ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਖੇਤ ਵਿੱਚ ਸਪਰੇਅ ਕਰਦੇ ਸਮੇਂ ਦਵਾਈ ਚੜ੍ਹਨ ਨਾਲ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 29-06-2026
ਟੋਹਾਣਾ, 28 ਜੂਨ (ਮਨਜੀਤ ਸਿੰਘ)– ਬੀਤੀ ਸ਼ਾਮ ਖੇਤ ਵਿੱਚ ਨਦੀਨਨਾਸ਼ਕ (ਘਾਹ ਮਾਰਨ ਵਾਲੀ) ਦਵਾਈ ਦੀ ਸਪਰੇਅ ਕਰਦੇ ਸਮੇਂ ਦਵਾਈ ਦਾ ਅਸਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਡ ਠਰਵੀ ਦੇ ਰਹਿਣ ਵਾਲੇ ਕਰੀਬ 30–32 ਸਾਲਾ ਬਲਜੀਤ ਸਿੰਘ ਪੁੱਤਰ ਇੰਦਰ ਸਿੰਘ ਵਜੋਂ ਹੋਈ ਹੈ, ਜੋ ਸੀਰੀ ਵਜੋਂ ਕੰਮ ਕਰਦਾ ਸੀ। ਮ੍ਰਿਤਕ ਦੇ ਜਾਣਕਾਰ ਸੁਭਾਸ਼ ਨੇ ਦੱਸਿਆ ਕਿ ਸ਼ਾਮ ਸਮੇਂ ਬਲਜੀਤ ਖੇਤ ਵਿੱਚ ਘਾਹ ਮਾਰਨ ਵਾਲੀ ਦਵਾਈ ਦੀ ਸਪਰੇਅ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਦਵਾਈ ਦਾ ਅਸਰ ਹੋਣ ਨਾਲ ਉਸ ਦੀ ਤਬੀਅਤ ਵਿਗੜ ਗਈ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਇਲਾਜ ਲਈ ਟੋਹਾਣਾ ਦੇ ਇੱਕ ਨਿੱਜੀ ਹਸਪਤਾਲ ਲੈ ਕੇ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਲਾਸ਼ ਨੂੰ ਪੋਸਟਮਾਰਟਮ ਲਈ ਟੋਹਾਣਾ ਦੇ ਸਿਵਲ ਹਸਪਤਾਲ ਲੈ ਕੇ ਪਹੁੰਚੇ। ਥਾਣਾ ਸਦਰ ਟੋਹਾਣਾ ਦੀ ਪੁਲਿਸ ਨੇ ਦੱਸਿਆ ਕਿ ਬਲਜੀਤ ਸਿੰਘ ਦੀ ਮੌਤ ਸਬੰਧੀ ਮਾਮਲਾ ਪੁਲਿਸ ਥਾਣਾ ਸਦਰ ਟੋਹਾਣਾ ਵਿੱਚ ਦਰਜ ਕੀਤਾ ਗਿਆ ਹੈ ਅਤੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਮ੍ਰਿਤਕ ਦੀ ਉਮਰ ਕਰੀਬ 30–32 ਸਾਲ ਦੱਸੀ ਜਾ ਰਹੀ ਹੈ। ਉਹ ਤਿੰਨ ਭਰਾ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਵਿਦਿਆਰਥੀ ਦੀ ਆਰਥਿਕ ਸਹਾਇਤਾ ਕੀਤੀ ਅਗਲੀ ਖ਼ਬਰ ਸਿਹਤਮੰਦ ਸਮਾਜ ਦੇ ਨਿਰਮਾਣ ਵਿੱਚ ਸਮਾਜਿਕ ਸੰਸਥਾਵਾਂ ਦੀ ਭੂਮਿਕਾ ਮਹੱਤਵਪੂਰਨ - ਸੁਭਾਸ਼ ਬਰਾਲਾ ਰਾਜ ਸਭਾ ਮੈਂਬਰ ਅਤੇ ਅ...
Ad Position 24
No active advertisement