ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਕਨਫੈਕਸ਼ਰੀ ਦੀ ਦੁਕਾਨ ’ਤੇ ਛਾਪਾ, 5100 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ

Ad Position 21
No active advertisement
ਅਜੀਤ ਡੈਸਕ 10-07-2026
ਸਿਰਸਾ, 9 ਜੁਲਾਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਦੌਰਾਨ ਸੀਆਈਏ ਥਾਣਾ ਪੁਲੀਸ ਨੇ ਬੇਗੂ ਰੋਡ ’ਤੇ ਸਥਿਤ ਇੱਕ ਕਨਫੈਕਸ਼ਰੀ ਦੀ ਦੁਕਾਨ ’ਤੇ ਛਾਪਾ ਮਾਰਿਆ ਅਤੇ 5100 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ। ਕਾਰਵਾਈ ਦੌਰਾਨ ਦੁਕਾਨ ਮਾਲਕ ਸਮੇਤ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਬਰਾਮਦ ਕੀਤੀਆਂ ਗਈਆਂ ਨਸ਼ੀਲੀਆਂ ਦਵਾਈਆਂ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਡਰੱਗ ਕੰਟਰੋਲ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ। ਸੀਆਈਏ ਇੰਚਾਰਜ ਨੇ ਦੱਸਿਆ ਕਿ ਪੁਲਿਸ ਟੀਮ ਗਸ਼ਤ ਕਰ ਰਹੀ ਸੀ ਅਤੇ ਇਲਾਕੇ ਦੀ ਜਾਂਚ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੇਗੂ ਰੋਡ ’ਤੇ ਇੱਕ ਕਨਫੈਕਸ਼ਰੀ ਦੀ ਦੁਕਾਨ ਵਿੱਚ ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ ਦਾ ਗੈਰ-ਕਾਨੂੰਨੀ ਰੂਪ ’ਚ ਵੇਚੀਆਂ ਜਾ ਰਹੀਆਂ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮੌਕੇ ’ਤੇ ਛਾਪਾ ਮਾਰਿਆਤਾਂ ਦੁਕਾਨ ’ਚੋਂ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਹੋਏ। ਦੁਕਾਨ ਮਾਲਕ ਕ੍ਰਿਸ਼ਨ ਕੁਮਾਰ ਸਮੇਤ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਛਾਪੇ ਦੌਰਾਨ 3300 ਟੈਪੈਂਟਾਡੋਲ ਨਸ਼ੀਲੀਆਂ ਗੋਲੀਆਂ ਅਤੇ 1800 ਪ੍ਰੀਗਾਬਾਲਿਨ ਕੈਪਸੂਲ ਬਰਾਮਦ ਕੀਤੇ ਗਏ। ਇਸ ਤੋਂ ਬਾਅਦ ਡਰੱਗ ਕੰਟਰੋਲ ਵਿਭਾਗ ਦੇ ਇੰਸਪੈਕਟਰ ਸੁਨੀਲ ਕੁਮਾਰ ਨੂੰ ਮੌਕੇ ’ਤੇ ਬੁਲਾਇਆ ਗਿਆ। ਪੁਲਿਸ ਨੇ ਮੁਲਜ਼ਮ ਕ੍ਰਿਸ਼ਨ ਕੁਮਾਰ, ਵਾਸੀ ਕਲਿਆਣ ਨਗਰ, ਬੇਗੂ ਰੋਡ, ਸਿਰਸਾ ਅਤੇ ਪਾਰਸ ਅਤੇ ਸੰਨੀ, ਵਾਸੀ ਸੰਗਾਰੀਆ (ਹਨੂਮਾਨਗੜ੍ਹ ਜ਼ਿਲ੍ਹਾ) ਨੂੰ ਗਿ੍ਰਫ਼ਤਾਰ ਕੀਤਾ ਗਿਆ ਅਤੇ ਨਸ਼ੀਲੀਆਂ ਦਵਾਈਆਂ ਡਰੱਗ ਇੰਸਪੈਕਟਰ ਦੇ ਹਵਾਲੇ ਕਰ ਦਿੱਤੀਆਂ। ਪੁਲਿਸ ਨੇ ਦੱਸਿਆ ਕਿ ਮਾਮਲੇ ਵਿੱਚ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਹ ਇਹ ਵੀ ਜਾਂਚ ਕਰ ਰਹੇ ਹਨ ਕਿ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਖੇਪ ਮੁਲਜ਼ਮਾਂ ਤੱਕ ਕਿਵੇਂ ਪਹੁੰਚੀ ਅਤੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ‘ਮਾਂ ਖੇਡ ਕਬੱਡੀ’ ਨੂੰ ਸਿੱਖੀ ਸਰੂਪ ਵਿਚ ਕਰੇਗੀ ਉਤਸ਼ਾਹਿਤ - ਜਥੇਦਾਰ ਮੰਨਣ ਅਗਲੀ ਖ਼ਬਰ ਕਵਿਤਾ ਪਾਠ ਅਤੇ ਸਮੀਖਿਆ ਪ੍ਰੋਗਰਾਮ 12 ਨੂੰ
Ad Position 24
No active advertisement