30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੰਜਾਬ ਦੇ 90% ਘਰਾਂ ਨੂੰ ਪਿਛਲੇ ਚਾਰ ਸਾਲਾਂ ਤੋਂ ਬਿਜਲੀ ਬਿੱਲ ਆ ਰਿਹਾ ਹੈ ਜ਼ੀਰੋ - ਚੀਮਾ

Ad Position 21
No active advertisement
ਅਜੀਤ ਡੈਸਕ 15-06-2026
ਸੰਗਰੂਰ, 14 ਜੂਨ (ਧੀਰਜ ਪਸੋਰੀਆ) - ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਜੁਲਾਈ 2022 ਤੋਂ ਪੰਜਾਬ ਦੇ 90 ਪ੍ਰਤੀਸ਼ਤ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਪ੍ਰਤੀ ਦੋ ਮਹੀਨਾ ਮੁਫ਼ਤ ਮਿਲ ਰਹੀ ਹੈ ਜਿਸ ਨਾਲ ਆਮ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ | ਸ੍ਰੀ ਚੀਮਾ ਨੇ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਨਾਲ ਪਾਵਰਕਾਮ ਨੂੰ ਕੋਈ ਵੀ ਘਾਟਾ ਨਹੀਂ ਪੈਣ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅਨੇਕਾਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਵਾਸੀਆਂ ਨੰੂ ਰਾਹਤ ਮਿਲੀ ਹੈ |

Ad Position 22
No active advertisement
ਪਿਛਲੀ ਖ਼ਬਰ ਰਾਮ ਸਿੰਘ ਬੰਬੇ ਵਲੋਂ ਭਾਰਤ-ਪਾਕਿ ਸਰਕਾਰ ਨੂੰ ਅਪੀਲ, ਛੇਤੀ ਖੋਲਿ੍ਹਆ ਜਾਵੇ ਕਰਤਾਰਪੁਰ ਲਾਂਘਾ <br/> ਅਗਲੀ ਖ਼ਬਰ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 'ਯੋਗਾ ਮੈਰਾਥਨ' ਅੱਜ ਸਵੇਰੇ 6 ਵਜੇ ਅੰਬੇਡਕਰ ਚੌਕ ਤੋਂ ਰਵਾਨਾ ਹੋਵੇਗੀ ਯੋਗਾ ਮੈ...
Ad Position 24