ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਔਰਤਾਂ ਦੀ ਸੁਰੱਖਿਆ ਲਈ ਪੁਲਿਸ ਨੇ ਜਾਗਰੂਕਤਾ ਗਸ਼ਤ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 20-06-2026
ਨਵੀਂ ਦਿੱਲੀ, 19 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਬਾਹਰੀ ਜ਼ਿਲ੍ਹੇ ਦੀ ਸਿਸ਼ਟਾਚਾਰ ਸਕੁਐਡ ਨੇ ਔਰਤਾਂ ਦੀ ਸੁਰੱਖਿਆ ਪ੍ਰਤੀ ਇਕ ਜਾਗਰੂਕਤਾ ਗਸ਼ਤ ਮੁਹਿੰਮ ਚਲਾਈ ਹੋਈ ਹੈ। ਪੁਲਿਸ ਨੇ ਬੱਸਾਂ, ਬੱਸ ਸਟੈਂਡਾਂ, ਪਾਰਕਾਂ, ਸਕੂਲਾਂ, ਸਟੇਡੀਅਮਾਂ, ਜਨਤਕ ਥਾਵਾਂ, ਯਾਤਰੀ ਕੇਂਦਰਾਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਆਪਣੀ ਮੌਜੂਦਗੀ ਦਰਸਾਈ ਹੈ। ਸਮਾਜ ਵਿਰੋਧੀ ਤੱਤਾਂ ਨੂੰ ਰੋਕਣ ਲਈ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਨ੍ਹਾਂ ਦਿਨਾਂ ਵਿਚ 53 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮਹਿਲਾ ਹੈਲਪ ਲਾਈਨ 1093 ਅਤੇ ਐਮਰਜੈਂਸੀ ਹੈਲਪ ਲਾਈਨ 112 ਵੀ ਜਾਰੀ ਕੀਤਾ ਹੋਇਆ ਹੈ। ਸਿਸ਼ਟਾਚਾਰ ਸਕੁਐਡ ਔਰਤਾਂ ਅਤੇ ਨੌਜਵਾਨ ਕੁੜੀਆਂ ਦੇ ਨਾਲ ਗੱਲਬਾਤ ਵੀ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਬਿਨਾਂ ਝਿਜਕ ਦੇ ਸੁਰੱਖਿਆ ਨਾਲ ਸੰਬੰਧਿਤ ਚਿੰਤਾਵਾਂ ਸਾਂਝੀਆਂ ਕਰਨ ਲਈ ਵੀ ਉਤਸ਼ਾਹਿਤ ਕਰ ਰਿਹਾ ਹੈ। ਇਸ ਮੁਹਿੰਮ ਦਾ ਸਮੁੱਚੇ ਤੌਰ ’ਤੇ ਉਦੇਸ਼ ਹੈ ਕਿ ਹਰ ਔਰਤ ਪੂਰੀ ਤਰ੍ਹਾਂ ਸੁਰੱਖਿਅਤ ਰਹੇ ਅਤੇ ਕਿਸੇ ਵੀ ਥਾਂ ’ਤੇ ਜਿੱਥੇ ਉਹ ਮੌਜੂਦ ਹੋਵੇ ਉਥੇ ਕੋਈ ਡਰ ਦਾ ਮਾਹੌਲ ਨਾ ਹੋਵੇ। ਪੁਲਿਸ ਨੇ ਇਹ ਵੀ ਕਿਹਾ ਹੈ ਜੇਕਰ ਕਿਸੇ ਵੀ ਥਾਂ ’ਤੇ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਔਰਤਾਂ ਪੁਲਿਸ ਨਾਲ ਤੁਰੰਤ ਸੰਪਰਕ ਕਰ ਸਕਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ ਪਹਿਲਾ ਮਹਿਲਾ ਪੁਲਿਸ ਥਾਣਾ ਖੋਲ੍ਹਿਆ ਦਿੱਲੀ ਦੇ ਉਪ ਰਾਜਪਾਲ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਵੱਡੀਆਂ ਇਮਾਰਤਾਂ ਲਈ ਫਾਇਰ ਸੇਫ਼ਟੀ ਸਰਟੀਫਿਕੇਟ ਲੈਣਾ ਜ਼ਰੂਰੀ ਹੋਇਆ
Ad Position 24
No active advertisement