ਯਮੁਨਾਨਗਰ, 8 ਜੁਲਾਈ (ਗੁਰਦਿਆਲ ਸਿੰਘ ਨਿਮਰ)-ਸਹੀ ਨਿਕਾਸੀ ਦੀ ਘਾਟ ਕਾਰਨ, ਸ਼ਾਦੀਪੁਰ ਸਮੇਤ ਕਈ ਪਿੰਡਾਂ ਦੇ ਵਸਨੀਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਖੇਤਰ ’ਚ ਹਲਕੀ ਜਿਹੀ ਬਾਰਿਸ਼ ਵੀ ਸੜਕ ਨੂੰ ਛੱਪੜ ’ਚ ਬਦਲ ਦਿੰਦੀ ਹੈ, ਜਿਸ ਕਾਰਨ ਸਕੂਲੀ ਬੱਚੇ ਇਸ ਪਾਣੀ ’ਚੋਂ ਲੰਘਣ ਲਈ ਮਜ਼ਬੂਰ ਹਨ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਵਸਨੀਕਾਂ ਰਵਿੰਦਰ ਕੁਮਾਰ, ਵਿਸ਼ਵਾਸ, ਰਾਧੇਸ਼ਿਆਮ, ਸਵਰਨ ਕੌਰ ਅਤੇ ਨੇਹਾ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਸਮੱਸਿਆ ਸੰਬੰਧੀ ਕਈ ਵਾਰ ਸੂਚਿਤ ਕਰਨ ਦੇ ਬਾਵਜੂਦ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ’ਚ ਇਸ ਰਸਤੇ ’ਤੇ ਚੱਲਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਵਾਰ-ਵਾਰ ਜ਼ੁਬਾਨੀ ਅਤੇ ਲਿਖਤੀ ਤੌਰ ’ਤੇ ਸਹੀ ਨਿਕਾਸੀ ਬਾਰੇ ਸੂਚਿਤ ਕੀਤਾ ਗਿਆ ਹੈ, ਪਰ ਪ੍ਰਸ਼ਾਸਨ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਕਾਰਨ ਦੋ ਪਹੀਆ ਤੇ ਪੈਦਲ ਚੱਲਣ ਵਾਲਿਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਇਥੇ ਕਈ ਹਾਦਸੇ ਵੀ ਹੋਏ ਹਨ। ਸਥਾਨਕ ਵਸਨੀਕਾਂ ਨੇ ਮੰਗ ਕੀਤੀ ਹੈ ਕਿ ਇਸ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇ। ਨਹੀਂ ਤਾਂ, ਉਹ ਸੜਕਾਂ ’ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ।