ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਸੂਬਾ ਕਮੇਟੀ ਦੀ ਸਿਹਤ ਡਾਇਰੈਕਟਰ ਨਾਲ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 29-06-2026
ਫ਼ਰੀਦਕੋਟ, 28 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਤਿੰਦਰ ਕੌਰ ਨਾਲ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੀਪ ਸ਼ਰਮਾ ਅਤੇ ਜਨਰਲ ਸਕੱਤਰ ਸੁਨੀਲ ਦੱਤ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਜਥੇਬੰਦੀ ਦੀ ਸੂਬਾ ਪ੍ਰੈਸ ਸਕੱਤਰ ਦੀਪਾਂਜਲੀ ਭੱਟੀ ਨੇ ਫਾਰਮੇਸੀ ਅਫਸਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ। ਪੰਜਾਬ ਪੇਅ ਸਕੇਲ ਲੈਣ ਲਈ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਫਾਰਮੇਸੀ ਅਫ਼ਸਰਾਂ ਲਈ ਸਪੀਕਿੰਗ ਆਰਡਰ ਜਾਰੀ ਕਰਨ ਦੀ ਮੁੱਖ ਮੰਗ ਰੱਖੀ ਗਈ ਜਿਸ ਵਿਚ ਡਾਇਰੈਕਟਰ ਨੇ ਕਿਹਾ ਕਿ ਸਰਕਾਰ ਵਲੋਂ ਲੀਗਲ ਐਡਵਾਈਜ਼ਰ ਨਾਲ ਗੱਲਬਾਤ ਕਰਕੇ ਜਲਦ ਹੀ ਇਸਦਾ ਹੱਲ ਕੀਤਾ ਜਾਵੇਗਾ। ਕਮੇਟੀ ਆਗੂਆਂ ਵਲੋਂ ਫਾਰਮੇਸੀ ਅਫਸਰਾਂ ਦੀਆਂ ਬਾਕੀ ਰਹਿੰਦੀਆਂ ਰੈਗੂਲਰ ਪੋਸਟਾਂ ਨੂੰ ਭਰਨ ਸਬੰਧੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਨ੍ਹਾਂ 454 ਪੋਸਟਾਂ ਨੂੰ ਜਲਦੀ ਭਰਿਆ ਜਾਵੇਗਾ ਤੋਂ ਬਾਅਦ ਉਨ੍ਹਾਂ ਸੇਵਾ ਮੁਕਤ ਫ਼ਾਰਮੇਸੀ ਅਫ਼ਸਰਾਂ ਦੇ ਲੀਵ ਇਨਕੈਸ਼ਮੈਂਟ ਦੇ ਬਕਾਇਆ ਕੇਸਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਡਾਇਰੈਕਟਰ ਨੇ ਕਿਹਾ ਕਿ ਜਿਨ੍ਹਾਂ ਨੂੰ ਟੀਏ ਡੀਏ ਨਹੀਂ ਮਿਲੇ ਉਹ ਪਹਿਲਾਂ ਆਪਣੇ ਜ਼ਿਲ੍ਹੇ ਦੇ ਸਿਵਲ ਸਰਜਨ ਨੂੰ ਮਿਲਣ ਅਤੇ ਇਸ ਦੀ ਜਾਣਕਾਰੀ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਨੂੰ ਦਿੱਤੀ ਜਾਵੇ। ਅਮਰਨਾਥ ਯਾਤਰਾ ’ਤੇ ਜਾਣ ਵਾਲੇ ਫ਼ਾਰਮੇਸੀ ਅਫ਼ਸਰਾਂ ਦੀ ਜਾਨ ਦੀ ਪ੍ਰਵਾਹ ਕਰਦੇ ਹੋਏ ਉਨ੍ਹਾਂ ਦੇ ਬੀਮੇ ਦੀ ਗੱਲ ਵੀ ਰੱਖੀ ਗਈ, ਜਿਸ ਸੰਬੰਧੀ ਉਨ੍ਹਾਂ ਕਿਹਾ ਕਿ ਇਸ ਬਾਰੇ ਵੀ ਜਲਦ ਹੀ ਕੋਈ ਹੱਲ ਕੱਢਿਆ ਜਾਵੇਗਾ। ਪੰਜਾਬ ਸੂਬੇ ਵਿਚ ਲੱਗਣ ਵਾਲੀਆਂ ਜੇਲ੍ਹ ਡਿਊਟੀ ਸਬੰਧੀ ਵੀ ਗੱਲਬਾਤ ਕੀਤੀ ਗਈ। ਪਿਛਲੇ ਲੰਮੇ ਸਮੇਂ ਤੋਂ ਡਿਪਾਰਟਮੈਂਟ ਵਿਚ ਫ਼ਾਰਮੇਸੀ ਅਫ਼ਸਰਾਂ ਦੀ ਘਾਟ ਕਰਕੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਬਾਰੇ ਡਾਇਰੈਕਟਰ ਵਲੋਂ ਭਰੋਸਾ ਦਿਵਾਇਆ ਗਿਆ ਕਿ ਨਵੀਂ ਆਉਣ ਵਾਲੀ 454 ਰੈਗੂਲਰ ਪੋਸਟਾਂ ਵਿਚੋਂ ਹੀ ਇਸ ਦਾ ਹੱਲ ਕੀਤਾ ਜਾਵੇਗਾ। ਵਿਭਾਗ ਵਿਚ ਜ਼ਿਲ੍ਹਾ ਪ੍ਰੀਸ਼ਦ ਰੂਰਲ ਫਾਰਮੇਸੀ ਅਫਸਰਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ, ਜਿਸ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵਲੋਂ ਬਣਾਈ ਪਾਲਿਸੀ ਹੇਠ ਲਿਆ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਫਾਰਮੇਸੀ ਅਫਸਰਾਂ ਦੀਆਂ ਪੋਸਟਾਂ ਨੂੰ ਪੁਨਰਗਠਨ ਕਰਨ ਦੀ ਵੀ ਚਰਚਾ ਕੀਤੀ ਗਈ। ਡਿਪਾਰਟਮੈਂਟ ਵਲੋਂ ਇਸ ਨੂੰ ਦੋਬਾਰਾ ਰਿਸਟਰਕਚਰਿੰਗ ਕਰਨ ਦੀ ਗੱਲ ਕਹੀ ਗਈ। ਇਸ ਮੌਕੇ ਵਿੱਤ ਸਕੱਤਰ ਮੀਨਾਕਸ਼ੀ ਧੀਰ, ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ, ਮੀਤ ਪ੍ਰਧਾਨ ਸੁਖਮੰਦਰ ਸਿੰਘ ਸੰਧੂ, ਆਡੀਟਰ ਅਮਨਦੀਪ ਸਿੰਘ, ਮੁੱਖ ਸਲਾਹਕਾਰ ਅਮਰਿੰਦਰ ਸਿੰਘ, ਜੁਆਇੰਟ ਸਕੱਤਰ ਵਿਸ਼ਾਲ ਤਿਆਲ, ਪ੍ਰਬੰਧਕੀ ਸਕੱਤਰ ਬਲਵਿੰਦਰ ਸਿੰਘ, ਪ੍ਰੋਪੇਗੰਡਾ ਸਕੱਤਰ ਮਲਕੀਤ ਸਿੰਘ, ਸੰਜੇ ਗੁਪਤਾ ਸੁਪਰਡੈਂਟ ਅਤੇ ਗੁਰਪ੍ਰੀਤ ਸਿੰਘ ਸੀਨੀਅਰ ਸਹਾਇਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਗਰਾਈਂ ਕਲਾਂ ਖੇਤਰਾਂ ’ਚ ਖੇਤਾਂ ਦੀ ਬਿਜਲੀ ਸਪਲਾਈ ਦੇ ਲੱਗ ਰਹੇ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਵਿਦਿਆਰਥੀ ਦੀ ਆਰਥਿਕ ਸਹਾਇਤਾ ਕੀਤੀ
Ad Position 24
No active advertisement