ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਰਣਜੀਤ ਰੰਧਾਵਾ ਨੇ ਯੂਥ ਵਰਕਰਾਂ ਸਮੇਤ ਪੰਜਾਬ ਪ੍ਰਧਾਨ ਸ਼ੁਭਮ ਸ਼ਰਮਾ ਦਾ ਕੀਤਾ ਜ਼ੋਰਦਾਰ ਸਵਾਗਤ

Ad Position 21
No active advertisement
ਅਜੀਤ ਡੈਸਕ 07-07-2026
ਜਲੰਧਰ, 5 ਜੁਲਾਈ (ਪਵਨ ਖਰਬੰਦਾ)-ਸੁਕਰਾਨਾ ਯਾਤਰਾ ਦੌਰਾਨ ਰਾਮਾ ਮੰਡੀ ਚੌਂਕ ਵਿੱਚ ਪਹੁੰਚੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਸ਼ੁਭਮ ਸ਼ਰਮਾ ਦੇ ਕਾਫ਼ਲੇ ਦਾ ਯੂਥ ਕਾਂਗਰਸੀ ਆਗੂ ਰਣਜੀਤ ਸਿੰਘ ਰੰਧਾਵਾ ਵਲੋਂ ਆਪਣੇ ਸਾਥੀਆਂ ਸਮੇਤ ਜ਼ੋਰਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦੇ ਹੋਏ ਰਣਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਨਵੇਂ ਚੁਣੇ ਗਏ ਪ੍ਰਧਾਨ ਸ਼ੁਭਮ ਸ਼ਰਮਾ ਨੂੰ ਲੈ ਕੇ ਯੂਥ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਦੇ ਯੂਥ ਆਗੂ ਤੇ ਵਰਕਰਾਂ ਸਮੇਤ ਪੰਜਾਬ ਦੇ ਨੌਜਵਾਨ ਅਹਿਮ ਰੋਲ ਅਦਾ ਕਰਨਗੇ ਤੇ ਇਸ ਵਾਰ ਸੂਬੇ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਜਿਸ ਨੂੰ ਬਨਾਉਣ ਵਿੱਚ ਯੂਥ ਆਗੂਆਂ ਤੇ ਵਰਕਰਾਂ ਦਾ ਬਹੁਤ ਵੱਡਾ ਰੋਲ ਹੋਵੇਗਾ। ਇਸ ਦੌਰਾਨ ਰਣਜੀਤ ਸਿੰਘ ਰੰਧਾਵਾ ਨੇ ਪੰਜਾਬ ਪ੍ਰਧਾਨ ਨੂੰ ਸਨਮਾਨ ਚਿੰਨ੍ਹੰ ਵੀ ਦਿੱਤਾ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਅਤੇ ਉਸ ਦੇ ਸਾਥੀ ਹਰ ਸਮੇਂ ਕਾਂਗਰਸ ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਲੱਕੀ ਸੰਧੂ, ਹਨੀ ਸੰਧੂ ਤੇ ਹਨੀ ਕੁੰਡੀ ਤੋਂ ਇਲਾਵਾ ਸੈਂਕੜੇ ਯੂਥ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਕਾਹਲੋਂ ਵਲੋਂ ਵੀ.ਡੀ.ਸੀ. ਨਾਲ ਮੀਟਿੰਗ ਦੌਰਾਨ ਨਸ਼ੇ ਦੇ ਖਾਤਮੇ ਸੰਬੰਧੀ ਮੰਗੇ ਸੁਝਾਅ ਅਗਲੀ ਖ਼ਬਰ 19 ਸਾਲਾ ਮਹਿਲਾ ਦੇ ਅਗਵਾ ਅਤੇ ਜਬਰ ਜਨਾਹ ਦੀ ਕੋਸ਼ਿਸ਼ ਮਾਮਲੇ ’ਚ ਇਕ ਸ਼ੱਕੀ ਵਿਅਕਤੀ ਗ੍ਰਿਫਤਾਰ
Ad Position 24
No active advertisement