06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਿੱਖ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਪ੍ਰੀਖਿਆਵਾਂ ਲਈ ਉਤਸ਼ਾਹਿਤ ਕਰਨ ਦੀ ਲੋੜ

Ad Position 21
No active advertisement
ਅਜੀਤ ਡੈਸਕ 27-06-2026
ਨਵੀਂ ਦਿੱਲੀ,26ਜੂਨ (ਜਗਤਾਰ ਸਿੰਘ)-ਦੇਸ਼ ਦੇ ਸਮੂਹ ਸਿੱਖ ਭਾਈਚਾਰੇ ਨੂੰ, ਆਪਣੇ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਨਾਲ ਸਾਂਝ ਪਵਾਉਣ ਦੇ ਨਾਲ ਹੀ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਸਬੰਧੀ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਉਤਸ਼ਾਹਿਤ ਕਰਨ ਦੀ ਲੋੜ ਹੈ । ਸਾਬਤ ਸੂਰਤ ਸਿੱਖ ਸਿੱਖਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਵਾਲੀ ਸੰਸਥਾ ‘ਨਿਸ਼ਚੈ ਸਿਵਲ ਸੇਵਾਵਾਂ ਸਿਖਲਾਈ ਕੇਂਦਰ’ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨਾਲ ਜੁੜੇ ਰਾਮ ਸਿੰਘ ‘ਬੰਬੇ’ ਨੇ ਕਿਹਾ ਕਿ ਸਿਵਲ ਪ੍ਰੀਖਿਆ ਪਾਸ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਵਿਚ ਜਾਣ ਵਾਲੇ ਸਿੱਖ ਨੌਜਵਾਨ ਜਿੱਥੇ ਦੇਸ਼ ਦੇ ਵਿਕਾਸ ਵਿਚ ਮੋਹਰੀ ਭੂਮਿਕਾ ਨਿਭਾਉਣਗੇ ਉੱਥੇ ਹੀ ਕੌਮ ਦਾ ਵੀ ਨਾਂਅ ਰੌਸ਼ਨ ਕਰਨਗੇ । ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ‘ਨਿਸ਼ਚੈ ਸਿਵਲ ਸੇਵਾਵਾਂ ਸਿਖਲਾਈ ਕੇਂਦਰ’ ਵੱਲੋਂ ਸਾਬਤ ਸੂਰਤ ਸਿੱਖ ਸਿੱਖਿਆਰਥੀਆਂ ਨੂੰ ਸਿਵਲ ਸੇਵਾਵਾਂ ਦੀ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਲਈ ਇੰਟਰਵਿਊ ਲਈ ਗਈ । ਇਸ ਮੌਕੇ ਡਾ. ਰਜਿੰਦਰ ਕੌਰ,ਡਾ.ਕਾਹਨ ਸਿੰਘ ਪੰਨੂ, ਰਾਮ ਸਿੰਘ ਬੰਬੇ, ਸਾਬਕਾ ਆਈ.ਏ.ਐੱਸ.ਕੇਹਰ ਸਿੰਘ,ਲਛਮਣ ਸਿੰਘ ਮਲੂਕਾ,ਸੁਖਮਿੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਵਿਦਿਆਰਥੀਆਂ ਦੀ ਕੋਚਿੰਗ ਤੇ ਹੋਰ ਤਿਆਰੀ ਦਾ ਪ੍ਰਬੰਧ ਇਸ ਨਿਸ਼ਚੈ ਅਕੈਡਮੀ ਦੁਆਰਾ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਗੁਰਮਤਿ ਸਿਧਾਂਤਾਂ ਨਾਲ ਜੁੜਿਆ ਸਿੱਖ ਨੌਜਵਾਨ ਉੱਚ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੇਗਾ ਤਾਂ ਨਿਸ਼ਚਤ ਤੌਰ ‘ਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਮੁਤਾਬਿਕ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹੋਵੇਗਾ । ਉਨ੍ਹਾਂ ਦੱਸਿਆ ਕਿ ਐਡਵੋਕੇਟ ਧਾਮੀ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਲਗਾਤਾਰ ਅਜਿਹੇ ਉਪਰਾਲੇ ਕਰ ਰਹੀ ਹੈ ਤਾਂ ਜੋ ਸਿੱਖ ਨੌਜਵਾਨ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਪ੍ਰਸ਼ਾਸਨਿਕ ਸੇਵਾਵਾਂ ਲਈ ਅੱਗੇ ਆਉਣ ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ’ਚੋਂ ਕੂੜਾ ਚੁੱਕਣ ਵਾਲੀ ਕੰਪਨੀ ਦੇ ਮੈਨੇਜਰ ਤੇ ਕੌਂਸਲਰ ਦੇ ਪਤੀ ਦਰਮਿਆਨ ਹੋਇਆ ਤਕਰਾਰ ਅਗਲੀ ਖ਼ਬਰ ਸਿੱਖੀ ਸੰਸਥਾਵਾਂ ’ਤੇ ਸਰਕਾਰੀ ਕਬਜ਼ੇ ਦੇ ਖ਼ਿਲਾਫ਼ ਇੱਕਮੁੱਠ ਹੋ ਕੇ ਵਿਰੋਧ ਦਰਜ ਕਰਾਵੇ ਸਿੱਖ ਭਾਈਚਾਰਾ- ਪਰਮਜੀਤ ਸਿੰਘ ‘ਵ...
Ad Position 24
No active advertisement