02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਬਿਲਾਸਪੁਰ ਜ਼ਿਲ੍ਹਾ ਯਮੁਨਾਨਗਰ ਵਿਖੇ ਸੱਤ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ

Ad Position 21
No active advertisement
ਅਜੀਤ ਡੈਸਕ 17-07-2026
ਕਰਨਾਲ ,16 ਜੁਲਾਈ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਾਇਮਪੁਰ ਅੰਤਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਦੇ ਸਹਿਯੋਗ ਨਾਲ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਗੁਰਦੁਆਰਾ ਗੁਰੂ ਸਾਹਿਬ ਪਾਤਿਸ਼ਾਹੀ ਦਸਵੀਂ ਬਿਲਾਸਪੁਰ ਵਿਖੇ ਸੱਤ ਰੋਜ਼ਾ ਇਕ ਵਿਸ਼ੇਸ਼ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੀ 16 ਜੁਲਾਈ ਨੂੰ ਸਮਾਪਤੀ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨ ਹਰਿਆਣਾ ਕਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਪ੍ਰਚਾਰਕ ਭਾਈ ਨਵਜੋਤ ਸਿੰਘ ਅਰਲੀਭੰਨ ਅਤੇ ਭਾਈ ਮਨਵੀਤ ਸਿੰਘ ਨਾਭਾ ਵਲੋਂ ਬੱਚਿਆਂ ਨੂੰ ਗੁਰਮੁਖੀ ਲਿਪੀ, ਗੁਰਬਾਣੀ ਸੰਥਿਆ ਅਤੇ ਸਿੱਖ ਇਤਿਹਾਸ ਤੇ ਸਿੱਖਿਆਵਾਂ ਦੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਕੈਂਪ ਦੀ ਸਮਾਪਤੀ ਸਮੇਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮੇਂ ਬੱਚਿਆਂ ਦੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ ਅਤੇ ਗੁਰਬਾਣੀ ਟੈਸਟ ਵੀ ਲਏ ਗਏ। ਦਸਤਾਰ ਮਕਾਬਲੇ ’ਚ ਜੱਜ ਦੀ ਭੂਮਿਕਾ ਕਰਨਜੋਤ ਸਿੰਘ ਦਸਤਾਰ ਮਹਿਲ ਅਤੇ ਹਰਗੁਨਵੀਰ ਸਿੰਘ ਵਲੋਂ ਨਿਭਾਈ ਗਈ। ਇਸ ਦੌਰਾਨ ਬੱਚਿਆਂ ਨੂੰ ਸਿੱਖ ਮਿਸ਼ਨ ਹਰਿਆਣਾ ਵਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਭਾਈ ਰਘਬੀਰ ਸਿੰਘ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ, ਭਾਈ ਸ਼ੇਰ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਕਵੀਸ਼ਰੀ, ਭਾਈ ਮਨਵੀਤ ਸਿੰਘ ਨਾਭਾ ਤੇ ਭਾਈ ਨਵਜੋਤ ਸਿੰਘ ਅਰਲੀਭੰਨ ਪ੍ਰਚਾਰਕ ਸਿੰਘਾਂ ਵਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ’ਚ ਵਿਸ਼ੇਸ਼ ਸਹਿਯੋਗ ਦੇਣ ਲਈ ਸੁਖਵਿੰਦਰ ਸਿੰਘ ਵਲੋਂ ਅਕਾਲ ਸਹਾਇ ਸੇਵਾ ਸੁਸਾਇਟੀ ਬਿਲਾਸਪੁਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮੇਂ ਧਰਮ ਪ੍ਰਚਾਰ ਕਮੇਟੀ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਪ੍ਰਕਾਸ਼ਿਤ ਲਿਟਰੇਚਰ ਦੀ ਫ੍ਰੀ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਅਕਾਲ ਸਹਾਇ ਸੇਵਾ ਸੁਸਾਇਟੀ ਵਲੋਂ ਹਰਪਾਲ ਸਿੰਘ ਬੈਂਸ, ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ, ਮਨਪ੍ਰੀਤ ਸਿੰਘ, ਹਰਗੁਣਵੀਰ ਸਿੰਘ, ਅਕਾਸ਼ਦੀਪ ਸਿੰਘ, ਰਾਜੇਸ਼ਵਰ ਸਿੰਘ, ਗੁਰਪ੍ਰੀਤ ਸਿੰਘ ਆਸ਼ੂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਨੈਲ ਸਿੰਘ, ਰਾਜਿੰਦਰ ਸਿੰਘ, ਅਮਰੀਕ ਸਿੰਘ, ਜਸਪਾਲ ਸਿੰਘ, ਸਰਦਾਰਾ ਸਿੰਘ, ਜਸਬੀਰ ਸਿੰਘ ਠਿਉਂਠਾ, ਮਲਕੀਤ ਸਿੰਘ ਅੰਮੂਪੂਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਮੇਟੀ ਵਲੋਂ ਭਾਈ ਗੁਰਦੀਪ ਸਿੰਘ, ਭਾਈ ਹਰਜੀਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜਥੇ ਦਾ ਸ਼੍ਰੋਮਣੀ ਰਾਗੀ ਐਵਾਰਡ ਨਾ... ਅਗਲੀ ਖ਼ਬਰ ਸਰਵ ਸਮਾਜ ਸਭਾ ਵਲੋਂ ਵੇਅਰਹਾਊਸ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਸੰਬੰਧੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਦਾ ਫੈਸਲਾ
Ad Position 24
No active advertisement