ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਮੋਗਾ ਵਿਚ ਬਿੱਟੂ ਨੂੰ ਜਾਣ ਤੋਂ ਰੋਕਣਾ ਨਿੰਦਣਯੋਗ ਸਰੀਨ

Ad Position 21
No active advertisement
ਅਜੀਤ ਡੈਸਕ 14-07-2026
ਜਲੰਧਰ, 13 ਜੁਲਾਈ (ਸ਼ਿਵ ) -ਭਾਰਤੀ ਜਨਤਾ ਪਾਰਟੀ ਜਲੰਧਰ ਦੇ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿਚ ਲਗਭਗ ਹਰ ਰੋਜ਼ ਹੋ ਰਹੇ ਗਰਨੇਡ ਹਮਲੇ, ਗੈਂਗਸਟਰ ਵਾਰਦਾਤਾਂ, ਫਿਰੌਤੀ, ਨਸ਼ਾ ਤਸਕਰੀ ਅਤੇ ਕਾਨੂੰਨ-ਵਿਵਸਥਾ ਦੀ ਵਿਗੜਦੀ ਹਾਲਤ ਨੇ ਆਮ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅਸ਼ੋਕ ਸਰੀਨ ਹਿੱਕੀ ਨੇ ਮੋਗਾ ਵਿਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਘਟਨਾ ਸਥਾਨ ’ਤੇ ਜਾਣ ਤੋਂ ਰੋਕਣ ਦੀ ਕਾਰਵਾਈ ਦੀ ਕੜੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਜਨਤਾ ਦੇ ਨੁਮਾਇੰਦਿਆਂ ਨੂੰ ਪੀੜਤਾਂ ਨਾਲ ਮਿਲਣ ਤੋਂ ਰੋਕਣਾ ਸਰਕਾਰ ਦੀ ਘਬਰਾਹਟ ਅਤੇ ਨਾਕਾਮੀ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿਚ ਪੰਜਾਬ ਵਿਚ ਪੁਲਿਸ ਅਧਿਕਾਰੀਆਂ ਦੀ ਹੱਤਿਆ ਵਰਗੀਆਂ ਗੰਭੀਰ ਘਟਨਾਵਾਂ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ, ਪਰ ਸਰਕਾਰ ਹੁਣ ਤੱਕ ਅਪਰਾਧੀਆਂ ਨੂੰ ਕਾਬੂ ਕਰਨ ਅਤੇ ਕਾਨੂੰਨ ਦਾ ਰਾਜ ਸਥਾਪਿਤ ਕਰਨ ਵਿਚ ਉਮੀਦ ਅਨੁਸਾਰ ਸਫਲਤਾ ਨਹੀਂ ਦਿਖਾ ਸਕੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਅਗਲੀ ਖ਼ਬਰ ਭਾਟੀਆ ਧਰਮਸ਼ਾਲਾ ਟੋਹਾਣਾ ਵਿਖੇ ਲਗਾਏ ਜਾਣ ਵਾਲੇ 16ਵੇਂ ਖ਼ੂਨਦਾਨ ਕੈਂਪ ਸੰਬੰਧੀ ਲਲੋਦਾ ਵਿਚ ਮੀਟਿੰਗ ਪ੍ਰਦੇਸ਼ ਪ੍ਰਧਾਨ ਡ...
Ad Position 24
No active advertisement