02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਡਰਾਫਟ ਵੋਟਰ ਸੂਚੀ 15 ਜੂਨ ਤੋਂ 14 ਜੁਲਾਈ ਦੇ ਵਿਚਕਾਰ ਪ੍ਰਾਪਤ ਹੋਏ ਦਸਤਖ਼ਤ ਕੀਤੇ ਗਣਨਾ ਫਾਰਮਾਂ ਦੇ ਆਧਾਰ ’ਤੇ ਤਿਆਰ ਕੀਤੀ ਜਾਵੇਗੀ : ਡੀ. ਸੀ.

Ad Position 21
No active advertisement
ਅਜੀਤ ਡੈਸਕ 05-07-2026
ਯਮੁਨਾਨਗਰ, 4 ਜੁਲਾਈ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹੇ ‘ਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ. ਆਰ.) ਮੁਹਿੰਮ ਦਾ ਮੁੱਖ ਉਦੇਸ਼ ਇਹ ਹੈ ਕਿ ਭਾਰਤ ਚੋਣ ਕਮਿਸ਼ਨ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਭਾਰਤੀ ਨਾਗਰਿਕ ਵੋਟਰ ਸੂਚੀਆਂ ਤੋਂ ਬਾਹਰ ਨਾ ਰਹੇ ਅਤੇ ਕੋਈ ਵੀ ਆਯੋਗ ਵਿਅਕਤੀ ਵੋਟਰ ਸੂਚੀਆਂ ‘ਚ ਸ਼ਾਮਿਲ ਨਾ ਹੋਵੇ। ਇਸ ਉਦੇਸ਼ ਲਈ ਦੇਸ਼ ਭਰ ‘ਚ ਵੋਟਰ ਸੂਚੀਆਂ ਦੀ ਇਕ ਵਿਸ਼ੇਸ਼ ਗਹਿਰੀ ਸੁਧਾਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ {ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪ੍ਰੀਤੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਸ਼ਡਿਊਲ ਅਨੁਸਾਰ ਬੂਥ ਲੈਵਲ ਅਫ਼ਸਰ (ਬੀ. ਐਲ. ਓ.) ਹਰੇਕ ਮੌਜੂਦਾ ਵੋਟਰ ਦੇ ਘਰਾਂ ਦਾ ਦੌਰਾ ਕਰ ਰਹੇ ਹਨ ਅਤੇ ਗਿਣਤੀ ਫਾਰਮ ਵੰਡ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਭਰ ਕੇ ਲੋੜੀਂਦੇ ਦਸਤਖਤਾਂ ਦੇ ਨਾਲ ਆਪਣੇ ਬੀ. ਐਲ. ਓ. ਨੂੰ ਸਮੇਂ ਸਿਰ ਮੁਹੱਈਆ ਕਰਵਾਉਣ ਤਾਂ ਜੋ ਉਨ੍ਹਾਂ ਦੇ ਨਾਂਅ ਆਉਣ ਵਾਲੀਆਂ ਵੋਟਰ ਸੂਚੀਆਂ ‘ਚ ਸ਼ਾਮਿਲ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਸਾਲ 2025-26 ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੇਸ਼ ‘ਚ 11ਵੀਂ ਸੋਧ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਣਗੇ, ਉਨ੍ਹਾਂ ਨੂੰ ਡਰਾਫਟ ਵੋਟਰ ਸੂਚੀ ‘ਚ ਸ਼ਾਮਿਲ ਨਹੀਂ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ‘ਚ ਬੀ. ਐਲ. ਓ. ਡੁਪਲੀਕੇਟ/ਮਲਟੀਪਲ ਐਂਟਰੀਆਂ, ਮ੍ਰਿਤਕ, ਸਥਾਈ ਤੌਰ ‘ਤੇ ਸਥਾਨਾਂਤਰਿਤ, ਗੈਰਹਾਜ਼ਰ/ਅਣਪਛਾਤੇ, ਜਾਂ ਗਣਨਾ ਫਾਰਮ ‘ਤੇ ਦਸਤਖਤ ਕਰਨ ਤੋਂ ਇਨਕਾਰ ਵਰਗੇ ਕਾਰਨਾਂ ਨੂੰ ਨੋਟ ਕਰੇਗਾ। ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ 15 ਜੂਨ ਤੋਂ 14 ਜੁਲਾਈ ਦੇ ਵਿਚਕਾਰ ਪ੍ਰਾਪਤ ਹੋਏ ਦਸਤਖਤ ਕੀਤੇ ਗਣਨਾ ਫਾਰਮਾਂ ਦੇ ਆਧਾਰ ‘ਤੇ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ 21 ਜੁਲਾਈ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ, ਜਦਕਿ ਦਾਅਵੇ ਅਤੇ ਇਤਰਾਜ਼ 21 ਜੁਲਾਈ ਤੋਂ ਲੈ ਕੇ 20 ਅਗਸਤ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨਾਗਰਿਕਾਂ ਦੀ ਉਮਰ 1 ਜੁਲਾਈ 2026 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਫਾਰਮ ਨੰ. 6 ਰਾਹੀਂ ਆਪਣਾ ਨਾਂਅ ਵੋਟਰ ਸੂਚੀ ‘ਚ ਸ਼ਾਮਿਲ ਕਰਨ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ‘ਚ ਕੋਈ ਵੀ ਸੁਧਾਰ ਜਾਂ ਇਤਰਾਜ਼ ਨਿਰਧਾਰਤ ਸਮੇਂ ਦੇ ਅੰਦਰ ਵੀ ਦਾਇਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅੱਜ 4 ਜੁਲਾਈ ਤੱਕ ਜ਼ਿਲ੍ਹੇ ਦੇ 979 ਪੋਲਿੰਗ ਸਟੇਸ਼ਨਾਂ ‘ਤੇ 918,682 ਵੋਟਰਾਂ ਲਈ 511,112 ਗਿਣਤੀ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ, ਜੋ ਕਿ 55.64 ਫ਼ੀਸਦੀ ਪ੍ਰਗਤੀ ਨੂੰ ਦਰਸਾਉਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੁੱਚੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਖਤ ਕੀਤੇ ਗਿਣਤੀ ਫਾਰਮ ਸਮੇਂ ਸਿਰ ਆਪਣੇ ਬੀ. ਐਲ. ਓਜ਼. ਨੂੰ ਮੁਹੱਈਆ ਕਰਵਾਉਣ ਤਾਂ ਜੋ ਉਨ੍ਹਾਂ ਦੇ ਨਾਂਅ 21 ਜੁਲਾਈ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ‘ਚ ਸ਼ਾਮਿਲ ਕੀਤੇ ਜਾ ਸਕਣ
Ad Position 22
No active advertisement
ਪਿਛਲੀ ਖ਼ਬਰ ਸਮੁੱਚੇ ਵੋਟਰ ਮੁਢਲੀ ਵੋਟਰ ਸੂਚੀ ਪ੍ਰਕਾਸ਼ਿਤ ਹੋਣ ਤੋਂ ਬਾਅਦ ਆਪਣੇ ਨਾਂਅ ਤੇ ਵੇਰਵਿਆਂ ਦੀ ਜਾਂਚ ਕਰਨ : ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਦਿੱਲੀ ’ਚ ਲੱਗਾ ਅੰਬਾਂ ਦਾ ਮੇਲਾ
Ad Position 24
No active advertisement