਬਾਕਸਿੰਗ ਫੈਡਰੇਸ਼ਨ (ਆਈ.ਏ.ਬੀ.ਐਫ.) ਦੇ ਰਾਸ਼ਟਰੀ ਪ੍ਰਧਾਨ ਡਾ. ਰਾਕੇਸ਼ ਮਿਸ਼ਰਾ ਦਾ ਟੋਹਾਣਾ ਰੇਲਵੇ ਸਟੇਸ਼ਨ 'ਤੇ ਭਾਜਪਾ ਓ.ਬੀ.ਸੀ. ਮੋਰਚਾ ਫ਼ਤਿਹਾਬਾਦ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸੈਣੀ ਅਤੇ ਜ਼ਿਲ੍ਹਾ ਸਕੱਤਰ ਸੰਕੇਤ ਗਰਗ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਅਤੇ ਸਨਮਾਨ ਕੀਤਾ ਗਿਆ | ਡਾ. ਰਾਕੇਸ਼ ਮਿਸ਼ਰਾ ਪੰਜਾਬ ਦੇ ਮੂਣਕ ਵਿਖੇ ਆਯੋਜਿਤ ਰਾਸ਼ਟਰੀ ਮੁੱਕੇਬਾਜ਼ੀ ਮੁਕਾਬਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪਹੁੰਚੇ ਸਨ | ਇਸ ਮੌਕੇ ਬਲਦੇਵ ਸੈਣੀ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ ਅਤੇ ਖੇਡਾਂ ਦੇ ਵਿਕਾਸ ਅਤੇ ਉਨ੍ਹਾਂ ਦੇ ਸਫਲ ਅਗਵਾਈ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਬਲਦੇਵ ਸੈਣੀ ਨੇ ਕਿਹਾ ਕਿ ਡਾ. ਰਾਕੇਸ਼ ਮਿਸ਼ਰਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਅਤੇ ਦੇਸ਼ ਵਿੱਚ ਮੁੱਕੇਬਾਜ਼ੀ ਖੇਡ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ | ਉਨ੍ਹਾਂ ਦਾ ਵਿਸ਼ਾਲ ਤਜਰਬਾ ਅਤੇ ਮਾਰਗਦਰਸ਼ਨ ਖਿਡਾਰੀਆਂ ਲਈ ਪ੍ਰੇਰਣਾਦਾਇਕ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਬਾਕਸਿੰਗ ਖੇਤਰ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ | ਇਸ ਦੌਰਾਨ ਹਾਜ਼ਰ ਭਾਜਪਾ ਵਰਕਰਾਂ ਅਤੇ ਹੋਰ ਪਤਵੰਤਿਆਂ ਨੇ ਵੀ ਡਾ. ਮਿਸ਼ਰਾ ਦਾ ਸਵਾਗਤ ਕਰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਅਤੇ ਰਾਸ਼ਟਰੀ ਬਾਕਸਿੰਗ ਮੁਕਾਬਲੇ ਦੀ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸਮਾਗਮ ਦੌਰਾਨ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 'ਯੋਗਾ ਮੈਰਾਥਨ' ਅੱਜ ਸਵੇਰੇ 6 ਵਜੇ ਅੰਬੇਡਕਰ ਚੌਕ ਤੋਂ ਰਵਾਨਾ ਹੋਵੇਗੀ ਯੋਗਾ ਮੈ... ਅਗਲੀ ਖ਼ਬਰ 2019 ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਅੱਕਾਂਵਾਲੀ ਦੀ ਪਲਾਂਟ ਬਸਤੀ ਦੇ ਵਸਨੀਕ ਅÏਰਤਾਂ ਨੇ ਦਿੱਤੀ ਰ...
Ad Position 24