ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਕਿਸਾਨ ਤੇ ਸਮਾਜਿਕ ਜਥੇਬੰਦੀਆਂ ਨੇ ਐਸ.ਡੀ.ਐਮ. ਟੋਹਾਣਾ ਨੂੰ ਦਿੱਤਾ ਮੰਗ-ਪੱਤਰ

Ad Position 21
No active advertisement
ਅਜੀਤ ਡੈਸਕ 01-07-2026

ਟੋਹਾਣਾ, 30 ਜੂਨ (ਮਨਜੀਤ ਸਿੰਘ)- ਅਖਿਲ ਭਾਰਤੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ (ਨੈਣ) ਅਤੇ ਬਿਸ਼ਨੋਈ ਸਭਾ ਦੇ ਸਾਂਝੇ ਵਫ਼ਦ ਨੇ ਅੱਜ ਐਸਡੀਐਮ ਟੋਹਾਣਾ ਆਕਾਸ਼ ਸ਼ਰਮਾ ਨੂੰ ਮੰਗ-ਪੱਤਰ ਸੌਂਪ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਚੌਂਕ (ਕੈਂਚੀ ਚੌਂਕ) ਦਾ ਜਲਦ ਨਵੀਨੀਕਰਨ ਅਤੇ ਸੁੰਦਰੀਕਰਨ ਕਰਵਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਨਗਰ ਪਰਿਸ਼ਦ ਵੱਲੋਂ ਸ਼ਹੀਦ ਭਗਤ ਸਿੰਘ ਮਾਰਕੀਟ ਵਿੱਚ ਬਣੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਨੂੰ ਮੁੜ ਸ਼ੁਰੂ ਕਰਨ ਦੀ ਵੀ ਮੰਗ ਉਠਾਈ ਗਈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦਗਾਰ ਨਾਲ ਜੁੜੇ ਸਥਾਨਾਂ ਦੀ ਸੰਭਾਲ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਥਾਨਾਂ ਦੀ ਮੌਜੂਦਾ ਹਾਲਤ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨੇ ਐਸਡੀਐਮ ਨੂੰ ਚੇਤਾਵਨੀ ਦਿੱਤੀ ਕਿ ਜੇਕਰ 15 ਦਿਨਾਂ ਦੇ ਅੰਦਰ ਚੌਂਕ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਦੇਸ਼ ਦੇ ਸ਼ਹੀਦਾਂ ਦੇ ਬੁੱਤਾਂ ਦੀ ਹੋ ਰਹੀ ਬੇਅਦਬੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਮਾਣ-ਸਨਮਾਨ ਦੀ ਰੱਖਿਆ ਲਈ ਟੋਹਾਣਾ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਮੰਗ-ਪੱਤਰ ਦੇਣ ਵਾਲਿਆਂ ਵਿੱਚ ਬਲਵਾਨ ਸਿੰਘ ਨੈਣ, ਰਣਜੀਤ ਸਿੰਘ ਢਿੱਲੋਂ, ਲਾਭ ਸਿੰਘ, ਕ੍ਰਿਸ਼ਨ ਡਾਂਗਰਾ, ਸੂਬੇ ਸਿੰਘ ਆਰਿਆ, ਮੁਣਸ਼ੀ ਰਾਮ, ਰੇਸ਼ਮ ਸਿੰਘ, ਪਾਲਾ ਰਾਮ, ਬਲਜੀਤ ਸਿੰਘ, ਮਨਜੀਤ ਸਿੰਘ, ਭੀਮ ਸਿੰਘ ਖੋਬੜਾ, ਰਾਮੇਸ਼ਵਰ ਬਿਸ਼ਨੋਈ, ਮਛਿੰਦਰ ਕਨ੍ਹੜੀ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਲੋਕ ਬਿਜਲੀ ਕੱਟਾਂ ਤੋਂ ਡਾਢੇ ਪ੍ਰੇਸ਼ਾਨ, ਸਰਕਾਰ ਨੂੰ ਇਨ੍ਹਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ: ਸ: ਨਿਸ਼ਾਨ ਸਿੰਘ ਅਗਲੀ ਖ਼ਬਰ ਡੀ.ਸੀ. ਨੇ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Ad Position 24
No active advertisement