ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਟੋਹਾਣਾ ਦੇ ਬਿਜਲੀ ਵਿਭਾਗ ਦੇ ਐਕਸੀਅਨ ਨਾਲ ਹੱਥੋਪਾਈ, ਜ਼ਬਰਦਸਤੀ ਪੈਸੇ ਦੇਣ ਦੀ ਕੋਸ਼ਿਸ਼ ਦਾ ਵੀਡੀਓ ਆਇਆ ਸਾਹਮਣੇ

Ad Position 21
No active advertisement
ਅਜੀਤ ਡੈਸਕ 07-07-2026
ਟੋਹਾਣਾ, 6 ਜੁਲਾਈ (ਮਨਜੀਤ ਸਿੰਘ) – ਟੋਹਾਣਾ ਦੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ (ਡੀਐਚਬੀਵੀਐਨ) ਦੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਇਰੀਗੇਸ਼ਨ ਕ੍ਰਿਸ਼ਨ ਕੁਮਾਰ ਨਾਲ ਹੱਥੋਪਾਈ ਅਤੇ ਲੱਖਾਂ ਰੁਪਏ ਦੇਣ ਦੀ ਕੋਸ਼ਿਸ਼ ਨਾਲ ਜੁੜੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਉਕਤ ਮਾਮਲਾ ਬਿਜਲੀ ਦੇ ਨਵੇਂ ਕੁਨੈਕਸ਼ਨ ਵਿੱਚ ਹੋਈ ਦੇਰੀ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ। ਐਕਸੀਅਨ ਸਿੰਚਾਈ ਵਿਭਾਗ ਕ੍ਰਿਸ਼ਨ ਕੁਮਾਰ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਦਵਿੰਦਰ ਸਿੰਘ ਵਾਸੀ ਪਿੰਡ ਗਾਜੂਵਾਲਾ ਸਾਲ 2018 ਤੋਂ ਲੰਬਿਤ ਪਏ ਬਿਜਲੀ ਕੁਨੈਕਸ਼ਨ ਨੂੰ ਪਾਸ ਕਰਵਾਉਣ ਲਈ ਦਫ਼ਤਰ ਆਇਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਸਬੰਧਤ ਵਿਅਕਤੀ ਨੇ ਜਬਰਦਸਤੀ ਪੈਸੇ ਦੇਣ ਦੀ ਕੋਸ਼ਿਸ਼ ਕੀਤੀ ਅਤੇ ਦਬਾਅ ਬਣਾਇਆ ਗਿਆ। ਐਕਸੀਅਨ ਨੇ ਕਿਹਾ ਕਿ ਜਿਸ ਕੁਨੈਕਸ਼ਨ ਦੀ ਗੱਲ ਕੀਤੀ ਜਾ ਰਹੀ ਹੈ, ਉਹ ਨਿਯਮਾਂ ਅਨੁਸਾਰ ਠੀਕ ਨਹੀਂ ਹੈ ਅਤੇ ਉਸ ਨੂੰ ਕਾਨੂੰਨੀ ਪ੍ਰਕਿਰਿਆ ਤੋਂ ਬਿਨਾਂ ਜਾਰੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਗਲਤ ਕੰਮ ਕਰਨ ਲਈ ਦਬਾਅ ਬਣਾਇਆ ਗਿਆ ਅਤੇ ਜੋ ਦੋਸ਼ ਲਗਾਏ ਜਾ ਰਹੇ ਹਨ, ਉਹ ਬੇਬੁਨਿਆਦ ਹਨ। ਉਨ੍ਹਾਂ ਇਸ ਪੂਰੇ ਘਟਨਾਕ੍ਰਮ ਨੂੰ ਡਰਾਮਾ ਕਰਾਰ ਦਿੱਤਾ। ਪਿੰਡ ਗਾਜੂਵਾਲਾ ਦੇ ਰਹਿਣ ਵਾਲੇ ਕਿਸਾਨ ਨੇ ਦੋਸ਼ ਲਾਇਆ ਹੈ ਕਿ ਉਹ ਆਪਣੇ ਬਿਜਲੀ ਕੁਨੈਕਸ਼ਨ ਲਈ ਲੰਬੇ ਸਮੇਂ ਤੋਂ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਸੀ। ਉਸ ਦਾ ਕਹਿਣਾ ਹੈ ਕਿ ਕੁਨੈਕਸ਼ਨ ਜਾਰੀ ਕਰਨ ਦੇ ਬਦਲੇ ਉਸ ਤੋਂ ਵਾਰ-ਵਾਰ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਕਾਰਨ ਵਿਵਾਦ ਖੜ੍ਹਾ ਹੋ ਗਿਆ। ਦੂਜੇ ਪਾਸੇ, ਬਿਜਲੀ ਵਿਭਾਗ ਦੇ ਐਕਸੀਅਨ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਹੈ ਕਿ ਉਨ੍ਹਾਂ ‘ਤੇ ਗਲਤ ਕੰਮ ਕਰਨ ਲਈ ਦਬਾਅ ਬਣਾਇਆ ਗਿਆ ਅਤੇ ਜਬਰਦਸਤੀ ਪੈਸੇ ਦੇਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਸਬੰਧਤ ਕੁਨੈਕਸ਼ਨ ਨਿਯਮਾਂ ਅਨੁਸਾਰ ਠੀਕ ਨਹੀਂ ਸੀ, ਇਸ ਲਈ ਉਸ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ। ਫਿਲਹਾਲ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਦੋਵੇਂ ਪੱਖ ਆਪਣੇ-ਆਪਣੇ ਦਾਅਵੇ ਕਰ ਰਹੇ ਹਨ। ਫਿਲਹਾਲ ਇਸ ਮਾਮਲੇ ਸਬੰਧੀ ਦੋਵੇਂ ਪੱਖਾਂ ਦੇ ਆਪਣੇ-ਆਪਣੇ ਦਾਅਵੇ ਹਨ ਅਤੇ ਅਧਿਕਾਰਕ ਜਾਂਚ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।
Ad Position 22
No active advertisement
ਪਿਛਲੀ ਖ਼ਬਰ ਹਰ ਸੋਮਵਾਰ ਤੇ ਵੀਰਵਾਰ ਨੂੰ ਲਗਾਏ ਜਾਣਗੇ ਸਮਾਧਾਨ ਕੈਂਪ : ਸੀ. ਟੀ. ਐਮ. ਅਗਲੀ ਖ਼ਬਰ ਗੁਰਦੁਆਰਾ ਗੁਮਟਸਰ ਸਾਹਿਬ ਵਿਖੇ ਮੁਫ਼ਤ ਗਤਕਾ ਸਿਖਲਾਈ ਕੈਂਪ ਸਮਾਪਤ
Ad Position 24
No active advertisement