02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨਸ਼ਿਆਂ ਵਿਰੁੱਧ ਦੌੜ ’ਚ ਹਿੱਸਾ ਲੈਣ ਲਈ 31,000 ਤੋਂ ਵੱਧ ਲੋਕਾਂ ਨੇ ਕਰਵਾਈ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 17-07-2026
ਯਮੁਨਾਨਗਰ, 16 ਜੁਲਾਈ (ਗੁਰਦਿਆਲ ਸਿੰਘ ਨਿਮਰ)-ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਖੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਦੀ ‘ਨਸ਼ਾ ਛੱਡੋ, ਜੀਵਨ ਜੋੜੋ’ ਮੁਹਿੰਮ ਤਹਿਤ ਯਮੁਨਾਨਗਰ ਵਿਖੇ 26 ਜੁਲਾਈ ਨੂੰ ਸਵੇਰੇ 5:15 ਵਜੇ ਇਕ ਨਸ਼ਾ ਵਿਰੋਧੀ ਦੌੜ ਕਰਵਾਈ ਜਾ ਰਹੀ ਹੈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਜਨ ਜਾਗਰੂਕਤਾ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਸਮਾਗਮ ਦਾ ਉਦੇਸ਼ ਨੌਜਵਾਨਾਂ ਅਤੇ ਆਮ ਲੋਕਾਂ ’ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਨਸ਼ਾ ਮੁਕਤ ਹਰਿਆਣਾ ਦਾ ਸੰਦੇਸ਼ ਫੈਲਾਉਣਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਆਂਢੀ ਰਾਜਾਂ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਦਿੱਲੀ ਦੇ ਲੋਕਾਂ ਨੇ ਵੀ ਇਸ ਨਸ਼ਾ ਵਿਰੋਧੀ ਦੌੜ ’ਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਜਨ ਜਾਗਰੂਕਤਾ ਸਮਾਗਮ ’ਚ 31,268 ਨਾਗਰਿਕਾਂ ਨੇ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ’ਚੋਂ 17,599 ਪੁਰਸ਼, 13,636 ਮਹਿਲਾਵਾਂ ਹਨ ਅਤੇ 33 ਹੋਰਾਂ ਨੇ ਆਪਣੀ ਰਜਿਸਟ੍ਰੇਸ਼ਨ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌੜ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 24 ਜੁਲਾਈ ਸ਼ਾਮ 5 ਵਜੇ ਤੱਕ ਨਿਰਧਾਰਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਵਿਰੋਧੀ ਦੌੜ ਜਗਾਧਰੀ ਦੇ ਮਟਕਾ ਚੌਕ ਤੋਂ ਸ਼ੁਰੂ ਹੋਵੇਗੀ ਅਤੇ ਸ਼ਹਿਰ ਭਰ ਦੀਆਂ ਵੱਖ-ਵੱਖ ਥਾਵਾਂ ਤੋਂ ਲੰਘੇਗੀ। ਉਨ੍ਹਾਂ ਅਧਿਕਾਰੀਆਂ ਨੂੰ ਦੌੜ ਦੇ ਨਿਰਧਾਰਤ ਰੂਟ, ਸੁਰੱਖਿਆ ਪ੍ਰਬੰਧ, ਟ੍ਰੈਫਿਕ ਪ੍ਰਬੰਧਨ, ਪੀਣ ਵਾਲੇ ਪਾਣੀ, ਸੈਨੀਟੇਸ਼ਨ, ਭਾਗੀਦਾਰ ਰਜਿਸਟ੍ਰੇਸ਼ਨ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ’ਚ ਨਸ਼ਿਆਂ ਵਿਰੁੱਧ ਦੌੜ ’ਚ ਹਿੱਸਾ ਲੈ ਕੇ ਇਸ ਜਨ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾਉਣ ਅਤੇ ਨਸ਼ਾ ਮੁਕਤ, ਸਿਹਤਮੰਦ ਤੇ ਮਜ਼ਬੂਤ ਹਰਿਆਣਾ ਬਣਾਉਣ ’ਚ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਇਸ ਦੌੜ ’ਚ ਹਿੱਸਾ ਲੈਣ ਵਾਲੇ ਭਾਗੀਦਾਰ https://runagainstdrugsynr.in /#/en/registration ਪੋਰਟਲ ਰਾਹੀਂ ਜਾਂ QR ਕੋਡ ਰਾਹੀਂ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਆਈ. ਐਫ. ਐਸ. ਹਰਤਜੀਤ ਕੌਰ, ਜਗਾਧਰੀ ਐਸ. ਡੀ. ਐਮ. ਵਿਸ਼ਵਨਾਥ, ਰਾਦੌਰ ਐਸ. ਡੀ. ਐਮ. ਨਰਿੰਦਰ ਕੁਮਾਰ, ਛਛਰੌਲੀ ਐਸ. ਡੀ. ਐਮ. ਜਸਪਾਲ ਸਿੰਘ ਗਿੱਲ, ਸਿਟੀ ਮੈਜਿਸਟ੍ਰੇਟ ਪੀਯੂਸ਼ ਗੁਪਤਾ, ਏ. ਐਸ. ਪੀ. ਅਸ਼ੀਸ਼ ਚੌਧਰੀ, ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰੇਮ ਲਤਾ, ਆਰ. ਟੀ. ਓ. ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗਲੋਬਲ ਸਟਾਰ ਅਕੈਡਮੀ ਰਤੀਆ ’ਚ ਵਿਸ਼ੇਸ਼ ਪ੍ਰਸ਼ਨੋਤਰੀ ਮੁਕਾਬਲਾ ਅਤੇ ਕਵਿਤਾ ਸੈਸ਼ਨ ਕਵੀ ਮਨਜੀਤ ਸਿੰਘ ਮੂਸਾਖੇੜਾ ਨੇ ਕਵਿਤਾਵਾ... ਅਗਲੀ ਖ਼ਬਰ 17-07-26
Ad Position 24
No active advertisement