ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਮੁਲਜ਼ਮ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-07-2026

ਕਾਲਾਂਵਾਲੀ/ਸਿਰਸਾ, 5 ਜੁਲਾਈ (ਭੁਪਿੰਦਰ ਪੰਨੀਵਾਲੀਆ)- ਏਐਨਸੀ ਸਟਾਫ ਪੁਲੀਸ ਨੇ ਦੋ ਵੱਖ ਵੱਖ ਥਾਵਾਂ ਤੋਂ ਦੋ ਮੁਲਜ਼ਮਾਂ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਗਿ੍ਰਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਦੇ ਬੁਲਾਰੇ ਦੱਸਿਆ ਕਿ ਡੱਬਵਾਲੀ ਦੇ ਏਐਨਸੀ ਸਟਾਫ਼ ਇੰਚਾਰਜ ਏਐਸਆਈ ਰਣਜੋਧ ਸਿੰਘ ਦੀ ਅਗਵਾਈ ਵਾਲੀ ਇੱਕ ਟੀਮ ਨੇ ਪਿੰਡ ਚੱਠਾ ਵਿੱਚ ਗਸ਼ਤ ਦੌਰਾਨ ਇੱਕ ਗੁਪਤ ਸੂਚਨਾ ’ਤੇ ਕਾਰਵਾਈ ਕੀਤੀ। ਇਕ ਵਿਅਕਤੀ ’ਤੇ ਨਸ਼ੀਲੇ ਪਦਾਰਥ ਲੈ ਕੇ ਜਾਣ ਦਾ ਸ਼ੱਕ ਹੋਣ ’ਤੇ ਉਸਦੀ ਕਾਰ ਦੀ ਨਿਯਮਾਂ ਅਨੁਸਾਰ ਤਲਾਸ਼ੀ ਲਈ ਗਈ ਅਤੇ ਉਸਦੇ ਕਬਜ਼ੇ ਵਿਚੋਂ 68.540 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਲਖਵਿੰਦਰ ਸਿੰਘ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮ ਲਖਵਿੰਦਰ ਸਿੰਘ ਤੋਂ ਮੁੱਢਲੀ ਪੁੱਛਗਿੱਛ ਦੇ ਆਧਾਰ ’ਤੇ ਟੀਮ ਨੇ ਤੁਰੰਤ ਕਾਰਵਾਈ ਕੀਤੀ ਅਤੇ ਇਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਭਾਲ ਲਈ ਸ਼ੱਕੀ ਥਾਵਾਂ ’ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਇਸ ਨੈੱਟਵਰਕ ਦੀ ਜਾਂਚ ਕਰਦੇ ਹੋਏ ਟੀਮ ਨੇ ਪਿੰਡ ਕਮਾਲ ਤੋਂ ਮੁੱਖ ਮੁਲਜ਼ਮ ਜਗਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ’ਤੇ ਨਸ਼ੀਲੇ ਪਦਾਰਥ ਰੱਖਣ ਦਾ ਸ਼ੱਕ ਹੋਣ ’ਤੇ ਨਿਯਮਾਂ ਅਨੁਸਾਰ ਉਸਦੀ ਤਲਾਸ਼ੀ ਲਈ ਗਈ ਅਤੇ ਉਸਦੇ ਕਬਜ਼ੇ ਵਿਚੋਂ 20 ਗ੍ਰਾਮ 980 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮ ਜਗਜੀਤ ਸਿੰਘ ਵਿਰੁੱਧ ਕਾਲਾਂਵਾਲੀ ਥਾਣੇ ਵਿਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਕੋਈ ਹੋਰ ਵਿਅਕਤੀ ਸ਼ਾਿਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਕੌਰ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਸੜਕੀ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਲਦੀ ਹੀ ਕਾਲਾਂਵਾਲੀ ਆਉਣਗੇ- ਰੇਣੂ ਸ਼ਰਮਾ
Ad Position 24
No active advertisement