ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਿਜਲੀ ਕਰਮਚਾਰੀਆਂ ਨੇ ਮੰਗਾਂ ਦੀ ਪੂਰਤੀ ਲਈ ਕੀਤਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 01-07-2026

2 ਜੁਲਾਈ ਨੂੰ ਬਿਜਲੀ ਮੰਤਰੀ ਅਨਿਲ ਵਿੱਜ ਦੇ ਘਰ ਦਾ ਘਿਰਾਓ ਕਰਨ ਦਾ ਕੀਤਾ ਐਲਾਨ
ਸਿਰਸਾ, 30 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰਾਜ ਬਿਜਲੀ ਬੋਰਡ ਵਰਕਰਜ਼ ਯੂਨੀਅਨ ਨੇ ਸ਼ਹਿਰ ਦੇ ਬਰਨਾਲਾ ਰੋੜ ‘ਤੇ ਸਥਿਤ ਬਿਜਲੀ ਬੋਰਡ ਦੇ ਅਹਾਤੇ ਵਿੱਚ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ ਤੇ ਮੰਗਾਂ ਪੂਰੀਆਂ ਨਾ ਹੋਣ ‘ਤੇ 2 ਜੁਲਾਈ ਨੂੰ ਬਿਜਲੀ ਮੰਤਰੀ ਅਨਿਲ ਵਿਜ ਦੇ ਘਰ ਦਾ ਘੇਰਾਓ ਕਰਨ ਦਾ ਐਲਾਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੀ ਪ੍ਰਧਾਨਗੀ ਸਤਿੰਦਰ ਮੋਂਗਾ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਯੂਨੀਅਨ ਨੇ ਨਿਗਮ ਅਧਿਕਾਰੀਆਂ ਅਤੇ ਪ੍ਰਬੰਧਨ ਨਾਲ ਕਈ ਦੌਰ ਦੀ ਗੱਲਬਾਤ ਕੀਤੀ ਹੈ, ਪਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਸਤਾਵਿਤ ਹਰਿਆਣਾ ਐਗਰੀ ਡਿਸਕੌਮ ਕਿਸਾਨਾਂ ਅਤੇ ਕਰਮਚਾਰੀਆਂ ਦੋਵਾਂ ਲਈ ਨੁਕਸਾਨਦੇਹ ਸਾਬਤ ਹੋਵੇਗਾ। ਇਸਦੇ ਨਤੀਜੇ ਭਵਿੱਖ ਵਿੱਚ ਭੁਗਤਣੇ ਪੈਣਗੇ। ਉਨ੍ਹਾਂ ਨੇ ਕਿਹਾ ਕਿ ਨਿਗਮ ਪ੍ਰਬੰਧਨ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਿਹਾ ਹੈ ਅਤੇ ਅਜਿਹੇ ਫੈਸਲੇ ਲੈ ਰਿਹਾ ਹੈ ਜੋ ਉਨ੍ਹਾਂ ਦੇ ਵਿੱਤੀ, ਮਾਨਸਿਕ ਅਤੇ ਪ੍ਰਸ਼ਾਸਕੀ ਸ਼ੋਸ਼ਣ ਨੂੰ ਵਧਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਔਨਲਾਈਨ ਤਬਾਦਲਾ ਨੀਤੀ, ਸਟਾਫ ਦੀ ਭਾਰੀ ਘਾਟ, ਲੰਬਿਤ ਮੰਗਾਂ ਅਤੇ ਕਰਮਚਾਰੀ ਵਿਰੋਧੀ ਨੀਤੀਆਂ ਵਿਰੁੱਧ ਚੱਲ ਰਿਹਾ ਅੰਦੋਲਨ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਚੇਤਾਵਨੀ ਦਿੰਦਆਂ ਕਿਹਾ ਕਿ ਜੇਕਰ ਬਿਜਲੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ 2 ਜੁਲਾਈ ਸਾਰੇ ਹਰਿਆਣਾ ਬਿਜਲੀ ਕਰਮਚਾਰੀ ਅੰਬਾਲਾ ਵਿੱਚ ਬਿਜਲੀ ਮੰਤਰੀ ਅਨਿਲ ਵਿਜ ਦੇ ਨਿਵਾਸ ਦਾ ਘਿਰਾਓ ਕਰਨਗੇ। ਇਸ ਮੌਕੇ ਮਨੋਜ ਸ਼ਰਮਾ, ਬਲਬੀਰ ਸਿੰਘ, ਰਾਜਵੀਰ, ਅੰਮ੍ਰਿਤਪਾਲ ਸਮੇਤ ਕਈ ਕਰਮਚਾਰੀ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਏ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਟੋਹਾਣਾ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਇੱਕ ਵੀ ਵਿਧਾਇਕ ਨਾ ਹੋਣ ਦੇ ਬਾਵਜੂਦ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ - ਡਾ. ਅਰਚਨਾ ਗੁਪਤਾ
Ad Position 24
No active advertisement