10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਟੋਹਾਣਾ ਵਿੱਚ ਬਿਜਲੀ ਕਰਮਚਾਰੀ ਹੜਤਾਲ ’ਤੇ ਬੈਠੇ, ਅਨਿਲ ਵਿੱਜ ਦੇ ਘਰ ਦਾ ਵੀ ਕਰ ਸਕਦੇ ਹਨ ਘਿਰਾਓ

Ad Position 21
No active advertisement
ਅਜੀਤ ਡੈਸਕ 26-06-2026
ਟੋਹਾਣਾ, 25 ਜੂਨ (ਮਨਜੀਤ ਸਿੰਘ)– ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਬਿਜਲੀ ਕਰਮਚਾਰੀ ਟੋਹਾਣਾ ਵਿੱਚ ਹੜਤਾਲ ’ਤੇ ਬੈਠ ਗਏ ਹਨ। ਕਰਮਚਾਰੀਆਂ ਨੇ ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਉਂਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਹੜਤਾਲੀ ਕਰਮਚਾਰੀਆਂ ਨੇ ਕਿਹਾ ਕਿ ਉਹ ਕਈ ਵਾਰ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਦੇ ਧਿਆਨ ਵਿੱਚ ਆਪਣੀਆਂ ਮੰਗਾਂ ਲਿਆ ਚੁੱਕੇ ਹਨ, ਪਰ ਅਜੇ ਤੱਕ ਕੋਈ ਢੁੱਕਵਾਂ ਫ਼ੈਸਲਾ ਨਹੀਂ ਲਿਆ ਗਿਆ। ਇਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਸੂਬੇ ਦੇ ਊਰਜਾ ਮੰਤਰੀ ਅਨਿਲ ਵਿਜ ਦੇ ਨਿਵਾਸ ਦਾ ਵੀ ਘਿਰਾਓ ਕਰ ਸਕਦੇ ਹਨ। ਬਿਜਲੀ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਖਾਲੀ ਅਸਾਮੀਆਂ ’ਤੇ ਭਰਤੀ ਕਰਨਾ, ਤਨਖ਼ਾਹ ਅਤੇ ਭੱਤਿਆਂ ਸਬੰਧੀ ਮਸਲਿਆਂ ਦਾ ਹੱਲ, ਨਿੱਜੀਕਰਨ ਦੀਆਂ ਨੀਤੀਆਂ ਦਾ ਵਿਰੋਧ ਅਤੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਸ਼ਾਮਲ ਹੈ। ਹੜਤਾਲੀ ਕਰਮਚਾਰੀਆਂ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਬਿਜਲੀ ਕਰਮਚਾਰੀ ਹਾਜ਼ਰ ਰਹੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨਿਰਜਲਾ ਇਕਾਦਸ਼ੀ ਮੌਕੇ ਟੋਹਾਣਾ ’ਚ ਥਾਂ-ਥਾਂ ਲੱਗੀਆਂ ਛਬੀਲਾਂ, ਸ਼ਰਧਾਲੂਆਂ ਨੇ ਕੀਤੀ ਸੇਵਾ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ ਸਮਾਧਾਨ ਕੈਂਪ ’ਚ ਜਨਤਕ ਸ਼ਿਕਾਇਤਾਂ ਸੁਣੀਆਂ
Ad Position 24