16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਦੋ ਮੁਲਜ਼ਮ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026
ਯਮੁਨਾਨਗਰ, 30 (ਗੁਰਦਿਆਲ ਸਿੰਘ ਨਿਮਰ)-ਥਾਣਾ ਪ੍ਰਤਾਪ ਨਗਰ ਦੀ ਪੁਲਿਸ ਟੀਮ ਨੇ ਖੇਤਾਂ ‘ਚ ਟਿਊਬਵੈੱਲ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ ਉਨ੍ਹਾਂ ਤੋਂ ਚੋਰੀ ਦੀ ਤਾਰ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਰੋਹਤਾਸ਼ ਨੇ ਦੱਸਿਆ ਕਿ ਪਿੰਡ ਮੁਜ਼ੱਫਤ ਖੁਰਦ ਦੇ ਸਰਪੰਚ ਇਸ਼ਰਾਰ ਨੇ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਸੀ ਕਿ 26 ਜੂਨ ਨੂੰ ਜਦੋਂ ਉਹ ਆਪਣੇ ਖੇਤਾਂ ‘ਚ ਗਿਆ ਤਾਂ ਉਸ ਨੂੰ ਪਤਾ ਚੱਲਿਆ ਕਿ ਚੋਰਾਂ ਨੇ ਉਸ ਦੇ ਟਿਊਬਵੈੱਲਾਂ ਸਮੇਤ ਹੋਰਨਾਂ ਕਿਸਾਨਾਂ ਦੇ ਟਿਊਬਵੈੱਲਾਂ ਤੋਂ ਤਾਰਾਂ ਚੋਰੀ ਕਰ ਲਈਆਂ ਹਨ। ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਨ ਉਪਰੰਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਹੈੱਡ ਕਾਂਸਟੇਬਲ ਨਿਰਮਲ ਦੀ ਅਗਵਾਈ ਹੇਠ ਇਕ ਟੀਮ ਗਠਿਤ ਕੀਤੀ, ਜਿਸ ਨੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਲਸਾਬਾਦ ਦੇ ਰਹਿਣ ਵਾਲੇ ਰੌਕੀ ਰਾਮ ਦੇ ਪੁੱਤਰ ਮੋਹਿਤ ਅਤੇ ਮਨੋਜ ਕੁਮਾਰ ਦੇ ਪੁੱਤਰ ਵਿਨੋਦ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਤੋਂ ਚੋਰੀ ਹੋਈ ਤਾਰ ਬਰਾਮਦ ਕੀਤੀ। ਇਸ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਪੂਰੇ ਸਮਾਜ ਲਈ ਇਕ ਖ਼ਜ਼ਾਨਾ ਹਨ-ਐਡਵੋਕੇਟ ਬਿੱਕਰ ਸਿੰਘ ਅਗਲੀ ਖ਼ਬਰ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ
Ad Position 24