ਨਾਰਾਇਣਗੜ੍ਹ, 15 ਜੁਲਾਈ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਵਲੋਂ 26 ਜੁਲਾਈ ਨੂੰ ਜ਼ਿਲ੍ਹੇ ’ਚ ਹੋਣ ਵਾਲੀ ਨਸ਼ਿਆਂ ਵਿਰੁੱਧ ਦੌੜ ਸੰਬੰਧੀ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਸਾਰੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌੜ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਪੰਚਾਇਤਾਂ ਅਤੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਦੇ ਲੋਕਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਨ। ਸਾਰਿਆਂ ਨੂੰ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਕੇ ਇਕ ਸਿਹਤਮੰਦ ਅਤੇ ਖੁਸ਼ਹਾਲ ਸਮਾਜ ਬਣਾਉਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 21,000 ਤੋਂ ਵੱਧ ਲੋਕਾਂ ਨੇ ਇਸ ਦੌੜ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਦੌੜ ’ਚ ਹਿੱਸਾ ਲੈਣ ਲਈ ਭਾਗੀਦਾਰਾਂ ਨੂੰ https://runagainstdrugsynr.in/#/en/registration ਪੋਰਟਲ ਰਾਹੀਂ ਜਾਂ QR ਕੋਡ ਰਾਹੀਂ ਰਜਿਸਟਰ ਕਰਨਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਐਸ, ਡੀ, ਐਮ, ਜਗਾਧਰੀ ਵਿਸ਼ਵਨਾਥ, ਡਿਪਟੀ ਸੀ. ਈ. ਓ. ਜਸਵਿੰਦਰ ਸਿੰਘ, ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ, ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਜਰਨੈਲ ਸਿੰਘ, ਏ. ਡੀ. ਆਈ. ਓ. ਪਾਰਸ ਅਤੇ ਹੋਰ ਹਾਜ਼ਰ ਸਨ।