30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

'1984 ਸਿੱਖ ਕਤਲੇਆਮ ਯਾਦਗਾਰ' ਦੀ ਉਸਾਰੀ ਲਈ ਦਿੱਲੀ ਸਰਕਾਰ ਗੰਭੀਰ ਨਹੀਂ - ਭੋਗਲ <br/>

Ad Position 21
No active advertisement
ਅਜੀਤ ਡੈਸਕ 15-06-2026
ਨਵੀਂ ਦਿੱਲੀ,14 ਜੂਨ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਵਿਚ ਕਿਸੀ ਢੁਕਵੀਂ ਥਾਂ 'ਤੇ '1984 ਸਿੱਖ ਕਤਲੇਆਮ ਦੀ ਯਾਦਗਾਰ' ਦੀ ਉਸਾਰੀ ਦੀ ਮੰਗ ਨੂੰ ਲੈ ਕੇ ਜੱਦੋਜਹਿਦ ਕਰ ਰਹੀ ਸੰਸਥਾ ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ-1984 ਨੇ,ਦਿੱਲੀ ਸਰਕਾਰ 'ਤੇ ਪੀੜਤਾਂ ਦੀਆਂ ਭਾਵਨਾਵਾਂ ਨੂੰ ਮਹੱਤਵ ਨਾ ਦੇਣ ਦਾ ਦੋਸ਼ ਲਾਇਆ ਹੈ ¢ ਸੰਸਥਾ ਦੇ ਮੁਖੀ ਜਥੇਦਾਰ ਕੁਲਦੀਪ ਸਿੰਘ ਭੋਗਲ ਤੇ ਜਨਰਲ ਸਕੱਤਰ ਜਗਜੀਤ ਸਿੰਘ ਬਿੰਦਰਾ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਯਾਦਗਾਰ ਦੀ ਉਸਾਰੀ ਦੀ ਮੰਗ ਨੂੰ ਲੈ ਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਸ਼ਹਿਰੀ ਵਿਕਾਸ ਮੰਤਰੀ ਆਸ਼ੀਸ਼ ਸੂਦ ਨੂੰ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ ਅਤੇ ਇਸ ਬਾਬਤ ਵਿਚਾਰ ਕਰਨ ਲਈ ਕਈ ਵਾਰੀ ਮੁਲਾਕਾਤ ਦਾ ਸਮਾਂ ਵੀ ਮੰਗਿਆ ਗਿਆ ਹੈ ¢ ਪਰ ਅਫ਼ਸੋਸ ਦੀ ਗੱਲ ਹੈ ਕਿ 1 ਸਾਲ ਬੀਤ ਜਾਣ ਦੇ ਬਾਅਦ ਵੀ ਨਾ ਤਾਂ ਯਾਦਗਾਰ ਦੀ ਉਸਾਰੀ ਹੋਈ ਹੈ ਅਤੇ ਨਾ ਹੀ ਇਸ ਮਾਮਲੇ ਵਿਚ ਗੱਲਬਾਤ ਕਰਨ ਲਈ ਸਾਨੂੰ ਸਮਾਂ ਦਿੱਤਾ ਹੈ ¢ ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਮੁੱਖ ਮੰਤਰੀ 1984 ਦੇ ਪੀੜਤਾਂ ਦੀਆਂ ਭਾਵਨਾਵਾਂ ਨੂੰ ਮਹੱਤਵ ਨਹੀਂ ਦੇ ਰਹੀ ਹੈ¢ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵਿਚ ਸਿੱਖ ਮੰਤਰੀ ਸਮੇਤ ਕੋਈ ਵੀ ਇਸ ਮਾਮਲੇ 'ਚ ਸੰਤੁਸ਼ਟੀ ਜਨਕ ਜਵਾਬ ਨਹੀਂ ਦੇ ਰਿਹਾ ਹੈ¢ ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਬਾਅਦ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਭੇਜਿਆ, ਮਾਮਲਿਆਂ ਦੀ ਜਾਂਚ ਲਈ ਐੱਸ.ਆਈ.ਟੀ. ਬਣਾਈ, ਦੋਸ਼ੀਆਂ ਨੂੰ ਸਜ਼ਾ ਦਿਵਾਈ ਤੇ ਪੀੜਤਾਂ ਨੂੰ ਮੁਆਵਜ਼ੇ ਦਿੱਤੇ ਪਰ ਪਤਾ ਨਹੀਂ ਕਿਉਂ ਦਿੱਲੀ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ 'ਸੱਚਖੰਡ ਸੇਵਾ ਸੁਸਾਇਟੀ' ਵਲੋਂ ਸਿੱਖ ਡਰਾਈਵਰ ਭਾਈ ਰਵਿੰਦਰ ਸਿੰਘ ਖ਼ਾਲਸਾ ਦਾ ਸਨਮਾਨ <br/> ਅਗਲੀ ਖ਼ਬਰ ਕਾਲਕਾਜੀ ਵਿਖੇ ਰੈਸਟੋਰੈਂਟ ਵਿਚ ਲੱਗੀ ਭਿਆਨਕ ਅੱਗ <br/>
Ad Position 24