ਨਵੀਂ ਦਿੱਲੀ, 14 ਜੁਲਾਈ (ਡਾ. ਬਲਵਿੰਦਰ ਸਿੰਘ ਸੋਢੀ)- ਕੇਂਦਰੀ ਜ਼ਿਲ੍ਹੇ ਦੀ ਪੁਲਿਸ ਨੇ ਆਪਣੇ ਜਨ-ਸੁਣਵਾਈ ਪ੍ਰੋਗਰਾਮ ਦੇ ਅਧੀਨ ਨਾਗਰਿਕਾਂ ਨੂੰ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਜੋੜਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਇਕ ਸਿੱਧਾ ਪਲੇਟਫਾਰਮ ਪ੍ਰਦਾਨ ਕੀਤਾ। ਪੁਲਿਸ ਅਧਿਕਾਰੀਆਂ ਨੇ ਸਾਰਿਆਂ ਨਾਲ ਗੱਲਬਾਤ ਕੀਤੀ ਤੇ ਉਠਾਏ ਗਏ ਮੁੱਦਿਆਂ ਦਾ ਤੁਰੰਤ ਨੋਟਿਸ ਅਤੇ ਢੁੱਕਵੇਂ ਨਿਰਦੇਸ਼ ਜਾਰੀ ਕੀਤੇ, ਨਾਲ ਹੀ ਵਿਸ਼ਵਾਸ ਬਣਾਇਆ ਕਿ ਉਹ ਜਲਦੀ ਹੱਲ ਕੀਤੇ ਜਾਣਗੇ। ਇਸ ਤੋਂ ਇਲਾਵਾ ਪੁਲਿਸ ਨੇ ਆਪ੍ਰੇਸ਼ਨ ਵਿਸ਼ਵਾਸ ਦੇ ਅਧੀਨ ਪਿਛਲੇ 30 ਦਿਨਾਂ ਵਿਚ ਗੁਆਚੇ ਮੋਬਾਈਲਾਂ ਨੂੰ ਉਨ੍ਹਾਂ ਦੇ ਮਾਲਕਾਂ ਨੂੰ ਸੌਂਪਿਆ, ਜਿਨ੍ਹਾਂ ਲੋਕਾਂ ਨੂੰ ਆਪਣੇ ਗੁਆਚੇ ਮੋਬਾਈਲ ਫ਼ੋਨ ਮਿਲੇ ਉਨ੍ਹਾਂ ਨੇ ਖ਼ੁਸ਼ੀ ਜ਼ਾਹਰ ਕਰਦੇ ਹੋਏ, ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ। ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਦੀ ਹਮੇਸ਼ਾ ਹੀ ਇੱਛਾ ਹੈ ਕਿ ਹਰ ਨਾਗਰਿਕ ਪੂਰੀ ਤਰ੍ਹਾਂ ਸੁਰੱਖਿਆ ਰਹੇ ਅਤੇ ਉਸ ਦੀ ਸ਼ਿਕਾਇਤ ’ਤੇ ਸਮੇਂ ਸਿਰ ਕਾਰਵਾਈ ਹੋਵੇ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਉਹ ਇਕ ਸੁਰੱਖਿਅਤ, ਮਜ਼ਬੂਤ ਅਤੇ ਭਰੋਸੇਮੰਦ ਭਾਈਚਾਰਾ ਬਣਾ ਰਹੇ ਹਨ।
ਪੁਲਿਸ ਨੇ ਜਨ-ਸੁਣਵਾਈ ਸਮੇਂ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਗੁਆਚੇ ਮੋਬਾਈਲ ਮਾਲਕਾਂ ਨੂੰ ਕੀਤੇ ਵਾਪਸ
ਅਜੀਤ ਡੈਸਕ
15-07-2026