ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਭੋਗਲ ਨੇ ਦਿੱਲੀ ਵਿਚ ‘1984 ਸਿੱਖ ਕਤਲੇਆਮ ਦੀ ਯਾਦਗਾਰ’ ਦੀ ਉਸਾਰੀ ਦੀ ਮੰਗ ਨੂੰ ਮੁੜ ਦੁਹਰਾਇਆ

Ad Position 21
No active advertisement
ਅਜੀਤ ਡੈਸਕ 06-07-2026

ਨਵੀਂ ਦਿੱਲੀ,5 ਜੁਲਾਈ (ਜਗਤਾਰ ਸਿੰਘ)-ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ-1984 ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਅਪੀਲ ਕਰਕੇ ਮੁੜ ਦੁਹਰਾਇਆ ਹੈ ਕਿ ਰਾਜਧਾਨੀ ਦਿੱਲੀ ਵਿਚ ਕਿਸੀ ਢੁਕਵੀਂ ਥਾਂ ‘ਤੇ ‘1984 ਸਿੱਖ ਕਤਲੇਆਮ ਦੀ ਯਾਦਗਾਰ’ ਦੀ ਉਸਾਰੀ ਕਰਵਾਈ ਜਾਵੇ । ਸੰਸਥਾ ਦੇ ਮੁਖੀ ਜਥੇ. ਕੁਲਦੀਪ ਸਿੰਘ ਭੋਗਲ ਨੇ ਕਿਹਾ ਕਿ ਸਾਡੀ ਸੰਸਥਾ ਵੱਲੋਂ ਦਿੱਲੀ ਦੀ ਮੁੱਖ ਮੰਤਰੀ, ਮੰਤਰੀਆਂ ਤੇ ਵਿਧਾਇਕਾਂ ਸਮੇਤ ਹੋਰਨਾ ਨੂੰ ਮੰਗ ਪੱਤਰ ਸੌਂਪ ਕੇ ਯਾਦਗਾਰ ਦੀ ਉਸਾਰੀ ਦੀ ਮੰਗ ਕੀਤੀ ਜਾ ਚੁੱਕੀ ਹੈ ਪਰ ਇੰਝ ਜਾਪਦਾ ਹੈ ਕਿ ‘1984 ਸਿੱਖ ਕਤਲੇਆਮ ਦੀ ਯਾਦਗਾਰ’ ਦੀ ਉਸਾਰੀ ਮਾਮਲੇ ’ਚ ਸਰਕਾਰ ਗੰਭੀਰ ਨਹੀਂ ਹੈ । ਭੋਗਲ ਨੇ ਦੱਸਿਆ ਕਿ ਇਸ ਮਾਮਲੇ ’ਚ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਸੰਸਥਾ ਵੱਲੋਂ ਕਈ ਵਾਰੀ ਮੁਲਾਕਾਤ ਕਰਨ ਦੀ ਸਮਾਂ ਮੰਗਿਆ ਜਾ ਚੁੱਕਾ ਹੈ ਪਰ ਨਾ ਤਾਂ ਇਸ ਮਸਲੇ ਬਾਰੇ ਗੱਲਬਾਤ ਦਾ ਸਮਾਂ ਮਿਲਿਆ ਹੈ ਅਤੇ ਨਾ ਹੀ ਯਾਦਗਾਰ ਦੀ ਉਸਾਰੀ ਬਾਰੇ ਕੋਈ ਪਹਿਲ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਦਿੱਲੀ ਸਰਕਾਰ 1984 ਦੇ ਪੀੜਤਾਂ ਦੀ ਭਾਵਨਾਵਾਂ ਨੂੰ ਮਹੱਤਵ ਨਹੀਂ ਦੇ ਰਹੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਬਾਅਦ 1984 ਦੇ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਭੇਜਿਆ, ਮਾਮਲਿਆਂ ਦੀ ਜਾਂਚ ਲਈ ਐੱਸ.ਆਈ.ਟੀ. ਬਣਾਈ, ਦੋਸ਼ੀਆਂ ਨੂੰ ਸਜ਼ਾ ਦਿਵਾਈ ਤੇ ਪੀੜਤਾਂ ਨੂੰ ਮੁਆਵਜ਼ੇ ਦਿੱਤੇ । ਪਰ ਹੁਣ ਜਦੋਂ ਦਿੱਲੀ ਵਿਚ ਪੂਰਨ ਬਹੁਮਤ ਦੀ ਭਾਜਪਾ ਸਰਕਾਰ ਹੈ ਤਾਂ ਪਤਾ ਨਹੀਂ ਕਿਉਂ ਇਸ ਮਾਮਲੇ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ ।

 

Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆਂ ਵਲੋਂ ਔਢਾਂ ਅਨਾਜ ਮੰਡੀ ਦੀਆਂ ਸਮੱਸਿਆਵਾਂ ਸੰਬੰਧੀ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਟੋਹਾਣਾ ਵਲੋਂ ਦੋ ਅਪਾਹਜ ਵਿਅਕਤੀਆਂ ਨੂੰ ਟਰਾਈ ਸਾਈਕਲ ਤੇ ਵ੍ਹੀਲਚੇਅਰ ਭੇਟ
Ad Position 24
No active advertisement