ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸੂਰਵੀਰ ਸੇਵਕ ਦਲ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਇਆ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 09-07-2026
ਜਲੰਧਰ, 8 ਜੁਲਾਈ (ਜਤਿੰਦਰ ਪੰਮੀ)–ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਸੰਯੁਕਤ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਬੀਤੇ ਦਿਨਾਂ ਦੌਰਾਨ ਬਿਜਲੀ ਕੱਟਾਂ ਵਿਰੁੱਧ ਪਹਿਲਾਂ ਹੀ ਵਕੀਲਾਂ ਵਲੋਂ ਨੋ ਵਰਕ ਡੇਅ ਰੱਖਿਆ ਗਿਆ ਸੀ। ਮੰਗਲਵਾਰ ਤੋਂ ਸ਼ੁਰੂ ਕੀਤੇ ਗਏ ਨੋ ਵਰਕ ਡੇਅ ਦੌਰਾਨ ਸਮੁੱਚਾ ਨਿਆਂਇਕ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਵਕੀਲਾਂ ਨੇ ਅਦਾਲਤੀ ਕਾਰਵਾਈ ਤੋਂ ਦੂਰ ਰਹਿੰਦਿਆਂ ਸ਼ਾਂਤਮਈ ਧਰਨਾ ਦੇ ਕੇ ਆਪਣਾ ਵਿਰੋਧ ਦਰਜ ਕਰਵਾਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਬੀ. ਏ. ਦੇ ਪ੍ਰਧਾਨ ਆਦਿਤਿਆ ਜੈਨ ਨੇ ਕਿਹਾ ਕਿ ਐਲ.ਏ.ਡੀ.ਸੀ. ਪ੍ਰਣਾਲੀ ਦਾ ਮਾਮਲਾ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਵੱਲੋਂ ਉਠਾਇਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਭਰ ਦੇ ਬਾਰ ਪ੍ਰਧਾਨਾਂ, ਸਕੱਤਰਾਂ ਅਤੇ ਹੋਰ ਅਹੁਦੇਦਾਰਾਂ ਦੀ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆਕਾਂਤ ਨਾਲ ਮੀਟਿੰਗ ਹੋਈ ਸੀ, ਜਿਸ ਦੌਰਾਨ ਮਸਲੇ ਦੇ ਹੱਲ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ, ਪਰ ਕਈ ਮਹੀਨੇ ਬੀਤਣ ਦੇ ਬਾਵਜੂਦ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਦੱਸਿਆ ਕਿ 26 ਜੂਨ ਨੂੰ ਸੰਯੁਕਤ ਸੰਘਰਸ਼ ਕਮੇਟੀ ਪੰਜਾਬ ਦੀ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਸੀ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ 7 ਜੁਲਾਈ ਤੋਂ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਹੜਤਾਲ ‘ਤੇ ਚਲੀ ਜਾਣਗੀਆਂ। ਇਸੇ ਫ਼ੈਸਲੇ ਤਹਿਤ ਅੱਜ ਜਲੰਧਰ ਬਾਰ ਐਸੋਸੀਏਸ਼ਨ ਨੇ ਵੀ ਹੜਤਾਲ ਕੀਤੀ। ਉਨ੍ਹਾਂ ਕਿਹਾ ਕਿ ਕਮੇਟੀ ਦੇ ਫ਼ੈਸਲੇ ਅਨੁਸਾਰ ਕੱਲ੍ਹ ਵੀ ਹੜਤਾਲ ਜਾਰੀ ਰਹੇਗੀ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਇਸ ਪ੍ਰਣਾਲੀ ਨੂੰ ਵਾਪਸ ਨਹੀਂ ਲੈਂਦੀ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਰਾਮ ਛਾਬੜਾ, ਜਾਇੰਟ ਸਕੱਤਰ ਸਾਹਿਲ ਮਲਹੋਤਰਾ, ਜੂਨੀਅਰ ਵਾਈਸ ਪ੍ਰਧਾਨ ਸੂਰਜ ਪ੍ਰਤਾਪ ਸਿੰਘ, ਸਹਾਇਕ ਸਕੱਤਰ ਸੋਨਾਲਿਕਾ ਅਤੇ ਕਾਰਜਕਾਰੀ ਮੈਂਬਰ ਪ੍ਰਭੂ ਧੀਰ, ਪਾਰਸ ਚੌਧਰੀ, ਵਿਜੈ ਮਿਸ਼ਰਾ, ਨੇਹਾ, ਅਮਾਨਤ, ਪਾਇਲ, ਮਨਿੰਦਰ ਸਚਦੇਵਾ, ਸੰਦੀਪ ਕੁਮਾਰ, ਵਿਵੇਕ ਬੱਤਰਾ, ਗੁੰਦੀਪ ਸਿੰਘ ਤੋਂ ਇਲਾਵਾ ਗੁਰਮੇਲ ਸਿੰਘ ਲਿੱਦੜ, ਸੰਜੀਵ ਅਧਿਕਾਰੀ, ਮਧੂ ਰਚਨਾ, ਪ੍ਰਿਤਪਾਲ ਸਿੰਘ, ਸੰਜੀਵ ਬਾਲੀ, ਰਤਨ ਦੂਆ, ਰਾਕੇਸ਼ ਧੀਰ, ਅਮਰਿੰਦਰ ਥਿੰਦ, ਸੰਨੀ ਕੌਲ, ਵਰੁਣ ਮਲਹੋਤਰਾ, ਰਵਿੰਦਰ ਸਿੰਘ ਰਾਜਾ, ਬਲਵਿੰਦਰ ਸਿੰਘ ਲੱਕੀ, ਸੰਜੀਵ ਬੰਸਲ, ਕੁਣਾਲ ਗੋਇਲ, ਹਰਪ੍ਰੀਤ ਸਿੰਘ, ਧੀਰਜ ਭਗਤ, ਰੋਬਿਨ ਸੇਠੀ, ਨਿਖਿਲ ਸ਼ਰਮਾ, ਜਗਤਪਾਲ ਮੈਨੀ, ਰਾਜੀਵ ਕੋਹਲੀ, ਕੁਮਾਰ ਸ਼ਰਮਾ, ਰੋਹਨ, ਮੋਹਿਤ ਅਤੇ ਵੱਡੀ ਗਿਣਤੀ ਵਿੱਚ ਵਕੀਲ ਮੌਜੂਦ ਸਨ।
ਬਿਜਲੀ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੀ.ਐੱਸ.ਪੀ.ਸੀ.ਐੱਲ. ਖ਼ਿਲਾਫ਼ ਵੀ ਰੋਸ ਪ੍ਰਗਟ
ਇਸ ਮੌਕੇ ਬਾਰ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਖ਼ਿਲਾਫ਼ ਵੀ ਰੋਸ ਪ੍ਰਗਟ ਕੀਤਾ ਗਿਆ। ਸਕੱਤਰ ਰੋਹਿਤ ਗੰਭੀਰ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਚਲੇ ਵਕੀਲਾਂ ਦੇ ਚੈਂਬਰਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਨਹੀਂ ਮਿਲ ਰਹੀ, ਜਿਸ ਕਾਰਨ ਵਕੀਲਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਕੰਪਲੈਕਸ ਦੇ ਬਾਹਰ ਸਥਿਤ ਮੁੱਖ ਟਰਾਂਸਫਾਰਮਰ ਵਕੀਲਾਂ ਦੇ ਚੈਂਬਰਾਂ ਦੇ ਨਾਲ-ਨਾਲ ਨੇੜਲੇ ਰਿਹਾਇਸ਼ੀ ਇਲਾਕਿਆਂ ਨੂੰ ਵੀ ਬਿਜਲੀ ਸਪਲਾਈ ਕਰ ਰਿਹਾ ਹੈ, ਜਿਸ ਕਾਰਨ ਚੈਂਬਰਾਂ ਤੱਕ ਪੂਰੀ ਬਿਜਲੀ ਨਹੀਂ ਪਹੁੰਚ ਰਹੀ। ਬਾਰ ਐਸੋਸੀਏਸ਼ਨ ਵੱਲੋਂ ਕਈ ਵਾਰ ਵੱਖਰਾ ਅਤੇ ਵਾਧੂ ਟਰਾਂਸਫਾਰਮਰ ਲਗਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਰੋਹਿਤ ਗੰਭੀਰ ਨੇ ਦੱਸਿਆ ਕਿ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਰੋਜ਼ਾਨਾ 1200 ਤੋਂ 1500 ਦੇ ਕਰੀਬ ਵਕੀਲ ਕੰਮ ਕਰਦੇ ਹਨ, ਜਦਕਿ ਇੱਥੇ ਲਗਭਗ 600 ਚੈਂਬਰ, ਬਾਰ ਲਾਇਬ੍ਰੇਰੀ ਅਤੇ ਲੇਬਰ ਕੋਰਟ ਵੀ ਸਥਿਤ ਹਨ। ਉਨ੍ਹਾਂ ਮੰਗ ਕੀਤੀ ਕਿ ਵਕੀਲਾਂ ਦੇ ਚੈਂਬਰਾਂ ਲਈ ਵੱਖਰਾ ਟਰਾਂਸਫਾਰਮਰ ਲਗਾ ਕੇ ਬਿਜਲੀ ਪ੍ਰਬੰਧਾਂ ਨੂੰ ਤੁਰੰਤ ਸੁਧਾਰਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਝਪਟਮਾਰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਸ੍ਰੀ ਯੋਗ ਅਨੁਭਵਾ ਨੰਦ ਮਹਾਰਾਜ ਦੇ ਜਨਮ ਦਿਹਾੜੇ ਮੌਕੇ ਸੰਤ ਸੁਖਦੇਵਾਨੰਦ ਨੇ ਅਪੂਰਵਾ ਆਸ਼ਰੈ ਪਹੁੰਚ ਕੇ ਬੱਚਿਆਂ ਨੂੰ ਦਿੱ...
Ad Position 24
No active advertisement