ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸਮਾਧਾਨ ਕੈਂਪ ’ਚ ਏ. ਡੀ. ਸੀ. ਨੇ ਸੁਣੀਆਂ ਜਨਤਕ ਸਮੱਸਿਆਵਾਂ

Ad Position 21
No active advertisement
ਅਜੀਤ ਡੈਸਕ 23-06-2026
ਸਿਰਸਾ, 22 ਜੂਨ (ਭੁਪਿੰਦਰ ਪੰਨੀਵਾਲੀਆ)- ਵਧੀਕ ਡਿਪਟੀ ਕਮਿਸ਼ਨਰ ਅਰਪਿਤ ਸੰਗਲ ਨੇ ਸੋਮਵਾਰ ਨੂੰ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ’ਚ ਲਾਏ ਗਏ ਸਮਾਧਾਨ ਕੈਂਪ ਵਿੱਚ ਜਨਤਾ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਏਐਸਪੀ ਆਦਰਸ਼ਦੀਪ ਸਿੰਘ ਵੀ ਮੌਜੂਦ ਸਨ। ਸਮਾਧਾਨ ਕੈਂਪ ਵਿਖੇ ਕੁੱਲ 10 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਨ੍ਹਾਂ ਦਾ ਮੌਕੇ ’ਤੇ ਨਿਬੇੜਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਅਰਪਿਤ ਸੰਗਲ ਕੈਂਪ ਵਿੱਚ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਕੈਂਪ ਵਿੱਚ ਪੀਣ ਵਾਲੇ ਪਾਣੀ, ਸੜਕਾਂ ਦੀ ਮੁਰੰਮਤ, ਬਿਜਲੀ, ਸਿਹਤ ਸੇਵਾਵਾਂ, ਪੈਨਸ਼ਨ ਵੰਡ, ਜ਼ਮੀਨੀ ਵਿਵਾਦ ਅਤੇ ਹੋਰ ਜਨਤਕ ਭਲਾਈ ਸਕੀਮਾਂ ਨਾਲ ਸਬੰਧਤ ਸ਼ਿਕਾਇਤਾਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਸਮਾਧਾਨ ਕੈਂਪ ਇਸ ਦਿਸ਼ਾ ਵਿੱਚ ਇੱਕ ਸਕਾਰਾਤਮਕ ਕਦਮ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਹਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸਮਾਧਾਨ ਕੈਂਪ ਲਗਾਏ ਜਾਂਦੇ ਹਨ। ਨਾਗਰਿਕ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇਨ੍ਹਾਂ ਕੈਂਪਾਂ ਵਿੱਚ ਆ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀਮਤ ਸਿਟੀ ਸੈਂਟਰ ਦਾ ਯੋਗ ਕੈਂਪ 28 ਜੂਨ ਤੱਕ ਵਧਾਇਆ ਅਗਲੀ ਖ਼ਬਰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
Ad Position 24
No active advertisement