02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪਿੰਡ ਬਰੂਵਾਲੀ ਫਸਟ ਦੇ ਨੌਜਵਾਨਾਂ ਨੇ ਨਸ਼ਾ ਨਾ ਕਰਨ ਦੀ ਸਹੁੰ ਚੁੱਕੀ ਖੇਡਾਂ ਨੂੰ ਹਲਾਸ਼ੇਰੀ ਦੇਣ ਦਾ ਲਿਆ ਅਹਿਦ

Ad Position 21
No active advertisement
ਅਜੀਤ ਡੈਸਕ 12-07-2026
ਸਿਰਸਾ, 11 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਬਰੂਵਾਲੀ ਫਸਟ ਦੇ ਨੌਜਵਾਨਾਂ ਨੇ ਜਿਥੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ ਉਥੇ ਹੀ ਉਨ੍ਹਾਂ ਨੇ ਖੇਡਾਂ ਨੂੰ ਹਲਾਸ਼ੇਰੀ ਦੇਣ ਦਾ ਵੀ ਅਹਿਦ ਲਿਆ। ਪਿੰਡ ਦੀ ਸਰਪੰਚ ਸੀਤਾ ਕੁਮਾਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਵਾਈ। ਪਿੰਡ ਦੀ ਸਰਪੰਚ ਸੀਤਾ ਕੁਮਾਰੀ ਨੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਪਿੰਡ ’ਚ 6 ਤੋਂ 16 ਸਾਲ ਦੀ ਉਮਰ ਦੇ ਮੁੰਡਿਆਂ ਅਤੇ ਕੁੜੀਆਂ ਨੇ ਦੌੜ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪਿੰਡ ਵਾਸੀਆਂ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਬੋਲਦਿਆਂ ਰਾਜੇਸ਼ ਕੰਬੋਜ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਸਮਾਜ ਦੀ ਇੱਕ ਜ਼ਰੂਰੀ ਲੋੜ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਗ੍ਰਾਮ ਪੰਚਾਇਤ 26 ਜਨਵਰੀ ਨੂੰ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨ ਲਈ ਇੱਕ ਵੱਡਾ ਐਥਲੈਟਿਕਸ ਮੁਕਾਬਲਾ ਕਰਵਾਏਗੀ। ਐਥਲੀਟਾਂ ਨੂੰ ਉਤਸ਼ਾਹਿਤ ਕਰਦੇ ਹੋਏ ਪਿੰਡ ਵਾਸੀਆਂ ਨੇ ਪੰਚਾਇਤ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ ਦੇ ਬੀਕਾਨੇਰ ਵਿਚ ਵਿਸ਼ਵ ਅਗਲੀ ਖ਼ਬਰ ਪੁਲਿਸ ਥਾਣਾ ਸਦਰ ਟੋਹਾਣਾ ਨੇ ਕੁਲਾਂ ਖੇਤਰ ’ਚ ਨਾਕਾਬੰਦੀ ਦੌਰਾਨ ਇੱਕ ਮੁਲਜ਼ਮ ਕੀਤਾ ਗ੍ਰਿਫ਼ਤਾਰ ਦੋਸ਼ੀ ਪਾਸੋਂ 9.37 ਗ...
Ad Position 24
No active advertisement