ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਦਸਮੇਸ਼ ਪਬਲਿਕ ਸਕੂਲ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਬੱਚਿਆਂ ਨੂੰ ਦਿੱਤੀ ਮਾਂ-ਬੋਲੀ ਪੰਜਾਬੀ ਦੀ ਸਿਖਲਾਈ <br/>

Ad Position 21
No active advertisement
ਅਜੀਤ ਡੈਸਕ 16-06-2026
ਨਵੀਂ ਦਿੱਲੀ,15 ਜੂਨ (ਜਗਤਾਰ ਸਿੰਘ)-ਦਸਮੇਸ਼ ਪਬਲਿਕ ਸਕੂਲ (ਮਾਨਤਾ ਪ੍ਰਾਪਤ), ਗੋਬਿੰਦਪੁਰੀ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਹੋਰ ਵਧੇਰੇ ਪ੍ਰਫੁੱਲਿਤ ਕਰਨ ਲਈ ਹਰ ਸਾਲ ਦੇ ਵਾਂਗ 'ਆਓ ਪੰਜਾਬੀ ਸਿੱਖੀਏ ਤੇ ਸਿਖਾਈਏ' ਦੀ ਮੁਹਿੰਮ ਤਹਿਤ 'ਮੇਰੀ ਮਾਂ ਬੋਲੀ ਪੰਜਾਬੀ ਕੈਂਪ-2026' ਦਾ ਉਪਰਾਲਾ ਕੀਤਾ ਗਿਆ, ਜਿਸ ਵਿਚ 100 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ ¢ ਕੈਂਪ ਦੀ ਸਮਾਪਤੀ ਉਪਰੰਤ ਜੂਨੀਅਰ ਤੇ ਸੀਨੀਅਰ ਬੱਚਿਆਂ ਦਾ ਗਰੁੱਪ ਬਣਾ ਕੇ ਲਿਖਤੀ ਪ੍ਰੀਖਿਆ ਲਈ ਗਈ, ਜਿਸ ਦੇ ਨਤੀਜੇ 21 ਨੂੰ ਐਲਾਨੇ ਜਾਣਗੇ ਅਤੇ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ 'ਸਲਾਨਾ ਕੀਰਤਨ ਸਮਾਗਮ' ਵਿਚ ਜੇਤੂ ਬੱਚਿਆਂ ਨੂੰ ਨਕਦ ਇਨਾਮ, ਯਾਦਗਾਰ ਚਿੰਨ੍ਹ ਅਤੇ ਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ ¢ ਕੈਂਪ ਵਿਚ ਹਿੱਸਾ ਲੈਣ ਵਾਲੇ ਬਾਕੀ ਬੱਚਿਆਂ ਨੂੰ ਵੀ ਯਾਦਗਾਰ ਚਿੰਨ੍ਹ ਤੇ ਮਾਣ ਪੱਤਰ ਦਿੱਤੇ ਜਾਣਗੇ ¢ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਚੇਅਰਮੈਨ ਹਰਦਿੱਤ ਸਿੰਘ ਗੋਬਿੰਦਪੁਰੀ ਨੇ ਆਖਿਆ ਕਿ ਬੀਤੇ 2023 ਤੋਂ 'ਮੇਰੀ ਮਾਂ ਬੋਲੀ ਪੰਜਾਬੀ ਕੈਂਪ' ਦਾ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਵੱਡੀ ਗਿਣਤੀ ਵਿਚ ਬੱਚੇ ਪੰਜਾਬੀ ਦੀ ਸਿਖਲਾਈ ਲੈ ਚੁੱਕੇ ਹਨ ¢ ਕਮੇਟੀ ਪ੍ਰਧਾਨ ਸੁਰਜੀਤ ਸਿੰਘ ਨੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੁੜ ਕੇ ਰਹਿਣ ਲਈ ਪ੍ਰੇਰਨਾ ਦਿੱਤੀ¢ ਸਕੂਲ ਮੁਖੀ ਬੀਬੀ ਜਗਜੋਤ ਕੌਰ ਨੇ ਬੱਚਿਆਂ ਨੂੰ ਪੰਜਾਬੀ ਸਿਖਾਉਣ ਵਾਲੀਆਂ ਅਧਿਆਪਕਾ ਦੀ ਸ਼ਲਾਘਾ ਕੀਤੀ ਗਈ ¢ ਮੀਤ ਪ੍ਰਧਾਨ ਰਜਿੰਦਰ ਸਿੰਘ, ਖ਼ਜ਼ਾਨਚੀ ਅਜੈਪਾਲ ਸਿੰਘ, ਮੀਤ ਖ਼ਜ਼ਾਨਚੀ ਕੁਲਦੀਪ ਸਿੰਘ ਸਹਿਤ ਸਾਰੇ ਮੈਂਬਰ ਸਾਹਿਬਾਨ ਦਾ ਕੈਂਪ ਲਈ ਵਿਸ਼ੇਸ਼ ਸਹਿਯੋਗ ਦੇਣ ਦਾ ਧੰਨਵਾਦ ਕੀਤਾ ¢

Ad Position 22
No active advertisement
ਪਿਛਲੀ ਖ਼ਬਰ ਨਾਲੇ ਦੀ ਸਫ਼ਾਈ ਪ੍ਰਤੀ ਸਥਾਨਿਕ ਲੋਕਾਂ ਨੇ ਕੀਤੀ ਅਪੀਲ <br/> ਅਗਲੀ ਖ਼ਬਰ ਦਿੱਲੀ 'ਚ ਬਾਰਿਸ਼ ਹੋਣ 'ਤੇ ਮੌਸਮ ਦਾ ਮਿਜ਼ਾਜ ਬਦਲਿਆ <br/>
Ad Position 24
No active advertisement