ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪਿੰਡ ਹਾਂਸੇਵਾਲਾ ਵਿੱਚ ਸਤਿਗੁਰੂ ਕਬੀਰ ਦਾਸ ਦਾ ਜਨਮ ਦਿਵਸ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 28-06-2026
ਟੋਹਾਣਾ, 27 ਜੂਨ (ਮਨਜੀਤ ਸਿੰਘ) – ਨੇੜਲੇ ਪਿੰਡ ਹਾਂਸੇਵਾਲਾ ਵਿੱਚ 28 ਜੂਨ (ਐਤਵਾਰ) ਨੂੰ ਸੰਤ ਸ਼ਿਰੋਮਣੀ ਸਤਿਗੁਰੂ ਕਬੀਰ ਦਾਸ ਦਾ ਜਨਮ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਪਿੰਡ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਦੌਰਾਨ ਸੰਤ ਕਬੀਰ ਦਾਸ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜਿਕ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ‘’ਤੇ ਚਾਨਣਾ ਪਾਇਆ ਜਾਵੇਗਾ। ਇਸ ਮੌਕੇ ਧਾਰਮਿਕ ਸਮਾਗਮ, ਭਜਨ-ਕੀਰਤਨ ਅਤੇ ਸੰਗਤ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਪ੍ਰਬੰਧਕਾਂ ਨੇ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋ ਕੇ ਸੰਤ ਕਬੀਰ ਦਾਸ ਦੇ ਦਰਸਾਏ ਸੱਚ, ਸਮਾਨਤਾ ਅਤੇ ਸਦਭਾਵਨਾ ਦੇ ਮਾਰਗ ਤੋਂ ਪ੍ਰੇਰਣਾ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ 80 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਅਕਾਲ ਅਕੈਡਮੀ ਦੇ 15,000 ਵਿਦਿਆਰਥੀਆਂ ਨੇ ‘ਅਸੀਂ ਨਸ਼ਾ ਮੁਕਤ ਹਾਂ’ ਮਨੁੱਖੀ ਮੂਰਤੀ ਬਣਾਈ
Ad Position 24
No active advertisement