ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮੋਬਾਈਲ ਦੀ ਦੁਕਾਨ ’ਚ ਲੱਖਾਂ ਦੀ ਚੋਰੀ ਦਾ ਖ਼ੁਲਾਸਾ 2 ਮੁਲਜ਼ਮ ਗ੍ਰਿਫ਼ਤਾਰ, 50 ਮੋਬਾਈਲ ਬਰਾਮਦ

Ad Position 21
No active advertisement
ਅਜੀਤ ਡੈਸਕ 09-07-2026
ਅਬੋਹਰ, 8 ਜੁਲਾਈ (ਵਿਵੇਕ ਹੂੜੀਆ)-ਸ਼ਹਿਰ ਦੇ ਸਬਜ਼ੀ ਮੰਡੀ ਚੌਕ ਸਥਿਤ ਇਕ ਮੋਬਾਈਲ ਦੁਕਾਨ ਵਿਚ ਇਕ ਹਫ਼ਤਾ ਪਹਿਲਾਂ ਹੋਈ ਵੱਡੀ ਚੋਰੀ ਦੀ ਵਾਰਦਾਤ ਨੂੰ ਸੁਲਝਾਉਣ ਵਿਚ ਥਾਣਾ ਸਿਟੀ-1 ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਕਰੀਬ 50 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ ਤਾਂ ਜੋ ਹੋਰ ਚੋਰੀਆਂ ਦੇ ਮਾਮਲਿਆਂ ਤੋਂ ਵੀ ਪਰਦਾ ਉੱਠ ਸਕੇ। ਡੀ.ਐੱਸ.ਪੀ.ਹਰੀਸ਼ ਕੁਮਾਰ ਅਤੇ ਥਾਣਾ ਸਿਟੀ-1 ਦੇ ਮੁਖੀ ਇੰਸਪੈਕਟਰ ਮਨਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਵਰਿਆਮ ਨਗਰ ਨਿਵਾਸੀ ਬੱਬਲੂ ਕੁਮਾਰ, ਜੋ ਪੁਰਾਣੀ ਫ਼ਾਜ਼ਿਲਕਾ ਰੋਡ ’ਤੇ ‘ਦਿੱਲੀ ਮੋਬਾਈਲ ਰਿਪੇਅਰ’ ਦੇ ਨਾਂ ’ਤੇ ਦੁਕਾਨ ਚਲਾਉਂਦਾ ਹੈ, ਨੇ ਸ਼ਿਕਾਇਤ ਦਿੱਤੀ ਸੀ ਕਿ 1 ਜੁਲਾਈ ਦੀ ਰਾਤ ਨੂੰ ਉਹ ਦੁਕਾਨ ਬੰਦ ਕਰਕੇ ਘਰ ਗਿਆ ਸੀ। ਅਗਲੀ ਸਵੇਰ ਚੌਕੀਦਾਰ ਨੇ ਸੂਚਨਾ ਦਿੱਤੀ ਕਿ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਹੈ। ਮੌਕੇ ’ਤੇ ਦੇਖਣ ’ਤੇ ਪਤਾ ਲੱਗਿਆ ਕਿ ਦੁਕਾਨ ਵਿਚੋਂ 14 ਨਵੇਂ ਅਤੇ 70 ਪੁਰਾਣੇ ਮੋਬਾਈਲ ਫ਼ੋਨ ਚੋਰੀ ਹੋ ਚੁੱਕੇ ਸਨ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਬੀ.ਐਨ.ਐੱਸ. ਦੀਆਂ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਏ.ਐੱਸ.ਆਈ. ਮੋਹਨ ਲਾਲ ਨੂੰ ਸੌਂਪੀ ਸੀ। ਪੁਲਿਸ ਨੇ ਦੁਕਾਨ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਘਾਲਿਆ। ਜਾਂਚ ਦੌਰਾਨ ਫੁਟੇਜ ਵਿਚ ਇਕ ਨੌਜਵਾਨ ਦੇ ਹੱਥ ’ਤੇ ਬਣਿਆ ਟੈਟੂ ਸਾਫ਼ ਨਜ਼ਰ ਆਇਆ, ਜਿਸ ਨੂੰ ਪੁਲਿਸ ਨੇ ਆਪਣਾ ਮੁੱਖ ਸੁਰਾਗ ਬਣਾਇਆ। ਤਕਨੀਕੀ ਜਾਂਚ ਅਤੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਪੁਲਿਸ ਨੇ ਸੰਜਮ ਕੁਮਾਰ ਪੁੱਤਰ ਮਹਿੰਦਰ ਕੁਮਾਰ ਅਤੇ ਆਕਾਸ਼ ਉਰਫ਼ ਚੋਰੀ ਪੁੱਤਰ ਸੁਰੇਸ਼ ਕੁਮਾਰ ਦੋਵੇਂ ਨਿਵਾਸੀ ਸੰਤ ਨਗਰ ਗਲੀ ਨੰਬਰ-3 ਅਬੋਹਰ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਪੁੱਛਗਿੱਛ ਦੌਰਾਨ ਇਨ੍ਹਾਂ ਕੋਲੋਂ 50 ਮੋਬਾਈਲ ਬਰਾਮਦ ਕੀਤੇ ਗਏ ਹਨ ਅਤੇ ਬਾਕੀ ਸਾਮਾਨ ਦੀ ਬਰਾਮਦਗੀ ਲਈ ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਕਰੇਗੀ। ਪੁਲਿਸ ਰਿਕਾਰਡ ਅਨੁਸਾਰ ਫੜੇ ਗਏ ਮੁਲਜ਼ਮਾਂ ਵਿਚੋਂ ਸੰਜਮ ਕੁਮਾਰ ਦਾ ਪਹਿਲਾਂ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ, ਜਦਕਿ ਦੂਜੇ ਮੁਲਜ਼ਮ ਆਕਾਸ਼ ਉਰਫ਼ ਚੋਰੀ ਖ਼ਿਲਾਫ਼ ਪਹਿਲਾਂ ਹੀ ਅਬੋਹਰ ਵਿਚ ਚੋਰੀ ਅਤੇ ਕੁੱਟਮਾਰ ਦੇ 7, ਬਠਿੰਡਾ ਵਿਚ 1 ਅਤੇ ਫ਼ਤਿਹਾਬਾਦ ਵਿਚ 2 ਮਾਮਲੇ ਦਰਜ ਹਨ। ਡੀ.ਐੱਸ.ਪੀ. ਹਰੀਸ਼ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੇ ਨਿਰਦੇਸ਼ਾਂ ’ਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਸਖ਼ਤ ਮੁਹਿੰਮ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਫੋਰਟਿਸ ਹਸਪਤਾਲ ਦੇ ਡਾਕਟਰਾਂ ਨੇ 57 ਸਾਲ ਦੀ ਔਰਤ ਦੇ ਫੇਫੜਿਆਂ ਦਾ ਕੀਤਾ ਸਫ਼ਲ ਇਲਾਜ ਅਗਲੀ ਖ਼ਬਰ ਪੰਜਾਬ ਦੇ ਕਾਲੇ ਦੌਰ ਦੌਰਾਨ ਹੋਈਆਂ ਪੁਲਿਸ ਵਧੀਕੀਆਂ ਬਾਰੇ ਵਾਈਟ ਪੇਪਰ ਜਾਰੀ ਕਰੇ ਕੇਂਦਰ ਸਰਕਾਰ- ਸਰਨਾ
Ad Position 24
No active advertisement