ਯਮੁਨਾਨਗਰ, 26 ਜੂਨ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੀ ਐਨ. ਐਸ. ਐਸ. ਯੂਨਿਟ ਨੇ ਅੰਤਰਰਾਸ਼ਟਰੀ ਯੋਗ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਯੋਗ ਇੰਸਟ੍ਰਕਟਰ ਦੀ ਅਗਵਾਈ ਹੇਠ ਵਲੰਟੀਅਰਾਂ ਨੇ ਤਾਡਾਸਨ, ਵ੍ਰਿਕਸ਼ਾਸਨ, ਭੁਜੰਗਾਸਨ, ਵਜਰਾਸਨ ਅਤੇ ਪ੍ਰਾਣਾਯਾਮ ਦਾ ਅਭਿਆਸ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਦੌਰਾਨ ਵਲੰਟੀਅਰਾਂ ਨੂੰ ਦੱਸਿਆ ਗਿਆ ਕਿ ਯੋਗਾ ਭਾਰਤ ਦੀ ਇਕ ਸੱਭਿਆਚਾਰਕ ਵਿਰਾਸਤ ਹੈ ਜੋ ਤਣਾਅ ਘਟਾਉਂਦੀ ਹੈ ਅਤੇ ਇਕਾਗਰਤਾ ਵਿਚ ਸੁਧਾਰ ਕਰਦੀ ਹੈ। ਉਨ੍ਹਾਂ ਸਾਰਿਆਂ ਨੇ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸ਼ਾਮਿਲ ਕਰਨ ਦਾ ਪ੍ਰਣ ਲਿਆ। ਇਸ ਮੌਕੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਸਭਨਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਡਾਇਰੈਕਟਰ ਨੇ ਕਿਹਾ ਕਿ ਯੋਗਾ ਸਰੀਰਕ ਸਿਹਤ ਅਤੇ ਮਾਨਸਿਕ ਸ਼ਾਂਤੀ ਦਾ ਸਾਧਨ ਹੈ।ਗੁਰੂ ਨਾਨਕ ਗਰਲਜ਼ ਕਾਲਜ ਵਿਖੇ