09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਢੌਰਾ ਵਿਧਾਨ ਸਭਾ ਹਲਕੇ ’ਚ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਗਿਣਤੀ ਫਾਰਮਾਂ ਨੂੰ ਡਿਜੀਟਾਈਜ਼ ਕਰਨ ਦਾ ਕੰਮ ਕੀਤਾ ਜਾ ਰਿਹਾ : ਐਸ. ਡੀ. ਐਮ. ਵਿਆਸਪੁਰ

Ad Position 21
No active advertisement
ਅਜੀਤ ਡੈਸਕ 03-07-2026
ਯਮੁਨਾਨਗਰ, 2 ਜੁਲਾਈ (ਗੁਰਦਿਆਲ ਸਿੰਘ ਨਿਮਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਪ੍ਰੀਤੀ ਦੀ ਅਗਵਾਈ ਹੇਠ ਸਢੌਰਾ ਵਿਧਾਨ ਸਭਾ ਹਲਕੇ ’ਚ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ. ਆਰ.) ਤਹਿਤ ਗਿਣਤੀ ਫਾਰਮਾਂ ਨੂੰ ਡਿਜੀਟਾਈਜ਼ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਈ. ਆਰ. ਓ.-ਕਮ-ਐਸ. ਡੀ. ਐਮ. ਵਿਆਸਪੁਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਕੰਮ ਦੀ ਸਮੀਖਿਆ 29 ਜੂਨ, 30 ਜੂਨ ਅਤੇ 1 ਜੁਲਾਈ ਨੂੰ ਲਗਾਤਾਰ ਤਿੰਨ ਦਿਨਾਂ ਲਈ ਕੀਤੀ ਗਈ। ਇਸ ਸਮੀਖਿਆ ਦੌਰਾਨ ਇਹ ਪਾਇਆ ਗਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵਾਰ-ਵਾਰ ਹਦਾਇਤਾਂ ਅਤੇ ਯਾਦ-ਪੱਤਰਾਂ ਦੇ ਬਾਵਜੂਦ ਸਢੌਰਾ ਵਿਧਾਨ ਸਭਾ ਹਲਕੇ ’ਚ ਬੂਥ ਲੈਵਲ ਅਫਸਰਾਂ (ਬੀ. ਐਲ. ਓਜ਼.) ਨੇ ਡਿਜੀਟਾਈਜ਼ੇਸ਼ਨ ਦੇ ਕੰਮ ’ਚ 4 ਪ੍ਰਤੀਸ਼ਤ ਤੋਂ ਘੱਟ ਪ੍ਰਗਤੀ ਪ੍ਰਾਪਤ ਕੀਤੀ ਹੈ। ਇਸ ਨੂੰ ਬਹੁਤ ਹੀ ਅਸੰਤੁਸ਼ਟੀਜਨਕ ਮੰਨਦੇ ਹੋਏ ਸੰਬੰਧਿਤ 10 ਬੀ. ਐਲ. ਓਜ਼. ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਚੋਣ ਰਜਿਸਟ੍ਰੇਸ਼ਨ ਅਫ਼ਸਰ ਨੇ ਕਿਹਾ ਕਿ ਚੋਣ ਨਾਲ ਸੰਬੰਧਿਤ ਹਰੇਕ ਕੰਮ ਨੂੰ ਬਹੁਤ ਗੰਭੀਰਤਾ, ਪਾਰਦਰਸ਼ਤਾ ਅਤੇ ਸਮੇਂ ਸਿਰ ਪੂਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਰੇ ਬੀ. ਐਲ. ਓਜ਼ ਨੂੰ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਡਿਜੀਟਾਈਜ਼ੇਸ਼ਨ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਿਸ਼ੇਸ਼ ਤੀਬਰ ਸੋਧ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਸਹਾਇਕ ਚੋਣ ਰਜਿਸਟ੍ਰੇਸ਼ਨ ਅਫ਼ਸਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੰਬੰਧਿਤ ਬੀ. ਐਲ. ਓ. ਦੇ ਕੰਮ ਦੀ ਨਿਯਮਿਤ ਅਤੇ ਨਿਰੰਤਰ ਨਿਗਰਾਨੀ ਕਰਨ, ਉਨ੍ਹਾਂ ਦੀ ਕਾਰਗੁਜ਼ਾਰੀ ਵਿਚ ਤੁਰੰਤ ਸੁਧਾਰ ਯਕੀਨੀ ਬਣਾਉਣ ਅਤੇ ਕੀਤੀ ਗਈ ਕਾਰਵਾਈ ਤੇ ਪਾਲਣਾ ਦੀ ਰਿਪੋਰਟ ਨਿਰਧਾਰਤ ਸਮੇਂ ਦੇ ਅੰਦਰ ਚੋਣ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਨੂੰ ਦੇਣ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਲਾਗੂ ਨਾ ਹੋਣ ’ਤੇ ਜਾਖਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ 1.5 ਕਰੋੜ ਦੀ ਹੈਰੋਇਨ ਮਾਮਲੇ ’ਚ ਹੁਣ ਤੱਕ ਚਾਰ ਮੁਲਜ਼ਮ ਗ੍ਰਿਫ਼ਤਾਰ
Ad Position 24