ਨਾਰਾਇਣਗੜ੍ਹ, 9 ਜੁਲਾਈ (ਪੀ. ਸਿੰਘ)-ਹਰਿਆਣਾ ਵਪਾਰੀ ਭਲਾਈ ਬੋਰਡ ਦੇ ਚੇਅਰਮੈਨ ਰਾਜੇਸ਼ ਠਕਰਾਲ ਅਤੇ ਵਾਈਸ ਚੇਅਰਮੈਨ ਰਾਕੇਸ਼ ਬਿੰਦਲ ਦਾ ਨਾਰਾਇਣਗੜ੍ਹ ਦੀ ਸਬਜ਼ੀ ਮੰਡੀ ਵਿਖੇ ਸ਼ਾਨਦਾਰ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਬਜ਼ੀ ਮੰਡੀ ਐਸੋਸੀਏਸ਼ਨ ਨਾਰਾਇਣਗੜ੍ਹ ਦੇ ਪ੍ਰਧਾਨ ਪ੍ਰਵੀਨ ਸਹਿਗਲ ਨੇ ਕੀਤੀ, ਜਦਕਿ ਇਸ ਮੌਕੇ ਹਰਿਆਣਾ ਓ. ਬੀ, ਸੀ. ਫਰੰਟ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਡਾ. ਪਵਨ ਸੈਣੀ ਤੇ ਹਰਿਆਣਾ ਸਬਜ਼ੀ ਮੰਡੀ ਐਸੋਸੀਏਸ਼ਨ ਦੇ ਚੇਅਰਮੈਨ ਹਰੀਸ਼ ਧਮੀਜਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਸ ਪ੍ਰੋਗਰਾਮ ਦੌਰਾਨ ਸਾਰੇ ਮਹਿਮਾਨਾਂ ਨੂੰ ਸ਼ਾਲ ਅਤੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਸਥਾਨਕ ਅਤੇ ਸ਼ਹਿਜ਼ਾਦਪੁਰ ਮਾਰਕੀਟ ਕਮੇਟੀ ਦੇ ਚੇਅਰਮੈਨ, ਵਾਈਸ ਚੇਅਰਮੈਨ, ਚੌਲ ਮਿੱਲ ਸੰਚਾਲਕਾਂ, ਅਨਾਜ ਅਤੇ ਸਬਜ਼ੀ ਮੰਡੀ ਕਮਿਸ਼ਨ ਏਜੰਟਾਂ ਅਤੇ ਵਪਾਰੀਆਂ ਨੇ ਵੀ ਅਨਾਜ ਮੰਡੀ ’ਚ ਮਾਰਕੀਟ ਕਮੇਟੀ ਚੇਅਰਮੈਨ ਦੇ ਦਫ਼ਤਰ ਵਿਖੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਵਪਾਰੀ ਭਲਾਈ ਬੋਰਡ ਦੇ ਚੇਅਰਮੈਨ ਰਾਜੇਸ਼ ਠਕਰਾਲ ਨੇ ਕਮਿਸ਼ਨ ਏਜੰਟਾਂ ਅਤੇ ਵਪਾਰੀਆਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਵਪਾਰਕ ਚਿੰਤਾਵਾਂ ਨੂੰ ਬੋਰਡ ਸਾਹਮਣੇ ਉਠਾਉਣ ਦਾ ਭਰੋਸਾ ਦਿੱਤਾ ਤਾਂ ਜੋ ਉਨ੍ਹਾਂ ਨੂੰ ਸਰਕਾਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਸਾਬਕਾ ਵਿਧਾਇਕ ਡਾ. ਪਵਨ ਸੈਣੀ ਅਤੇ ਵਪਾਰ ਭਲਾਈ ਬੋਰਡ ਦੇ ਵਾਈਸ ਚੇਅਰਮੈਨ ਰਾਕੇਸ਼ ਬਿੰਦਲ ਨੇ ਵੀ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਸਾਰਿਆਂ ਦੇ ਸਹਿਯੋਗ ਅਤੇ ਤਾਲਮੇਲ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਸਬਜ਼ੀ ਮੰਡੀ ਐਸੋਸੀਏਸ਼ਨ ਨਾਰਾਇਣਗੜ੍ਹ ਦੇ ਪ੍ਰਧਾਨ ਪ੍ਰਵੀਨ ਸਹਿਗਲ, ਉਪ ਪ੍ਰਧਾਨ ਅਮਿਤ ਵਾਲੀਆ, ਜਨਰਲ ਸਕੱਤਰ ਦੀਪਕ, ਸ਼ਿਵ ਚਰਨ ਸੈਣੀ, ਨਗਰ ਕੌਂਸਲ ਦੇ ਸਾਬਕਾ ਚੇਅਰਮੈਨ ਸ਼ਰਵਣ ਡਬਲਾਣਾ, ਮੀਨੂੰ ਮੋਂਗਾ, ਰਾਜੇਸ਼ ਡਾਂਗ, ਦਿਨੇਸ਼ ਸ਼ਰਮਾ, ਅਰਵਿੰਦ ਸ਼ਰਮਾ, ਮਨੋਜ ਅਗਰਵਾਲ ਸਮੇਤ ਵੱਡੀ ਗਿਣਤੀ ਵਿਚ ਕਮਿਸ਼ਨ ਏਜੰਟ ਅਤੇ ਵਪਾਰੀ ਹਾਜ਼ਰ ਸਨ।