ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਕਵਿਤਾ ਪਾਠ ਅਤੇ ਸਮੀਖਿਆ ਪ੍ਰੋਗਰਾਮ 12 ਨੂੰ

Ad Position 21
No active advertisement
ਅਜੀਤ ਡੈਸਕ 10-07-2026
ਸਿਰਸਾ, 9 ਜੁਲਾਈ (ਭੁਪਿੰਦਰ ਪੰਨੀਵਾਲੀਆ)- ਪੰਜਾਬੀ ਲੇਖਕ ਸਭਾ, ਸਿਰਸਾ ਅਤੇ ਪ੍ਰਗਤੀਸ਼ੀਲ ਲੇਖਕ ਸੰਘ, ਸਿਰਸਾ ਦੀ ਸਰਪ੍ਰਸਤੀ ਹੇਠ ਇੱਕ ਕਵਿਤਾ ਪਾਠ ਅਤੇ ਸਮੀਖਿਆ ਪ੍ਰੋਗਰਾਮ 12 ਜੁਲਾਈ ਨੂੰ ਕੀਤਾ ਜਾਵੇਗਾ। ਇਹ ਫੈਸਲਾ ਪੰਜਾਬੀ ਲੇਖਕ ਸਭਾ, ਸਿਰਸਾ ਦੇ ਪ੍ਰਧਾਨ ਪਰਮਾਨੰਦ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪੰਜਾਬੀ ਲੇਖਕ ਸਭਾ, ਸਿਰਸਾ ਦੇ ਸਕੱਤਰ ਸੁਰਜੀਤ ਸਿੰਘ ਸਿਰੜੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ, ਸਿਰਸਾ ਦੇ ਸਕੱਤਰ ਸ਼ੇਰ ਚੰਦ ਨੇ ਸਾਂਝੇ ਤੌਰ ’ਤੇ ਦੱਸਿਆ ਕਿ 12 ਜੁਲਾਈ, 2026 ਨੂੰ ਸਵੇਰੇ 10:30 ਵਜੇ ਯੂਥ ਹੋਸਟਲ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਹੋਣ ਵਾਲੇ ਇਸ ਸਮਾਗਮ ਵਿੱਚ ਸਿਰਸਾ ਅਤੇ ਆਸ ਪਾਸ ਦੇ ਖੇਤਰਾਂ ਦੇ ਕਵੀ ਆਪਣੀਆਂ ਕਵਿਤਾਵਾਂ ਸੁਣਾਉਣਗੇ। ਪ੍ਰਗਤੀਸ਼ੀਲ ਲੇਖਕ ਸੰਘ ਹਰਿਆਣਾ ਦੇ ਜਨਰਲ ਸਕੱਤਰ ਡਾ. ਹਰਵਿੰਦਰ ਸਿੰਘ ਸਿਰਸਾ ਅਤੇ ਸੀਨੀਅਰ ਕਵੀ ਅਤੇ ਕਹਾਣੀਕਾਰ ਪ੍ਰੋ. ਹਰਭਗਵਾਨ ਚਾਵਲਾ ਕਵੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਕਵਿਤਾਵਾਂ ਦੀ ਸਮੀਖਿਆ ਕਰਨਗੇ। ਪੰਜਾਬੀ ਲੇਖਕ ਸਭਾ ਸਿਰਸਾ ਦੇ ਵਿੱਤ ਸਕੱਤਰ ਅਨੀਸ਼ ਕੁਮਾਰ ਨੇ ਸਿਰਸਾ ਅਤੇ ਆਸ ਪਾਸ ਦੇ ਕਵੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਕਵਿਤਾ ਪਾਠ ਲਈ ਪਹਿਲਾਂ ਤੋਂ ਹੀ ਆਪਣੀ ਸਹਿਮਤੀ ਦੇਣ ਤਾਂ ਜੋ ਪ੍ਰੋਗਰਾਮ ਨੂੰ ਯੋਜਨਾਬੱਧ ਢੰਗ ਨਾਲ ਚਲਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਕਨਫੈਕਸ਼ਰੀ ਦੀ ਦੁਕਾਨ ’ਤੇ ਛਾਪਾ, 5100 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਅਗਲੀ ਖ਼ਬਰ ਸ਼ੁਕਲਾ ਦੇਵੀ ਦੀ ਪਹਿਲੀ ਬਰਸੀ ਮੌਕੇ ਮੁਫ਼ਤ ਮੈਡੀਕਲ ਕੈਂਪ ਅੱਜ
Ad Position 24
No active advertisement