08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਰੇਲਵੇ ਓਵਰਬ੍ਰਿਜ ਨਿਰਮਾਣ ਕਾਰਨ ਜਾਖਲ ਮੰਡੀ ਦਾ ਸੰਪਰਕ ਟੁੱਟਿਆ, ਰੋਸ ਵਜੋਂ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 16-07-2026
ਟੋਹਾਣਾ, 15 ਜੁਲਾਈ (ਮਨਜੀਤ ਸਿੰਘ)- ਜਾਖਲ ਮੰਡੀ ਵਿੱਚ ਬਣ ਰਹੇ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਕਾਰਨ ਪੂਰੇ ਖੇਤਰ ਦਾ ਸੰਪਰਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਵੱਖ-ਵੱਖ ਸਮਾਜਿਕ ਸੰਸਥਾਵਾਂ, ਵਪਾਰਕ ਜਥੇਬੰਦੀਆਂ ਅਤੇ ਸਮਾਜ ਸੇਵੀਆਂ ਨੇ ਸਾਂਝੇ ਤੌਰ ‘ਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਂ ਨਾਇਬ ਤਹਿਸੀਲਦਾਰ ਰਾਹੀਂ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਕਿਹਾ ਗਿਆ ਕਿ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਕਾਰਨ ਜਾਖਲ ਮੰਡੀ ਦਾ ਸੰਪਰਕ ਜਾਖਲ ਪਿੰਡ ਸਮੇਤ ਆਲੇ-ਦੁਆਲੇ ਦੇ ਖੇਤਰਾਂ ਨਾਲ ਲਗਭਗ ਟੁੱਟ ਗਿਆ ਹੈ। ਤਿੰਨ ਪਾਸਿਆਂ ਤੋਂ ਪੰਜਾਬ ਅਤੇ ਇੱਕ ਪਾਸੇ ਰੇਲਵੇ ਲਾਈਨ ਨਾਲ ਘਿਰੇ ਹੋਣ ਕਾਰਨ ਲੋਕਾਂ ਨੂੰ ਆਵਾਜਾਈ, ਵਪਾਰ, ਵਿਦਿਆਰਥੀਆਂ ਦੀ ਪੜ੍ਹਾਈ ਅਤੇ ਰੋਜ਼ਾਨਾ ਦੇ ਕੰਮਕਾਜ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਫ਼ਦ ਨੇ ਮੰਗ ਕੀਤੀ ਕਿ ਜੇਕਰ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਓਵਰਬ੍ਰਿਜ ਦਾ ਨਿਰਮਾਣ ਮੁਕੰਮਲ ਕਰਨਾ ਸੰਭਵ ਨਹੀਂ ਹੈ ਤਾਂ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਤੁਰੰਤ ਆਰਜ਼ੀ ਬਦਲਵਾਂ ਰਸਤਾ ਬਣਾਇਆ ਜਾਵੇ। ਇਸ ਦੇ ਨਾਲ ਹੀ ਇੱਕ ਆਰਜ਼ੀ ਅਨਾਜ ਮੰਡੀ ਵੀ ਸਥਾਪਤ ਕੀਤੀ ਜਾਵੇ ਤਾਂ ਜੋ ਫ਼ਸਲ ਦੀ ਖਰੀਦ ਅਤੇ ਢੋਆ-ਢੁਆਈ ਪ੍ਰਭਾਵਿਤ ਨਾ ਹੋਵੇ। ਆਗੂਆਂ ਨੇ ਕਿਹਾ ਕਿ ਜਾਖਲ ਖੇਤਰ ਪਹਿਲਾਂ ਹੀ ਵਿਕਾਸ ਪੱਖੋਂ ਪੱਛੜਿਆ ਹੋਇਆ ਹੈ। ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਗੰਭੀਰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕ ਹਿੱਤ ਵਿੱਚ ਇਸ ਮਾਮਲੇ ‘ਤੇ ਜਲਦ ਠੋਸ ਕਾਰਵਾਈ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਰਿਗਵੇਦ ਇੰਟਰਨੈਸ਼ਨਲ ਸਕੂਲ, ਟੋਹਾਣਾ ਨੇ ਵਿਸ਼ਵ ਯੁਵਾ ਹੁਨਰ ਦਿਵਸ ’ਤੇ “ਮੈਨੂੰ 3 ਮਿੰਟ ਵਿੱਚ ਸਿਖਾਓ” ਗਤੀਵਿਧੀ ਕਰਵਾਈ ਅਗਲੀ ਖ਼ਬਰ ਬਿਜਲੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਕਈ ਪਿੰਡਾਂ ਦੇ ਕਿਸਾਨਾਂ ਨੇ ਬਿਜਲੀਘਰ ਅੱਗੇ ਦਿੱਤਾ ਧਰਨਾ
Ad Position 24