ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 30-06-2026
ਕਰਨਾਲ, 29 ਜੂਨ (ਗੁਰਮੀਤ ਸਿੰਘ ਸੱਗੂ)-ਮੀਰੀ-ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਨਗਰੀ ਕੁਰੂਕਸ਼ੇਤਰ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਆਰੰਭ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨ ਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਤੋਂ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਮਹਾਨ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਮਹਾਨ ਨਗਰ ਕੀਰਤਨ ਦਾ ਆਰੰਭਤਾ ਹੁੰਦੀਆਂ ਹੀ ਦਿੱਲੀ, ਮੱਧ ਪ੍ਰਦੇਸ਼, ਰਾਜਸਥਾਨ, ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਤੋਂ ਪਹੁੰਚੀ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੀ ਪਾਲਕੀ ਸਾਹਿਬ ਦੇ ਦਰਸ਼ਨਾਂ ਲਈ ਉਮੜ ਪਈ। ਇਸ ਦੌਰਾਨ ਸੰਗਤਾਂ ਨੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਦੇ ਦਰਸ਼ਨ ਕਰਨ ਦੇ ਨਾਲ-ਨਾਲ ਉਸ ਵਿਚ ਬਿਰਾਜਮਾਨ ਦਸਾਂ ਗੁਰੂ ਸਾਹਿਬਾਨ ਦੀ ਜੋਤ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਵੀ ਟੇਕਿਆ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਸੰਯੁਕਤ ਸਕੱਤਰ ਬਲਵਿੰਦਰ ਸਿੰਘ ਭਿੰਡਰ, ਕਾਰਜਕਾਰੀ ਮੈਂਬਰ ਕਰਨੈਲ ਸਿੰਘ ਨਿੰਮਨਾਬਾਦ, ਕੁਲਦੀਪ ਸਿੰਘ ਮੁਲਤਾਨੀ, ਮੈਂਬਰ ਜਥੇਦਾਰ ਬਲਦੇਵ ਸਿੰਘ ਹਾਬੜੀ, ਮੈਂਬਰ ਹਰਮਨਪ੍ਰੀਤ ਸਿੰਘ, ਮੈਂਬਰ ਬੀਬੀ ਜਸਬੀਰ ਕੌਰ ਮਸਾਣਾ, ਮੈਂਬਰ ਇੰਦਰਜੀਤ ਸਿੰਘ, ਮੈਂਬਰ ਮੋਹਨਜੀਤ ਸਿੰਘ ਪਾਣੀਪਤ, ਰਵਿੰਦਰ ਸਿੰਘ ਰਾਣਾ, ਮੈਂਬਰ ਗੁਰਨਾਮ ਸਿੰਘ ਲਾਡੀ ਡਬਰੀ, ਬੀਬੀ ਕਰਤਾਰ ਕੌਰ, ਭੁਪਿੰਦਰ ਸਿੰਘ ਲਾਡੀ ਸੌਕੜਾ ਸਮੇਤ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਐਡੀਸ਼ਨਲ ਸਕੱਤਰ ਰਾਜਪਾਲ ਸਿੰਘ ਦੁਨੀਆ ਮਾਜਰਾ, ਐਡੀਸ਼ਨਲ ਸਕੱਤਰ ਨਰਿੰਦਰ ਸਿੰਘ, ਐਡੀਸ਼ਨਲ ਸਕੱਤਰ ਸਤਪਾਲ ਸਿੰਘ ਡਾਚਰ, ਧਰਮ ਪ੍ਰਚਾਰ ਵਿਭਾਗ ਦੇ ਉਪ ਸਕੱਤਰ ਅਮਰਿੰਦਰ ਸਿੰਘ, ਫਲਾਇੰਗ ਵਿਭਾਗ ਕਰਮਚਾਰੀ ਜੱਜ ਸਿੰਘ, ਮੈਨੇਜਰ ਹਰਮੀਤ ਸਿੰਘ, ਸਹਾਇਕ ਸੁਪਰਵਾਈਜ਼ਰ ਰਘੁਵੀਰ ਅਤੇ ਸੁਖਜਿੰਦਰ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਰਹੇ। ਇਸ ਮੌਕੇ ਪ੍ਰਧਾਨ ਜਥੇਦਾਰ ਝੀਡਾ ਨੇ ਸੰਗਤ ਨੂੰ ਆਪਣੇ ਬੱਚਿਆਂ ਨੂੰ ਗੁਰੂ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਜੀਵਨ ਬਾਰੇ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਬੱਚਿਆਂ ਨੂੰ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਵੀ ਕਰਵਾਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਬਚਪਨ ਤੋਂ ਹੀ ਆਪਣੇ ਸ਼ਾਨਦਾਰ ਇਤਿਹਾਸ ਦਾ ਗਿਆਨ ਹੋ ਸਕੇ। ਮੈਂਬਰ ਬੀਬੀ ਮਸਾਣਾ ਤੇ ਮੈਂਬਰ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਉਤਸਵ ਸਮਾਗਮ ਅਧੀਨ 30 ਜੂਨ ਨੂੰ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ’ਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੋਰਾ ਸਿੰਘ ਅਤੇ ਭਾਈ ਸਿਮਰਪ੍ਰੀਤ ਸਿੰਘ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਇਸ ਕੀਰਤਨ ਦਰਬਾਰ ’ਚ ਹਰਿਆਣਾ ਕਮੇਟੀ ਦੇ ਪ੍ਰਸਿੱਧ ਕਵੀਸ਼ਰੀ ਜਥੇ ਦੇ ਮੁਖੀ ਭਾਈ ਗੁਰਮੀਤ ਸਿੰਘ ਦਨੌਲੀ ਆਪਣੇ ਸਾਥੀਆਂ ਸਮੇਤ ਆਪਣੀਆਂ ਰਚਨਾਵਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕਰਨਗੇ। ਇਸ ਤੋਂ ਪਹਿਲਾਂ ਪ੍ਰਕਾਸ਼ ਉਤਸਵ ਸਮਾਗਮ ਦੇ ਛੇਵੇਂ ਦਿਨ ਸ੍ਰੀ ਅਖੰਡ ਪਾਠ ਦੀ ਤੀਜੀ ਲੜੀ ਦੇ ਮੱਧ ਦੇ ਭੋਗ ਪਾਏ ਗਏ। ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਹ ਮਹਾਨ ਨਗਰ ਕੀਰਤਨ ਰੇਲਵੇ ਰੋਡ, ਕੁਟੀਆ ਵਾਲੀ ਗਲੀ, ਲਾਲ ਸੜਕ, ਥਾਨੇਸਰ ਬੱਸ ਸਟੈਂਡ, ਅੰਬੇਡਕਰ ਚੌਕ, ਸੀਕਰੀ ਚੌਕ, ਸ਼ਾਸਤਰੀ ਮਾਰਕੀਟ, ਖਾਲਸਾ ਬੇਕਰੀ ਅਤੇ ਬਿੜਲਾ ਮੰਦਰ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਦੋ ਮੁਲਜ਼ਮ ਕਾਬੂ ਅਗਲੀ ਖ਼ਬਰ ਸਬਸਿਡੀ ਵਾਲੀ ਯੂਰੀਆ ਖਾਦ ਦੇ ਘੁਟਾਲੇ ਨੂੰ ਲੈ ਕੇ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਪੰਜਾਬ ਨੇ ਉੱਚ ਪੱਧਰੀ ਜਾਂਚ ਦੀ ਕੀਤ...
Ad Position 24
No active advertisement