ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਟੋਹਾਣਾ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 01-07-2026

ਮਿੱਸੇ ਪ੍ਰਸ਼ਾਦੇ, ਅਚਾਰ ਅਤੇ ਲੱਸੀ ਦਾ ਅਤੁੱਟ ਲੰਗਰ ਵਰਤਾਇਆ
ਟੋਹਾਣਾ, 30 ਜੂਨ (ਮਨਜੀਤ ਸਿੰਘ)- ਟੋਹਾਣਾ ਦੇ ਰਾਮ ਨਗਰ ਸਥਿਤ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਅੱਜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਰਾਮ ਨਗਰ ਟੋਹਾਣਾ ਵਿਖੇ 1 ਮਈ ਤੋਂ ਬੀਬੀਆਂ ਵੱਲੋਂ ਰੋਜ਼ਾਨਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾ ਰਹੇ ਸਨ, ਜਿਨ੍ਹਾਂ ਦੇ ਅੱਜ 30 ਜੂਨ ਨੂੰ ਸਮਾਪਤੀ ਦੇ ਭੋਗ ਪਾਏ ਗਏ। ਭੋਗ ਉਪਰੰਤ ਸਜੇ ਕੀਰਤਨ ਦਰਬਾਰ ਵਿੱਚ ਹੈੱਡ ਗ੍ਰੰਥੀ ਗਿਆਨੀ ਆਗਿਆਪਾਲ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਬੀਬੀਆਂ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਬੀਬੀ ਫੂਲਾ ਦੇਵੀ, ਬੀਬੀ ਸੰਤੋਸ਼ ਰਾਣੀ, ਬੀਬੀ ਓਮਾ ਰਾਣੀ, ਕਿਰਨ ਦੇਵੀ, ਸੋਨੀਆ ਚਾਵਲਾ ਅਤੇ ਤਾਰਾ ਦੇਵੀ ਨੇ ਗੁਰੂ ਇਤਿਹਾਸ, ਗੁਰਬਾਣੀ ਸੰਗਤਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਰਾਮ ਨਗਰ ਟੋਹਾਣਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਅਲਾਵਾਦੀ, ਖਜ਼ਾਨਚੀ ਤੀਰਥ ਦਾਸ ਗੁਲਾਟੀ, ਨੰਦ ਲਾਲ ਸਚਦੇਵਾ, ਰਮੇਸ਼ ਗੁਲਾਟੀ, ਵਿਨੋਦ ਅਲਾਵਾਦੀ, ਹਰਜੀਤ ਸਿੰਘ, ਅਵਤਾਰ ਸਿੰਘ, ਬਾਪੂ ਗੁਰਚਰਨ ਸਿੰਘ, ਗੋਬਿੰਦ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਸਮਾਗਮ ਦੌਰਾਨ ਗੁਰੂ ਕੇ ਮਿੱਸੇ ਪ੍ਰਸ਼ਾਦਿਆਂ, ਆਚਾਰ ਅਤੇ ਲੱਸੀ ਦੇ ਅਤੁੱਟ ਲੰਗਰ ਵਰਤਾਏ ਗਏ, ਜਿਨ੍ਹਾਂ ਵਿੱਚ ਸੰਗਤਾਂ ਨੇ ਬੜੀ ਸ਼ਰਧਾ ਨਾਲ ਹਿੱਸਾ ਲਿਆ। ਗੁਰਦੁਵਾਰਾ ਬਾਬਾ ਬੰਦਾ ਸਿੰਘ ਬਹਾਦਰ ਰਾਮ ਨਗਰ ਟੋਹਾਣਾ ਦੇ ਮੁੱਖ ਗ੍ਰੰਥੀ ਗਿਆਨੀ ਆਗਿਆਪਾਲ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਰਾਗੀ ਜਥਾ ਅਤੇ ਬੀਬੀ ਫੂਲਾ ਦੇਵੀ, ਬੀਬੀ ਸੰਤੋਸ਼ ਰਾਣੀ, ਬੀਬੀ ਓਮਾ ਰਾਣੀ, ਕਿਰਨ ਦੇਵੀ, ਸੋਨੀਆ ਚਾਵਲਾ ਅਤੇ ਤਾਰਾ ਦੇਵੀ ਬੀਬੀਆਂ ਦਾ ਜਥਾ ਕੀਰਤਨ ਕਰਦਾ ਹੋਇਆ।

Ad Position 22
No active advertisement
ਪਿਛਲੀ ਖ਼ਬਰ ਬੇਸਹਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦੀ ਮੀਟਿੰਗ ਅਗਲੀ ਖ਼ਬਰ ਬਿਜਲੀ ਕਰਮਚਾਰੀਆਂ ਨੇ ਮੰਗਾਂ ਦੀ ਪੂਰਤੀ ਲਈ ਕੀਤਾ ਪ੍ਰਦਰਸ਼ਨ
Ad Position 24
No active advertisement