09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਵਿਸ਼ਾਲ ਨਸ਼ਾ ਵਿਰੋਧੀ ਮੈਰਾਥਨ 26 ਨੂੰ ਪ੍ਰਸ਼ਾਸਕੀ ਤਿਆਰੀਆਂ ਨੂੰ ਲੈ ਲੇ ਨਗਰ ਨਿਗਮ ਕਮਿਸ਼ਨਰ ਵਲੋਂ ਧਾਰਮਿਕ, ਸਮਾਜਿਕ, ਸਵੈ-ਇੱਛੁਕ ਤੇ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 16-07-2026
ਨਾਰਾਇਣਗੜ੍ਹ, 15 ਜੁਲਾਈ (ਗੁਰਦਿਆਲ ਸਿੰਘ ਨਿਮਰ)-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ 26 ਜੁਲਾਈ ਨੂੰ ਸਵੇਰੇ 5:15 ਵਜੇ ਜਗਾਧਰੀ ਦੇ ਮਟਕਾ ਚੌਕ ਤੋਂ ਸ਼ੁਰੂ ਹੋਣ ਵਾਲੀ ਵਿਸ਼ਾਲ ਨਸ਼ਾ ਵਿਰੋਧੀ ਮੈਰਾਥਨ ’ਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਨਗਰ ਨਿਗਮ ਕਮਿਸ਼ਨਰ ਮਹਾਂਬੀਰ ਪ੍ਰਸਾਦ ਨੇ ਬੁੱਧਵਾਰ ਨੂੰ ਵੱਖ-ਵੱਖ ਸਮਾਜਿਕ, ਧਾਰਮਿਕ, ਸਵੈ-ਇੱਛੁਕ, ਗੈਰ-ਸਰਕਾਰੀ ਸੰਗਠਨਾਂ (ਐਨ. ਜੀ. ਓ.) ਦੇ ਨੁਮਾਇੰਦਿਆਂ ਅਤੇ ਜਾਗਰੂਕ ਨਾਗਰਿਕਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਨੇ ਸਾਰੀਆਂ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਨੇਕ ਕਾਰਜ ’ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਪੂਰੇ ਮੈਰਾਥਨ ਰੂਟ ’ਤੇ ਸਵਾਗਤ ਅਤੇ ਰਿਫਰੈਸ਼ਮੈਂਟ ਸਟਾਲ ਲਗਾਏ ਜਾਣਗੇ। ਇਨ੍ਹਾਂ ਸਟਾਲਾਂ ‘ਤੇ ਦੌੜਾਕਾਂ ਲਈ ਸ਼ੁੱਧ ਪੀਣ ਵਾਲਾ ਪਾਣੀ, ਨਿੰਬੂ ਪਾਣੀ ਅਤੇ ਹੋਰ ਊਰਜਾ ਵਧਾਉਣ ਵਾਲੇ ਪੀਣ ਵਾਲੇ ਪਦਾਰਥ ਮੁਹੱਈਆ ਕਰਵਾਏ ਜਾਣਗੇ। ਇਸ ਮੀਟਿੰਗ ਦੌਰਾਨ ਉਨ੍ਹਾਂ ਸਾਰੇ ਨੁਮਾਇੰਦਿਆਂ ਦੇ ਸੁਝਾਅ ਸੁਣੇ। ਉਕਤ ਮੀਟਿੰਗ ’ਚ ਮੌਜੂਦ ਸਾਰੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਉਹ ਇਸ ਮੈਰਾਥਨ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੰਜੀਵ ਧੀਮਾਨ, ਪ੍ਰੋਗਰਾਮ ਅਫ਼ਸਰ ਸ਼ੀਸ਼ਪਾਲ ਸਿੰਘ ਸੋਹੀ, ਜ਼ਿਲ੍ਹਾ ਸਿਖਲਾਈ ਅਫ਼ਸਰ ਸ਼ਸ਼ੀ ਭੂਸ਼ਣ, ਲੇਖਾਕਾਰ ਜਸਬੀਰ ਸਿੰਘ, ਸੰਤ ਨਿਰੰਕਾਰੀ ਮਿਸ਼ਨ ਯਮੁਨਾਨਗਰ ਦੇ ਕਨਵੀਨਰ ਬਲਦੇਵ ਸਿੰਘ, ਸੜਕ ਸੁਰੱਖਿਆ ਸੰਗਠਨ ਦੇ ਪ੍ਰਧਾਨ ਅਵਤਾਰ ਸਿੰਘ ਚੁੱਘ, ਸਮਾਈਲ ਫਾਊਂਡੇਸ਼ਨ ਦੇ ਪ੍ਰਧਾਨ ਸੰਜੀਵ ਮਹਿਤਾ, ਅਵੇਸਤਾ ਫਾਊਂਡੇਸ਼ਨ ਦੇ ਪ੍ਰਧਾਨ ਨਾਜ਼ ਪਟੇਲ, ਦਿਵਯਾਂਗ ਏਕਤਾ ਸਮਿਤੀ ਦੀ ਪ੍ਰਧਾਨ ਗੁਰਪ੍ਰੀਤ ਕੌਰ, ਸਨੇਹ ਸੇਵਾ ਟਰੱਸਟ ਦੇ ਸੰਸਥਾਪਕ ਮਮਤਾ ਸੇਨ, ਅਮਨਸ਼ ਫਾਊਂਡੇਸ਼ਨ ਦੇ ਪ੍ਰਧਾਨ ਅਮਰਜੀਤ ਕੌਰ, ਪਰਿਆਵਰਣ ਮਿੱਤਰ ਫਾਊਂਡੇਸ਼ਨ ਦੇ ਪ੍ਰਧਾਨ ਚਿਰਾਗ ਸਿੰਘਲ, ਹਰਿਆਣਾ ਐਂਟੀ ਕੁਰੱਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੇ ਸੂਬਾ ਪ੍ਰਧਾਨ ਅਮਿਤ ਮਨਕੇਤ ਅਤੇ ਵੱਖ-ਵੱਖ ਸੰਸਥਾਵਾਂ ਦੇ ਅਧਿਕਾਰੀ ਮੀਟਿੰਗ ’ਚ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ਸਵਾਗਤ ਸੇ ਸਵਾਗਤ’ : ਚੀਕਾ ’ਚ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਅਗਲੀ ਖ਼ਬਰ ਅਨਾਜ ਮੰਡੀ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦੀ ਮੰਗ ਨੂੰ ਲੈ ਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਸੌਂਪਿਆ ਮੰਗ ਪੱਤਰ
Ad Position 24