ਨਵੀਂ ਦਿੱਲੀ,15 ਜੂਨ (ਜਗਤਾਰ ਸਿੰਘ)- ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੀ ਪ੍ਰਬੰਧਕ ਕਮੇਟੀ ਵੱਲੋਂ ਨਿੱਤਨੇਮ ਕਲਾਸ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ ¢ ਕਮੇਟੀ ਪ੍ਰਧਾਨ ਹਰਮਨਜੀਤ ਸਿੰਘ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ ¢ ਇਸ ਮੌਕੇ ਕਮੇਟੀ ਦੀ ਮੀਤ ਪ੍ਰਧਾਨ ਪਰਮਿੰਦਰ ਕੌਰ ਅਤੇ ਸੁੰਦਰ ਸਿੰਘ ਨਾਰੰਗ ਵੀ ਹਾਜ਼ਰ ਸਨ ¢ ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਚ ਪਿਛਲੇ 26 ਸਾਲਾਂ ਤੋਂ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਿੱਤਨੇਮ ਕਲਾਸਾਂ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਲਗਾਈਆਂ ਜਾਂਦੀਆਂ ਹਨ ¢ ਇਨ੍ਹਾਂ ਕਲਾਸਾਂ ਵਿਚ ਬੱਚਿਆਂ ਨੂੰ ਮੂਲ ਮੰਤਰ, ਜਪੁਜੀ ਸਾਹਿਬ ਦੇ ਪਦ ਅਤੇ ਹੋਰ ਬਾਣੀਆਂ ਦੇ ਪਾਠ ਸਿਖਾਏ ਜਾਂਦੇ ਹਨ ¢ ਇਸ ਦੇ ਨਾਲ ਹੀ ਮਾਤ ਭਾਸ਼ਾ ਨਾਲ ਜੋੜਨ ਲਈ ਵੀ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਤੋਂ ਲੈ ਕੇ ਗੁਰਮਤਿ ਸਿਖਲਾਈ ਦੀਆਂ ਕਲਾਸਾਂ ਵੀ ਕਰਵਾਈਆਂ ਜਾਂਦੀਆਂ ਹਨ ¢ ਵੱਡੇ ਬੱਚਿਆਂ ਲਈ ਦਸਤਾਰ ਸਿਖਲਾਈ ਦੀਆਂ ਵਿਸ਼ੇਸ਼ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਵਿਚ ਬੱਚਿਆਂ ਨੂੰ ਸੁੰਦਰ ਦਸਤਾਰ ਸਜਾਉਣ ਦੀ ਸਿੱਖਿਆ ਦਿੱਤੀ ਜਾਂਦੀ ਹੈ ¢ ਇਸ ਤੋਂ ਬਾਅਦ ਦਸਤਾਰ ਮੁਕਾਬਲੇ ਵੀ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਸੁੰਦਰ ਦਸਤਾਰ ਸਜਾਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ¢