06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਲਿੰਗ ਜਾਂਚ ਅਤੇ ਭਰੂਣ ਹੱਤਿਆ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ - ਡਾ. ਰਾਜੇਸ਼ ਕ੍ਰਾਂਤੀ

Ad Position 21
No active advertisement
ਅਜੀਤ ਡੈਸਕ 27-06-2026
ਟੋਹਾਣਾ, 26 ਜੂਨ (ਮਨਜੀਤ ਸਿੰਘ) - ਜਾਖਲ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਿਹਤ ਵਿਭਾਗ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਸਾਂਝੀ ਮੀਟਿੰਗ ਦੌਰਾਨ ਲਿੰਗ ਜਾਂਚ ਅਤੇ ਭਰੂਣ ਹੱਤਿਆ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੇਸ਼ ਕ੍ਰਾਂਤੀ ਨੇ ਕੀਤੀ। ਮੀਟਿੰਗ ਵਿੱਚ ਏਐੱਨਐੱਮ, ਆਸ਼ਾ ਵਰਕਰਾਂ, ਸਿਹਤ ਕਰਮਚਾਰੀਆਂ ਅਤੇ ਆਂਗਣਵਾੜੀ ਵਰਕਰਾਂ ਨੇ ਹਿੱਸਾ ਲਿਆ। ਡਾ. ਰਾਜੇਸ਼ ਕ੍ਰਾਂਤੀ ਨੇ ਕਿਹਾ ਕਿ ਖੇਤਰ ਵਿੱਚ ਘਟ ਰਹੇ ਲਿੰਗ ਅਨੁਪਾਤ ਨੂੰ ਸੁਧਾਰਨਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਫੀਲਡ ਸਟਾਫ਼ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਲਿੰਗ ਜਾਂਚ ਅਤੇ ਭਰੂਣ ਹੱਤਿਆ ਨਾਲ ਜੁੜੀ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਵਿਭਾਗ ਨੂੰ ਦੇਣ ਲਈ ਕਿਹਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਗਰਭਵਤੀ ਮਹਿਲਾ ਦਾ ਗਰਭ ਅਵਸਥਾ ਦੇ ਪਹਿਲੇ 12 ਹਫ਼ਤਿਆਂ ਅੰਦਰ ਰਜਿਸਟ੍ਰੇਸ਼ਨ ਲਾਜ਼ਮੀ ਕਰਵਾਇਆ ਜਾਵੇ ਅਤੇ ਮਾਂ-ਬੱਚੇ ਦੀ ਸਿਹਤ ਸੰਭਾਲ ਲਈ ਨਿਯਮਿਤ ਫਾਲੋਅੱਪ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ 28 ਜੂਨ 2026ਤੋਂ ਸ਼ੁਰੂ ਹੋਣ ਵਾਲੇ ਪਲੱਸ ਪੋਲਿਓ ਅਭਿਆਨ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਗਈ। ਕਰਮਚਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਸੀਐੱਚਸੀ ਜਾਖਲ ਅਧੀਨ 12,190 ਬੱਚਿਆਂ ਨੂੰ ਪੋਲਿਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।ਮੁਹਿੰਮ ਦੀ ਸਫ਼ਲਤਾ ਲਈ 120 ਪੋਲਿਓ ਬੂਥ, ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਲਈ 6 ਟਰਾਂਜ਼ਿਟ ਟੀਮਾਂ ਅਤੇ ਇੱਟ-ਭੱਠਿਆਂ ਤੇ ਦੂਰ-ਦੁਰਾਡੇ ਇਲਾਕਿਆਂ ਲਈ 16 ਮੋਬਾਈਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸਮੂਹ ਕਰਮਚਾਰੀਆਂ ਨੂੰ ਰਾਸ਼ਟਰੀ ਪੋਲਿਓ ਮੁਹਿੰਮ ਨੂੰ ਪੂਰੀ ਨਿਸ਼ਠਾ ਨਾਲ ਕਾਮਯਾਬ ਬਣਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐਨ. ਐਸ. ਐਸ. ਯੂਨਿਟ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਐਸ.ਡੀ.ਐਮ. ਸ਼ੰਭੂ ਰਾਠੀ ਨੇ ਬਰਸਾਤੀ ਪਾਣੀ ਦੀ ਨਿਕਾਸੀ ਸੰਬੰਧੀ ਕੀਤਾ ਸ਼ਹਿਰ ਦਾ ਨਿਰੀਖਣ
Ad Position 24
No active advertisement