ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸਿਰਸਾ ’ਚ ਲੁਧਿਆਣਾ ਦਾ ਗੈਂਗਸਟਰ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 01-07-2026

ਸਿਰਸਾ, 30 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸੀਆਈਏ ਥਾਣਾ ਪੁਲਿਸ ਨੇ ਇੱਕ ਗੈਂਗਸਟਰ ਨੂੰ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਨਜਾਇਜ਼ ਪਿਸਤੌਲ, 81 ਕਾਰਤੂਸ ਅਤੇ 6 ਲੱਖ ਰੁਪਏ ਬਰਾਮਦ ਕੀਤੇ ਹਨ। ਡੀਐਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਇੱਕ ਵੱਡੇ ਅਪਰਾਧ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੂੰ ਇੱਕ ਸੂਚਨਾ ਮਿਲੀ ਕਿ ਡੱਬਵਾਲੀ ਰੋਡ ‘ਤੇ ਰਿਲਾਇੰਸ ਪੈਟਰੋਲ ਪੰਪ ਦੇ ਨੇੜੇ ਇੱਕ ਫਾਰਚੂਨਰ ਕਾਰ ਵਿੱਚ ਤਿੰਨ ਨੌਜਵਾਨ ਹਥਿਆਰਾਂ ਨਾਲ ਮੌਜੂਦ ਹਨ ਕਿਸੇ ਅਪਰਾਧ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਮਿਲਣ ‘ਤੇ ਇੰਚਾਰਜ ਇੰਸਪੈਕਟਰ ਰਵਿੰਦਰ ਸਿੰਘ ਦੀ ਅਗਵਾਈ ਵਾਲੀ ਇੱਕ ਟੀਮ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਨੂੰ ਘੇਰ ਕੇ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਤਿੰਨ ਨਜਾਇਜ਼ ਪਿਸਤੌਲ, 81 ਜ਼ਿੰਦਾ ਕਾਰਤੂਸ ਅਤੇ 6 ਲੱਖ ਰੁਪਏ ਦੀ ਨਕਦੀ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੂੰ ਨਕਦੀ ਅਤੇ ਹਥਿਆਰਾਂ ਲਈ ਲਾਇਸੈਂਸ ਦਿਖਾਉਣ ਲਈ ਕਿਹਾ ਗਿਆ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਾ ਦੇ ਸਕੇ। ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਵਾਸੀ ਛੋਟੀ ਬਾਮਣੀਆ, ਚੰਡੀਗੜ੍ਹ ਰੋਡ, ਲੁਧਿਆਣਾ, ਵਿਕਾਸ ਦੇਹਾੜ ਵਾਸੀ ਜੋੜਕੀਆਂ ਜ਼ਿਲ੍ਹਾ ਸਿਰਸਾ ਅਤੇ ਅੰਕੁਸ਼ ਵਾਸੀ ਮੰਗਲੀ ਜ਼ਿਲ੍ਹਾ ਹਿਸਾਰ ਵਜੋਂ ਹੋਈ ਹੈ। ਡੀਐਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਪੰਜਾਬ ਦੇ ਬੱਚਾ ਗੈਂਗ ਦਾ ਸਰਗਰਮ ਮੈਂਬਰ ਹੈ। ਉਸ ਵਿਰੁੱਧ ਕਤਲ, ਡਕੈਤੀ, ਜਬਰਨ ਵਸੂਲੀ ਅਤੇ ਧਮਕੀਆਂ ਸਮੇਤ ਲਗਭਗ 40 ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਉਹ ਪਿਛਲੇ 13 ਸਾਲਾਂ ਤੋਂ ਪੰਜਾਬ ਦੀ ਜੇਲ੍ਹ ਵਿੱਚ ਹੈ ਅਤੇ ਇਸ ਸਮੇਂ ਪੈਰੋਲ ‘ਤੇ ਬਾਹਰ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲਗਿਆ ਹੈ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਵੱਡੇ ਅਪਰਾਧ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹਥਿਆਰਾਂ ਦੀ ਸਪਲਾਈ ਚੇਨ, ਜ਼ਬਤ ਕੀਤੀ ਗਈ ਨਕਦੀ ਦੇ ਸਰੋਤ, ਗੈਂਗ ਦੇ ਹੋਰ ਮੈਂਬਰਾਂ ਅਤੇ ਅਪਰਾਧਿਕ ਵਾਰਦਾਤਾਂ ਦਾ ਪਤਾ ਲਾਇਆ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀ ’ਚ ਨਾਂਅ ਦਰਜ ਕਰਵਾਉਣ ਲਈ ਗਿਣਤੀ ਫਾਰਮ ਪ੍ਰਾਪਤ ਨਹੀਂ ਹੁੰਦਾ ਤਾਂ ਤੁਰੰਤ ਬੀ.ਐਲ.ਓ. ਨਾਲ ਸੰਪਰਕ ਕਰੋ-ਜ਼ਿਲ੍ਹ... ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਔਢਾਂ ਦੇ ਕੁਆਰਟਰਾਂ ਵਿੱਚ ਚੋਰੀ
Ad Position 24
No active advertisement