ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਅਕਾਲ ਪੰਥਕ ਮੋਰਚੇ ਦੀ ਮੀਟਿੰਗ ’ਚ ਪੰਥਕ ਮਸਲਿਆਂ ’ਤੇ ਗੰਭੀਰ ਮੰਥਨ

Ad Position 21
No active advertisement
ਅਜੀਤ ਡੈਸਕ 08-07-2026

ਰਤੀਆ, 7 ਜੁਲਾਈ (ਬੇਅੰਤ ਕੌਰ ਮੰਡੇਰ)- ਅਕਾਲ ਪੰਥਕ ਮੋਰਚੇ ਦੇ ਸੀਨੀਅਰ ਮੈਂਬਰ ਅਤੇ ਰਤਨਗੜ੍ਹ (ਰਤੀਆ) ਤੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਾਕਾ ਸਿੰਘ ਲੱਧੂਵਾਸ ਨੇ ਦੱਸਿਆ ਕਿ ਅਕਾਲ ਪੰਥਕ ਮੋਰਚੇ ਦੀ ਮੀਟਿੰਗ ’ਚ ਮੌਜੂਦਾ ਪੰਥਕ ਮਸਲਿਆਂ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਥ ਦੀ ਚੜ੍ਹਦੀ ਕਲਾ, ਗੁਰਦੁਆਰਾ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਰਚਨਾਤਮਕ ਢੰਗ ਨਾਲ ਅੱਗੇ ਵਧਣ ਲਈ ਯਤਨ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ ਗਿਆ। ਮੀਟਿੰਗ ਦੌਰਾਨ ਕਰਨਾਲ ਜ਼ਿਲ੍ਹੇ ਵਿਚ ਸ੍ਰੀ ਗੁਰੂ ਨਾਨਕ ਪ੍ਰਕਾਸ਼ ਗ੍ਰੰਥ ਦੇ ਅੰਗਾਂ ਦੀ ਬੇਅਦਬੀ ਦੀ ਸਾਹਮਣੇ ਆਈ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ ਤੁਰੰਤ ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਦੀ ਹੈ, ਜਿਸ ਲਈ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਮੀਟਿੰਗ ਵਿਚ ਇਹ ਸੁਝਾਅ ਵੀ ਦਿੱਤਾ ਗਿਆ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਬਣੀ ਫ਼ਿਲਮ ਨੂੰ ਵੱਧ ਤੋਂ ਵੱਧ ਗੁਰਦੁਆਰਿਆਂ ’ਚ ਵਿਖਾਇਆ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਕੌਮ ਦੇ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸੱਚ ਲਈ ਦਿੱਤੇ ਸੰਘਰਸ਼ ਤੋਂ ਜਾਣੂ ਹੋ ਸਕੇ। ਇਸ ਮੌਕੇ ਪ੍ਰਕਾਸ਼ ਸਿੰਘ ਸਾਹੁ ਵਾਲਾ ਪ੍ਰਧਾਨ, ਭਾਈ ਬਿੰਦਰ ਸਿੰਘ ਖਾਲਸਾ ਕਾਲਿਆਂਵਾਲੀ, ਗੁਰਮੇਜ ਸਿੰਘ ਸਿਰਸਾ, ਅੰਮ੍ਰਿਤਪਾਲ ਸਿੰਘ ਔਢਾਂ, ਕੁਲਦੀਪ ਸਿੰਘ ਜੋਗੇਵਾਲਾ, ਹਰਮਨਪ੍ਰੀਤ ਸਿੰਘ ਥਾਣੇਸਰ, ਰਵਿੰਦਰ ਸਿੰਘ ਫਰੀਦਾਬਾਦ, ਮੋਹਨਜੀਤ ਸਿੰਘ ਪਾਣੀਪਤ, ਇਕਬਾਲ ਸਿੰਘ ਖੋਖਰ ਰਤੀਆ, ਕਰਮਜੀਤ ਸਿੰਘ ਖਾਲਸਾ ਫਤਿਹਾਬਾਦ, ਸੁਖਜਿੰਦਰ ਸਿੰਘ ਮਸਾਣਾਂ, ਸੁਖਦੇਵ ਸਿੰਘ ਨਨਿੳਲਾ, ਗੁਰਜੀਤ ਸਿੰਘ ਧਮੋਲੀ, ਬਲਕਾਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਥਾਣਾ ਸਿਟੀ ਟੋਹਾਣਾ ਵਲੋਂ ਵੱਡੀ ਕਾਰਵਾਈ: ਨਾਕਾ ਤੋੜ ਕੇ ਭੱਜਣ ਵਾਲੇ 2 ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਬੀ.ਐਲ.ਓਜ਼. ਨੂੰ 14 ਜੁਲਾਈ ਤੱਕ ਟੀਚਾ ਪੂਰਾ ਕਰਨ ਅਤੇ ਮਿਹਨਤ ਅਤੇ ਇਮਾਨਦਾਰ...
Ad Position 24
No active advertisement