16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਟੋਹਾਣਾ ’ਚ ਸਨਸਨੀ: ਕਲਪਨਾ ਚਾਵਲਾ ਪਾਰਕ ਨੇੜੇ ਸਿਰ ਅਤੇ ਲੱਤਾਂ ਤੋਂ ਬਿਨਾਂ ਲਾਸ਼ ਮਿਲੀ, ਇਲਾਕੇ ’ਚ ਦਹਿਸ਼ਤ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026
ਟੋਹਾਣਾ, 11 ਜੁਲਾਈ (ਮਨਜੀਤ ਸਿੰਘ)–ਟੋਹਾਣਾ ਦੇ ਕਲਪਨਾ ਚਾਵਲਾ ਪਾਰਕ ਇਲਾਕੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਅਣਪਛਾਤੇ ਵਿਅਕਤੀ ਦੀ ਸਿਰ ਅਤੇ ਲੱਤਾਂ ਤੋਂ ਬਿਨਾਂ ਲਾਸ਼ ਮਿਲਣ ਦੀ ਸੂਚਨਾ ਸਾਹਮਣੇ ਆਈ। ਘਟਨਾ ਦੀ ਖ਼ਬਰ ਫੈਲਦਿਆਂ ਹੀ ਵੱਡੀ ਗਿਣਤੀ ਵਿੱਚ ਲੋਕ ਮੌਕੇ ’ਤੇ ਇਕੱਠੇ ਹੋ ਗਏ। ਸੂਚਨਾ ਮਿਲਣ ਉਪਰੰਤ ਪੁਲਿਸ ਪ੍ਰਸ਼ਾਸਨ ਤੁਰੰਤ ਮੌਕੇ ‘ਤੇ ਪਹੁੰਚਿਆ ਅਤੇ ਇਲਾਕੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸਮਾਜ ਸੇਵੀ ਨਵਜੋਤ ਸਿੰਘ ਢਿੱਲੋਂ ਅਤੇ ਉਨ੍ਹਾਂ ਦੀ ਟੀਮ ਵੀ ਮੌਕੇ ‘ਤੇ ਪਹੁੰਚੀ ਅਤੇ ਪੁਲਿਸ ਨਾਲ ਸਹਿਯੋਗ ਕੀਤਾ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸ਼ਨਾਖ਼ਤ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫ਼ੋਰੈਂਸਿਕ ਮਾਹਿਰਾਂ ਦੀ ਮਦਦ ਵੀ ਲਈ ਜਾ ਸਕਦੀ ਹੈ ਤਾਂ ਜੋ ਮਾਮਲੇ ਦੀ ਹਰ ਪੱਖੋਂ ਜਾਂਚ ਹੋ ਸਕੇ। ਫਿਲਹਾਲ ਇਹ ਸਪੱਸ਼ਟ ਨਹੀਂ ਹੋਇਆ ਕਿ ਲਾਸ਼ ਕਿਸ ਦੀ ਹੈ ਅਤੇ ਇਹ ਘਟਨਾ ਕਿਵੇਂ ਵਾਪਰੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਧਿਕਾਰਕ ਜਾਣਕਾਰੀ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਥੈਲੇਸੀਮੀਆ ਪੀੜਤ ਬੱਚਿਆਂ ਲਈ ਖੂਨਦਾਨ ਕੈਂਪ, 37 ਖੂਨਦਾਨੀਆਂ ਨੇ ਕੀਤਾ ਖ਼ੂਨਦਾਨ ਸੰਗਮ ਬਲੱਡ ਸੈਂਟਰ ਟੋਹਾਣਾ ਦੇ ਪ੍ਰਧਾ... ਅਗਲੀ ਖ਼ਬਰ 16ਵੇਂ ਖ਼ੂਨਦਾਨ ਕੈਂਪ ਸੰਬੰਧੀ ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਦੀ ਮੀਟਿੰਗ
Ad Position 24