06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ ਪੁਲਿਸ ਦੇ ਮਾੜੇ ਸਲੂਕ ’ਤੇ ਜਤਾਈ ਚਿੰਤਾ

Ad Position 21
No active advertisement
ਅਜੀਤ ਡੈਸਕ 21-06-2026
ਨਵੀਂ ਦਿੱਲੀ,20 ਜੂਨ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਚਿੱਠੀ ਲਿਖ ਕੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨਾਲ ਪੁਲਿਸ ਦੀ ਵਧੀਕੀ ਤੇ ਬਦਸਲੂਕੀ ਦੇ ਬਾਰੇ ਚਿੰਤਾ ਜਤਾਈ ਹੈ । ਸਰਨਾ ਨੇ ਚਿੱਠੀ ਵਿਚ ਲਿਖਿਆ ਕਿ ਪਿਛਲੇ ਕਈ ਦਹਾਕਿਆਂ ਤੋਂ ਲੱਖਾਂ ਦੀ ਗਿਣਤੀ ਵਿਚ ਸਿੱਖ ਸ਼ਰਧਾਲੂ ਸ਼ਰਧਾ ਤੇ ਅਨੁਸ਼ਾਸਨ ਦੇ ਨਾਲ ਪਵਿੱਤਰ ਯਾਤਰਾ ਕਰਦੇ ਆ ਰਹੇ ਹਨ ਅਤੇ ਇਸ ਦੌਰਾਨ ਸਥਾਨਕ ਲੋਕਾਂ ਅਤੇ ਸਿੱਖ ਯਾਤਰੀਆਂ ਦੇ ਵਿਚਕਾਰ ਹਮੇਸ਼ਾ ਆਪਸੀ ਸਨਮਾਨ ਤੇ ਭਾਈਚਾਰੇ ਵਰਗਾ ਸਬੰਧ ਰਿਹਾ ਹੈ । ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕਰਣਪ੍ਰਯਾਗ ਖੇਤਰ ਵਿਚ ਹੋਈਆਂ ਘਟਨਾਵਾਂ ਤੋਂ ਬਾਅਦ ਉੱਥੋਂ ਦੀ ਪੁਲਿਸ ਦੁਆਰਾ ਸਿੱਖ ਸ਼ਰਧਾਲੂਆਂ ਨਾਲ ਵਧੀਕੀਆਂ ,ਅਪਮਾਨਜਨਕ ਵਿਵਹਾਰ ਅਤੇ ਵਿਤਕਰੇ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ ਜੋ ਕਿ ਬੇਹੱਦ ਦੁਖਦ ਹੈ। ਉਨ੍ਹਾਂ ਕਿਹਾ ਕਿ ਕੁੱਝ ਸਿੱਖਾਂ ‘ਤੇ ਨਿਰਪੱਖ ਜਾਂਚ ਕੀਤੇ ਬਗੈਰ ਹੀ ਗੰਭੀਰ ਧਾਰਾਵਾਂ ਲਾਈਆਂ ਗਈਆਂ ਅਤੇ ਹਿਰਾਸਤ ਦੇ ਦੌਰਾਨ ਮਾੜਾ ਸਲੂਕ ਕੀਤਾ ਗਿਆ । ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਪਵਿੱਤਰ ਕਕਾਰਾਂ ਦੇ ਨਾਲ ਕੀਤੇ ਗਏ ਵਿਵਹਾਰ ਦੇ ਸਬੰਧ ਵਿਚ ਸਾਹਮਣੇ ਆਈ ਰਿਪੋਰਟਾਂ ਨੇ ਭਾਰਤ ਤੇ ਵਿਦੇਸ਼ਾਂ ਵਿਚ ਵਸੇ ਸਿੱਖ ਭਾਈਚਾਰੇ ਦੇ ਅੰਦਰ ਡੂੰਘੀ ਪੀੜਾ ਤੇ ਚਿੰਤਾ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਇਨ੍ਹਾਂ ਦੋਸ਼ਾਂ ਦੀ ਤਤਕਾਲ ਤੇ ਸੁਤੰਤਰ ਜਾਂਚ ਜ਼ਰੂਰੀ ਹੈ । ਉਨ੍ਹਾਂ ਮੁੱਖ ਮੰਤਰੀ ਨੇ ਇਸ ਘਟਨਾ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਵਿਵਹਾਰ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੀ ਸਿੱਖ ਸ਼ਰਧਾਲੂ ਦੀ ਉਸ ਦੀ ਧਾਰਮਿਕ ਪਛਾਣ ਦੇ ਆਧਾਰ ‘ਤੇ ਬਦਸਲੂਕੀ ਤੇ ਅਪਮਾਨ ਦਾ ਸਾਹਮਣਾ ਨਾ ਕਰਨਾ ਪਵੇ ।
Ad Position 22
No active advertisement
ਪਿਛਲੀ ਖ਼ਬਰ ਸੀ.ਟੀ.ਆਈ. ਵਲੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ ਅਗਲੀ ਖ਼ਬਰ ਪੁਲਿਸ ਨੇ ਗੁੰਮ ਅਤੇ ਚੋਰੀ ਹੋਏ 209 ਮੋਬਾਈਲ ਬਰਾਮਦ ਕਰਕੇ 161 ਮੋਬਾਈਲ ਮਾਲਕਾਂ ਦੇ ਹਵਾਲੇ ਕੀਤੇ
Ad Position 24
No active advertisement